Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫਲਤਾ ਸਦਕਾ 8 ਮਹੀਨਿਆਂ ਵਿੱਚ 3.71 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਕਟਾਰੂਚੱਕ

August 22, 2026 03:49 PM
SehajTimes

ਚੰਡੀਗੜ੍ਹ : ਮਹਿੰਦਰ ਚੌਧਰੀ ਜੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੌਜੂਦਾ ਸਾਲ ਦੇ ਪਹਿਲੇ 8 ਮਹੀਨਿਆਂ ਵਿੱਚ ਛੱਤਬੀੜ ਚਿੜੀਆਘਰ ਵਿਖੇ 3,71,011 ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ, ਜੋ ਸੂਬਾ ਸਰਕਾਰ ਦੇ ਜੰਗਲੀ ਜੀਵ ਸੰਭਾਲ ਦੀ ਦਿਸਾ ਵਿੱਚ ਕੀਤੇ ਗਏ ਯਤਨਾਂ ਨੂੰ ਦਰਸਾਉਂਦਾ ਹੈ। ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ, “ਛੱਤਬੀੜ ਚਿੜੀਆਘਰ ਵਿਖੇ ਸਿਰਫ ਜਨਵਰੀ ਵਿੱਚ ਹੀ 48,719 ਸੈਲਾਨੀ ਆਏ, ਜਦੋਂ ਕਿ ਫਰਵਰੀ ਵਿੱਚ 54216, ਮਾਰਚ ਵਿੱਚ 66377, ਅਪ੍ਰੈਲ ਵਿੱਚ 40168, ਮਈ ਵਿੱਚ 33134, ਜੂਨ ਵਿੱਚ 71928, ਜੁਲਾਈ ਵਿੱਚ 35980, ਅਤੇ ਅਗਸਤ ਵਿੱਚ 20489 ਸੈਲਾਨੀਆਂ ਨੇ ਇਸ ਚਿੜੀਆਘਰ ਦੇ ਸੁਚੱਜੇ ਅਤੇ ਬਿਹਤਰੀਨ ਢੰਗ ਨਾਲ ਮੇਨਟੇਂਨ ਰੱਖੇ ਗਏ ਮਾਹੌਲ ਵਿੱਚ ਪੰਛੀਆਂ ਅਤੇ ਜਾਨਵਰਾਂ ਦੀਆਂ ਵਿਭਿੰਨ ਪ੍ਰਜਾਤੀਆਂ ਨੂੰ ਦੇਖਿਆ।” ਚਿੜੀਆਘਰ ਵਿਖੇ ਕੀਤੀਆਂ ਗਈਆਂ ਜੰਗਲਾਤ ਤੇ ਜੰਗਲੀ ਜੀਵ ਸੰਭਾਲ-ਕੇਂਦਿ੍ਰਤ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਜੰਗਲੀ ਜੀਵਾਂ ਦੀ ਸੰਭਾਲ ਅਤੇ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਦੇ ਹਿੱਸੇ ਵਜੋਂ ਛੱਤਬੀੜ ਚਿੜੀਆਘਰ ਵਿਖੇ ਕਈ ਮਹੱਤਵਪੂਰਨ ਪਹਿਲਕਦਮੀਆਂ  ਕੀਤੀਆਂ ਗਈਆਂ ਹਨ।” ਇਸ ਦੇ ਨਾਲ ਹੀ ਸੈਲਾਨੀਆਂ ਦੇ ਵਿੱਦਿਅਕ ਅਤੇ ਮਨੋਰੰਜਨ ਅਨੁਭਵ ਨੂੰ ਵਧਾਉਣ ਲਈ ਇੱਕ ਅਤਿ-ਆਧੁਨਿਕ ਡਾਇਨਾਸੌਰ ਪਾਰਕ ਵੀ ਸਥਾਪਿਤ ਕੀਤਾ ਗਿਆ ਹੈ।“    

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ