Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਸਰਕਾਰ ਬਾਗ਼ਬਾਨੀ ਦੇ ਵਿਕਾਸ ਅਤੇ ਕਿਸਾਨਾਂ ਦੀ ਆਮਦਨ ’ਚ ਵਾਧੇ ਲਈ ਯਤਨਸ਼ੀਲ : ਮੋਹਿੰਦਰ ਭਗਤ

August 22, 2026 03:30 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਦੇ ਵਿਕਾਸ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਬਾਗਬਾਨੀ ਸ੍ਰੀ ਮਨੀਸ਼ ਕੁਮਾਰ ਨੇ ਮੰਤਰੀ ਨੂੰ ਸੂਬੇ ਵਿੱਚ ਬਾਗ਼ਬਾਨੀ ਨਾਲ ਸਬੰਧਤ ਹੋ ਰਹੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ। ਇਸ ਮੌਕੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ, ਜੀਕਾ, ਦੀ ਸਹਾਇਤਾ ਨਾਲ ਪੰਜਾਬ ਵਿੱਚ ਸ਼ੁਰੂ ਹੋਣ ਵਾਲੇ 1,300 ਕਰੋੜ ਰੁਪਏ ਦੇ ਵਿਸ਼ੇਸ਼ ਜੀਕਾ ਪ੍ਰੋਜੈਕਟ, ‘ਆਪਣਾ ਪਿੰਡ–ਆਪਣਾ ਬਾਗ਼’ ਅਤੇ ਬਾਗ਼ਬਾਨੀ ਵਿਕਾਸ ਕੇਂਦਰ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਬਾਗਬਾਨੀ ਮੰਤਰੀ ਸ੍ਰੀ ਭਗਤ ਨੇ ਸੂਬੇ ਦੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰ ਮਾਲਕਾਂ ਨਾਲ ਸਬੰਧਤ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਹਦਾਇਤ ਕੀਤੀ। ਮੰਤਰੀ ਨੇ ਵਿਭਾਗ ਦੇ ਸਾਰੇ ਪ੍ਰੋਜੈਕਟਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਮੰਤਰੀ ਸ੍ਰੀ ਭਗਤ ਨੇ ਬਾਗਬਾਨੀ ਨੂੰ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਕਿੱਤਿਆਂ ਵੱਲ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਾਗਬਾਨੀ ਖੇਤਰ ਦੇ ਵਿਕਾਸ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ।
 

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ