Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪਹਿਲੀ ਸਤੰਬਰ ਤੋਂ ਮਾਲਵਾ, ਦੋਆਬਾ ਅਤੇ ਮਾਝਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕਰਵਾਏ ਜਾਣਗੇ ਡਰੋਨ ਸ਼ੋਅ

August 22, 2026 03:52 PM
SehajTimes
ਤਿੰਨ ਦਿਨਾ ਰਾਜ ਪੱਧਰੀ ਸਮਾਗਮ ਦੀ ਪੂਰਵ ਸੰਧਿਆ 'ਤੇ ਕਾਸ਼ੀ, ਜੰਮੂ, ਫਰੀਦਕੋਟ ਅਤੇ ਬਠਿੰਡਾ ਤੋਂ ਚੱਲ ਕੇ ਚਾਰ ਵੱਡੀਆਂ ਸ਼ੋਭਾ ਯਾਤਰਾਵਾਂ ਖੁਰਾਲਗੜ੍ਹ ਸਾਹਿਬ ਵਿਖੇ ਹੋਣਗੀਆਂ ਸਮਾਪਤ

ਚੰਡੀਗੜ੍ਹ : 
ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਅਤੇ ਧਾਰਮਿਕ ਜਾਹੋ-ਜਲਾਲ ਨਾਲ ਮਨਾਉਣ ਲਈ ਲੜੀਵਾਰ ਢੰਗ ਨਾਲ ਸਾਲ ਭਰ ਚੱਲਣ ਵਾਲੇ ਧਾਰਮਿਕ, ਸੱਭਿਆਚਾਰਕ, ਵਿੱਦਿਅਕ ਅਤੇ ਸਮਾਜਿਕ ਪ੍ਰੋਗਰਾਮ ਕਰਵਾ ਰਹੀ ਹੈ। ਸ੍ਰੀ ਬਾਲੀ ਨੇ ਦੱਸਿਆ ਕਿ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਦਿਆਂ 92 ਡਰੋਨ ਸ਼ੋਅ ਕਰਵਾਏ ਜਾਣਗੇ, ਜੋ ਇਨ੍ਹਾਂ ਸਮਾਗਮਾਂ ਦਾ ਮੁੱਖ ਆਕਰਸ਼ਣ ਹੋਣਗੇ। ਇਹ ਸ਼ੋਅ ਤਿੰਨ ਕਲੱਸਟਰਾਂ,ਮਾਲਵਾ, ਦੋਆਬਾ ਅਤੇ ਮਾਝਾ—ਵਿੱਚ ਕਰਵਾਏ ਜਾਣਗੇ, ਜੋ 1 ਸਤੰਬਰ ਤੋਂ ਸ਼ੁਰੂ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਕਾਰਜ ਲਈ ਪੰਜਾਬ ਸਰਕਾਰ ਵੱਲੋਂ ਲਗਭਗ 100 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ। ਸ੍ਰੀ ਬਾਲੀ ਨੇ ਦੱਸਿਆ ਕਿ ਸਾਲ ਭਰ ਚੱਲਣ ਵਾਲੇ ਸਮਾਗਮਾਂ ਤਹਿਤ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ 'ਤੇ 12 ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਸੱਤ ਪ੍ਰੋਗਰਾਮ ਪਹਿਲਾਂ ਹੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਸ਼ੋਭਾ ਯਾਤਰਾਵਾਂ ਖੁਰਾਲਗੜ੍ਹ ਸਾਹਿਬ ਵਿਖੇ ਸਮਾਪਤ ਹੋਣ ਤੋਂ ਪਹਿਲਾਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਸੰਦੇਸ਼ ਅਤੇ ਸਿੱਖਿਆਵਾਂ ਦੇ ਵੱਧ ਤੋਂ ਵੱਧ ਪਾਸਾਰ ਨੂੰ ਯਕੀਨੀ ਬਣਾਉਣਗੀਆਂ। ਸ੍ਰੀ ਬਾਲੀ ਨੇ ਦੱਸਿਆ ਕਿ ਸਮਾਗਮਾਂ ਦੇ ਹਿੱਸੇ ਵਜੋਂ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਦਿਨਾ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਆਪਣੇ ਸਮਾਪਤੀ ਸੰਬੋਧਨ ਦੌਰਾਨ ਸ੍ਰੀ ਬਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ 650ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ  ਸਾਲ ਭਰ ਚੱਲਣ ਵਾਲੀ ਲੋਕ ਲਹਿਰ ਬਣ ਜਾਣ ਅਤੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫਲਸਫ਼ਾ ਸੂਬੇ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਤੱਕ ਪਹੁੰਚੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਪ੍ਰੋਗਰਾਮਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ ਇਹ ਜਸ਼ਨ  ਸ੍ਰੀ ਗੁਰੂ ਰਵਿਦਾਸ ਜੀ ਅਤੇ ਉਨ੍ਹਾਂ ਦੇ ਸਮਾਨਤਾ, ਭਾਈਚਾਰੇ ਦੇ ਸਦੀਵੀ ਸੰਦੇਸ਼ ਲਈ ਸੱਚੀ ਸ਼ਰਧਾਂਜਲੀ ਹੋ ਨਿੱਬੜਣ।

Have something to say? Post your comment

More in Chandigarh

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ

ਗੈਂਗਸਟਰਾਂ 'ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ