Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ: 27 ਪ੍ਰਾਪਰਟੀਆਂ ਤੋਂ ਲਗਭਗ 5400 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ: ਹਰਦੀਪ ਸਿੰਘ ਮੁੰਡੀਆਂ

August 22, 2026 03:43 PM
SehajTimes

ਚੰਡੀਗੜ੍ਹ : ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਨੇ ਪ੍ਰਾਪਰਟੀਆਂ ਦੀ ਨਿਲਾਮੀ ਸਬੰਧੀ ਹੁਣ ਤੱਕ ਦੇ ਆਪਣੇ ਸਰਬੋਤਮ ਪ੍ਰਦਰਸ਼ਨ ਵਿੱਚ 27 ਪ੍ਰਾਪਰਟੀਆਂ ਨੂੰ ਸਫ਼ਲਤਾਪੂਰਵਕ ਨਿਲਾਮ ਕਰਕੇ ਕੁੱਲ 5391 ਕਰੋੜ ਦੀ ਆਮਦਨ ਪ੍ਰਾਪਤ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪ੍ਰਾਪਰਟੀਆਂ ਹਾਸਲ ਕਰਨ ਲਈ ਬੋਲੀਕਾਰਾਂ ਵਿੱਚ ਹੋਏ ਜ਼ਬਰਦਸਤ ਮੁਕਾਬਲੇ ਕਾਰਨ 20 ਅਗਸਤ, 2026 ਨੂੰ ਖ਼ਤਮ ਹੋਣ ਵਾਲੀ ਨਿਲਾਮੀ 21 ਅਗਸਤ, 2026 ਨੂੰ ਤੜਕੇ ਸਮਾਪਤ ਹੋਈ। ਉਨ੍ਹਾਂ ਦੱਸਿਆ ਕਿ 20 ਜੁਲਾਈ ਨੂੰ ਸ਼ੁਰੂ ਹੋਈ ਇਸ ਨਿਲਾਮੀ ਵਿੱਚ ਕੁੱਲ 36 ਪ੍ਰਾਪਰਟੀਆਂ ਬੋਲੀ ਲਈ ਪੇਸ਼ ਕੀਤੀਆਂ ਗਈਆਂ ਸਨ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗਮਾਡਾ ਵੱਲੋਂ ਸਮੇਂ-ਸਮੇਂ 'ਤੇ ਕਰਵਾਈਆਂ ਗਈਆਂ ਆਕਸ਼ਨਾਂ ਨੂੰ ਨਿਵੇਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਵੱਡੇ ਨਿਵੇਸ਼ਕਾਂ ਵੱਲੋਂ ਮੋਹਾਲੀ ਵਿੱਚ ਨੇੜ ਭਵਿੱਖ ਵਿੱਚ ਆਪਣੇ ਪ੍ਰਾਜੈਕਟ ਸਥਾਪਤ ਕਰਨ ਨਾਲ ਸ਼ਹਿਰ ਦੀ ਜਿਥੇ ਰਾਸ਼ਟਰੀ ਪੱਧਰ 'ਤੇ ਨਿਵੇਕਲੀ ਪਛਾਣ ਬਣੇਗੀ, ਉਥੇ ਸੂਬੇ ਨੂੰ ਆਰਥਿਕ ਮਜ਼ਬੂਤੀ ਮਿਲੇਗੀ ਅਤੇ ਰੁਜ਼ਗਾਰ ਦੇ ਨਵੇਂ ਸਾਧਨ ਪੈਦਾ ਹੋਣਗੇ। ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਨਿਲਾਮੀ ਵਿੱਚ ਪੇਸ਼ ਕੀਤੀਆਂ ਪ੍ਰਾਪਰਟੀਆਂ ਦੀ ਰਾਖਵੀਂ ਕੀਮਤ 3872 ਕਰੋੜ ਰੱਖੀ ਗਈ ਸੀ ਅਤੇ ਇਨ੍ਹਾਂ ਪ੍ਰਾਪਰਟੀਆਂ ਨੂੰ ਨਿਲਾਮ ਕਰਕੇ ਅਥਾਰਟੀ ਨੇ ਕੁੱਲ 5391 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਆਮਦਨ ਗਮਾਡਾ ਦੇ ਅਧਿਕਾਰ-ਖੇਤਰ ਅਧੀਨ ਆਉਂਦੇ ਇਲਾਕੇ ਵਿੱਚ ਨਵੀਆਂ ਅਰਬਨ ਅਸਟੇਟਾਂ ਵਿਕਸਿਤ ਕਰਨ ਉੱਤੇ ਖ਼ਰਚ ਕੀਤੀ ਜਾਵੇਗੀ।  ਦੱਸਣਯੋਗ ਹੈ ਕਿ ਨਿਲਾਮ ਕੀਤੀਆਂ ਗਈਆਂ ਪ੍ਰਾਪਰਟੀਆਂ ਵਿੱਚ ਮੋਹਾਲੀ ਦੇ ਵੱਖ-ਵੱਖ ਸੈਕਟਰਾਂ/ਪ੍ਰਾਜੈਕਟਾਂ ਵਿਖੇ ਸਥਿਤ ਮਿਕਸ ਲੈਂਡ ਯੂਜ਼, ਹੋਟਲ, ਹਸਪਤਾਲ ਅਤੇ ਵਪਾਰਕ ਸਾਈਟਾਂ ਸ਼ਾਮਲ ਹਨ।

 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ