ਸਕੂਲ ਅਧਾਰਤ ਰੋਕਥਾਮ ਮੁਹਿੰਮ ਰਾਹੀਂ ਪੰਜਾਬ ਦੇ 21000 ਤੋਂ ਵੱਧ ਅਧਿਆਪਕਾਂ ਨੂੰ ਨਸ਼ਾਖੋਰੀ ਦੀ ਸਮੇਂ ਸਿਰ ਪਛਾਣ ਕਰਨ ਲਈ ਕੀਤਾ ਤਿਆਰ
ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਐਂਟੀ-ਡਰੱਗ ਕਲੱਬ, 500 ਮੀਟਰ ਡਰੱਗ ਫਰੀ ਜ਼ੋਨਾਂ ਅਤੇ ਟਿਪ-ਆਫ ਬਾਕਸ ਆਦਿ ਮਾਪਦੰਡਾਂ ਨਾਲ ਹੋਵੇਗਾ ਨਸ਼ੇ ’ਤੇ ਵਾਰ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਭਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਾਖੋਰੀ ਦੇ ਜੋਖਮਾਂ ਅਤੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਉਸਾਰੂ ਗਤੀਵਿਧੀਆਂ ਦੀ ਲੜੀ ਸ਼ੁਰੂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਸਿਹਤਮੰਦ, ਨਸ਼ਾ ਮੁਕਤ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕੀਤਾ ਜਾ ਸਕੇ। ਸਟੇਟ ਕਾਊਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ.ਸੀ.ਈ.ਆਰ.ਟੀ.) ਵੱਲੋਂ ਜਾਰੀ ਕੀਤੇ ਗਏ ਗਤੀਵਿਧੀ ਕੈਲੰਡਰ ਅਨੁਸਾਰ ਸਕੂਲ ਵੱਲੋਂ ਪੂਰੇ ਅਕਾਦਮਿਕ ਸਾਲ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਸਾਰੇ ਸਥਾਨਕ ਭਾਈਚਾਰੇ ਦੀ ਸ਼ਮੂਲੀਅਤ ਵਾਲੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਅਗਸਤ ਮਹੀਨੇ ਵਿੱਚ ਵਿਦਿਆਰਥੀਆਂ ਵੱਲੋਂ ‘ਨਸ਼ਾ ਵਿਰੋਧੀ’ ਸੁਨੇਹੇ ਵਾਲੇ ਪੋਸਟਰ ਬਣਾਏ ਜਾਣਗੇ। ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਮਾਰੂ ਪ੍ਰਭਾਵਾਂ ਅਤੇ ਨਤੀਜਿਆਂ ਬਾਰੇ ਜਾਗਰੂਕ ਕਰਨ ਲਈ ਵੀਡੀਓ-ਆਧਾਰਤ ਨਸ਼ਾ ਵਿਰੋਧੀ ਪਾਠਕ੍ਰਮ ਦੀ ਵਰਤੋਂ ਕੀਤੀ ਜਾਵੇਗੀ। ਜਾਗਰੂਕਤਾ, ਕਦਰਾਂ-ਕੀਮਤਾਂ ਅਤੇ ਅਨੁਸ਼ਾਸਨ ਰਾਹੀਂ ਨੌਜਵਾਨ ਨੂੰ ਸੇਧ ਦੇਣਾ ਹੀ ਪੰਜਾਬ ਵਿੱਚ ਨਸ਼ਿਆਂ ਦੇ ਖਤਰੇ ਨੂੰ ਜੜ੍ਹੋਂ ਖ਼ਤਮ ਕਰਨ ਦਾ ਇੱਕੋ ਇੱਕ ਜ਼ਰੀਆ ਹੈ।’’ ਇਸ ਤੋਂ ਇਲਾਵਾ ਸਕੂਲਾਂ ਦੇ ਆਲੇ-ਦੁਆਲੇ 500 ਮੀਟਰ ਦਾ ਨਸ਼ਾ-ਮੁਕਤ ਜ਼ੋਨ ਯਕੀਨੀ ਬਣਾਉਣ ਅਤੇ ਸਮੇਂ-ਸਮੇਂ ’ਤੇ ਇਸ ਦੀ ਪਾਲਣਾ ਸਬੰਧੀ ਰਿਪੋਰਟ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ।