Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੰਜਾਬ ਦੇ ਸਕੂਲਾਂ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ

August 22, 2026 03:32 PM
SehajTimes

ਸਕੂਲ ਅਧਾਰਤ ਰੋਕਥਾਮ ਮੁਹਿੰਮ ਰਾਹੀਂ ਪੰਜਾਬ ਦੇ 21000 ਤੋਂ ਵੱਧ ਅਧਿਆਪਕਾਂ ਨੂੰ ਨਸ਼ਾਖੋਰੀ ਦੀ ਸਮੇਂ ਸਿਰ ਪਛਾਣ ਕਰਨ ਲਈ ਕੀਤਾ ਤਿਆਰ
ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਐਂਟੀ-ਡਰੱਗ ਕਲੱਬ, 500 ਮੀਟਰ ਡਰੱਗ ਫਰੀ ਜ਼ੋਨਾਂ ਅਤੇ ਟਿਪ-ਆਫ ਬਾਕਸ ਆਦਿ ਮਾਪਦੰਡਾਂ ਨਾਲ ਹੋਵੇਗਾ ਨਸ਼ੇ ’ਤੇ ਵਾਰ


ਚੰਡੀਗੜ੍ਹ
 :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਭਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਾਖੋਰੀ ਦੇ ਜੋਖਮਾਂ ਅਤੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਉਸਾਰੂ ਗਤੀਵਿਧੀਆਂ ਦੀ ਲੜੀ ਸ਼ੁਰੂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਸਿਹਤਮੰਦ, ਨਸ਼ਾ ਮੁਕਤ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕੀਤਾ ਜਾ ਸਕੇ। ਸਟੇਟ ਕਾਊਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ.ਸੀ.ਈ.ਆਰ.ਟੀ.) ਵੱਲੋਂ ਜਾਰੀ ਕੀਤੇ ਗਏ ਗਤੀਵਿਧੀ ਕੈਲੰਡਰ ਅਨੁਸਾਰ ਸਕੂਲ ਵੱਲੋਂ ਪੂਰੇ ਅਕਾਦਮਿਕ ਸਾਲ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਸਾਰੇ ਸਥਾਨਕ ਭਾਈਚਾਰੇ ਦੀ ਸ਼ਮੂਲੀਅਤ ਵਾਲੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਅਗਸਤ ਮਹੀਨੇ ਵਿੱਚ ਵਿਦਿਆਰਥੀਆਂ ਵੱਲੋਂ ‘ਨਸ਼ਾ ਵਿਰੋਧੀ’ ਸੁਨੇਹੇ ਵਾਲੇ ਪੋਸਟਰ ਬਣਾਏ ਜਾਣਗੇ। ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਮਾਰੂ ਪ੍ਰਭਾਵਾਂ ਅਤੇ ਨਤੀਜਿਆਂ ਬਾਰੇ ਜਾਗਰੂਕ ਕਰਨ ਲਈ ਵੀਡੀਓ-ਆਧਾਰਤ ਨਸ਼ਾ ਵਿਰੋਧੀ ਪਾਠਕ੍ਰਮ ਦੀ ਵਰਤੋਂ ਕੀਤੀ ਜਾਵੇਗੀ। ਜਾਗਰੂਕਤਾ, ਕਦਰਾਂ-ਕੀਮਤਾਂ ਅਤੇ ਅਨੁਸ਼ਾਸਨ ਰਾਹੀਂ ਨੌਜਵਾਨ ਨੂੰ ਸੇਧ ਦੇਣਾ ਹੀ ਪੰਜਾਬ ਵਿੱਚ ਨਸ਼ਿਆਂ ਦੇ ਖਤਰੇ ਨੂੰ ਜੜ੍ਹੋਂ ਖ਼ਤਮ ਕਰਨ ਦਾ ਇੱਕੋ ਇੱਕ ਜ਼ਰੀਆ ਹੈ।’’ ਇਸ ਤੋਂ ਇਲਾਵਾ ਸਕੂਲਾਂ ਦੇ ਆਲੇ-ਦੁਆਲੇ 500 ਮੀਟਰ ਦਾ ਨਸ਼ਾ-ਮੁਕਤ ਜ਼ੋਨ ਯਕੀਨੀ ਬਣਾਉਣ ਅਤੇ ਸਮੇਂ-ਸਮੇਂ ’ਤੇ ਇਸ ਦੀ ਪਾਲਣਾ ਸਬੰਧੀ ਰਿਪੋਰਟ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। 

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ