Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

August 22, 2026 03:45 PM
Jaswinder Singh

ਕੋਈ ਵੀ ਯੋਗ ਲਾਭਪਾਤਰੀ ਸਕੀਮ ਦੇ ਲਾਭ ਤੋਂ ਵਾਂਝਾ ਨਹੀਂ ਰਹੇਗਾ; ਅਧਿਕਾਰੀਆਂ ਨੂੰ ਅਰਜ਼ੀਆਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੇ ਨਿਰਦੇਸ਼


ਚੰਡੀਗੜ੍ਹ : 
ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਸਨਮਾਨ ਨਾਲ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2025-26 ਅਤੇ 2026-27 ਦੌਰਾਨ ਹੁਣ ਤੱਕ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਪੰਜਾਬ ਸਰਕਾਰ ਦੀ ਉਸ ਵਚਨਬੱਧਤਾ ਦਾ ਪ੍ਰਤੀਕ ਹੈ, ਜਿਸ ਤਹਿਤ ਯੋਗ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਸਮੇਂ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਨੂੰ ਸਨਮਾਨ, ਆਤਮ-ਵਿਸ਼ਵਾਸ ਅਤੇ ਆਰਥਿਕ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ 42,203 ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ 215.24 ਕਰੋੜ ਰੁਪਏ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ (EWS) ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ 20,212 ਲਾਭਪਾਤਰੀਆਂ ਨੂੰ 103.08 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਅਨੁਸੂਚਿਤ ਜਾਤੀ ਵਰਗ ਦੇ 8,774 ਲਾਭਪਾਤਰੀਆਂ ਨੂੰ 44.75 ਕਰੋੜ ਰੁਪਏ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ 4,010 ਲਾਭਪਾਤਰੀਆਂ ਨੂੰ 20.45 ਕਰੋੜ ਰੁਪਏ ਦੀ ਸਹਾਇਤਾ ਜਾਰੀ ਕੀਤੀ ਗਈ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਅਧੀਨ ਹਰ ਯੋਗ ਲਾਭਪਾਤਰੀ ਨੂੰ ਧੀ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇੱਕ ਪਰਿਵਾਰ ਦੀਆਂ ਦੋ ਧੀਆਂ ਵੀ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹਨ, ਜਿਸ ਨਾਲ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਲਾਭਪਾਤਰੀ ਦਾ ਪੰਜਾਬ ਦਾ ਸਥਾਈ ਵਸਨੀਕ ਹੋਣਾ ਲਾਜ਼ਮੀ ਹੈ, ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਣਾ ਚਾਹੀਦਾ ਹੈ ਅਤੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ 32,790 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਵਿੱਤੀ ਸਹਾਇਤਾ ਡਾਇਰੈਕਟ ਬੈਨੀਫਿਟ ਟਰਾਂਸਫਰ (DBT) ਪ੍ਰਣਾਲੀ ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਂਦੀ ਹੈ, ਜਿਸ ਨਾਲ ਰਕਮ ਦੀ ਸਮੇਂ ਸਿਰ ਅਤੇ ਪਾਰਦਰਸ਼ੀ ਵੰਡ ਯਕੀਨੀ ਬਣਦੀ ਹੈ। ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਦੀ ਲੋਕ-ਪੱਖੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮੂਹ ਜ਼ਿਲ੍ਹਾ ਅਧਿਕਾਰੀਆਂ ਅਤੇ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਯੋਗ ਲਾਭਪਾਤਰੀ ਅਸ਼ੀਰਵਾਦ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਯੋਗ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਕਿਹਾ ਤਾਂ ਜੋ ਹਰ ਹੱਕਦਾਰ ਪਰਿਵਾਰ ਨੂੰ ਆਪਣੀਆਂ ਧੀਆਂ ਦੇ ਵਿਆਹ ਤੋਂ ਪਹਿਲਾਂ ਬਿਨਾਂ ਕਿਸੇ ਦੇਰੀ ਜਾਂ ਪਰੇਸ਼ਾਨੀ ਦੇ ਵਿੱਤੀ ਸਹਾਇਤਾ ਮਿਲ ਸਕੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬ, ਆਰਥਿਕ ਤੌਰ ’ਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਉਦੇਸ਼ ਹਰ ਵਰਗ ਦਾ ਸਮਾਵੇਸ਼ੀ ਵਿਕਾਸ ਯਕੀਨੀ ਬਣਾਉਣਾ ਹੈ ਤਾਂ ਜੋ ਸੂਬੇ ਵਿੱਚ ਬਰਾਬਰੀ, ਸਨਮਾਨ ਅਤੇ ਮੌਕਿਆਂ ਦੇ ਆਧਾਰ ’ਤੇ ਇੱਕ ਖੁਸ਼ਹਾਲ ਤੇ ਸਮਾਵੇਸ਼ੀ ‘ਰੰਗਲਾ ਪੰਜਾਬ’ ਸਿਰਜਿਆ ਜਾ ਸਕੇ।

Have something to say? Post your comment

More in Chandigarh

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ