Sunday, October 11, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਪਟਿਆਲਾ ਦੇ ਅਧਿਆਪਕ ਨੇ ਕੌਮੀ ਅਧਿਆਪਕ ਪੁਰਸਕਾਰ 2026 ਜਿੱਤ ਕੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ

August 22, 2026 03:55 PM
SehajTimes

ਹਰਜੋਤ ਬੈਂਸ ਨੇ ਦਿਨੇਸ਼ ਨੂੰ ਸਮੁੱਚੇ ਅਧਿਆਪਕ ਭਾਈਚਾਰੇ ਲਈ ਪ੍ਰੇਰਨਾ ਸਰੋਤ ਦੱਸਿਆ

ਚੰਡੀਗੜ੍ਹ :  ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਅਧਿਆਪਕ ਸ੍ਰੀ ਦਿਨੇਸ਼ ਕੁਮਾਰ ਨੇ ਸਿੱਖਿਆ ਖੇਤਰ ਵਿੱਚ ਮਿਸਾਲੀ ਯੋਗਦਾਨ ਲਈ ਵੱਕਾਰੀ ਕੌਮੀ ਅਧਿਆਪਕ ਪੁਰਸਕਾਰ, 2026 ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਪੁਰਸਕਾਰ, ਜੋ ਕਿ ਦੇਸ਼ ਭਰ ਵਿੱਚ ਅਧਿਆਪਕਾਂ ਲਈ ਸਰਵਉੱਚ ਸਨਮਾਨਾਂ ਵਿੱਚੋਂ ਇੱਕ ਹੈ, ਸਿੱਖਿਆ ਦੇ ਖੇਤਰ ਵਿੱਚ ਬੇਮਿਸਾਲ ਕਾਰਗੁਜ਼ਾਰੀ, ਨਵੀਨ ਵਿਚਾਰਾਂ ਅਤੇ ਸਮਰਪਿਤ ਭਾਵਨਾ ਨੂੰ ਮਾਨਤਾ ਦਿੰਦਿਆਂ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਭਾਰਤ ਦੇ ਰਾਸ਼ਟਰਪਤੀ ਵੱਲੋਂ ਦਿੱਤਾ ਜਾਂਦਾ ਹੈ। ਸ੍ਰੀ ਦਿਨੇਸ਼ ਕੁਮਾਰ ਨੂੰ ਹਾਰਦਿਕ ਵਧਾਈ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਸੂਬੇ ਦੇ ਸਮੁੱਚੇ ਅਧਿਆਪਕ ਭਾਈਚਾਰੇ ਲਈ ਪ੍ਰੇਰਨਾ ਸਰੋਤ ਦੱਸਿਆ। ਸਿੱਖਿਆ ਮੰਤਰੀ ਨੇ ਕਿਹਾ, “ਰਾਸ਼ਟਰੀ ਪੱਧਰ 'ਤੇ ਸ੍ਰੀ ਦਿਨੇਸ਼ ਕੁਮਾਰ ਦਾ ਇਹ ਸਨਮਾਨ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਅਤੇ ਸਾਡੇ ਅਧਿਆਪਕਾਂ ਦੇ ਅਣਥੱਕ ਯਤਨਾਂ ਦਾ ਪ੍ਰਮਾਣ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਧਿਆਪਕਾਂ ਨੂੰ ਸਮਰੱਥ ਬਣਾਉਣ ਅਤੇ ਸੂਬੇ ਦੇ ਵਿਦਿਅਕ ਢਾਂਚੇ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।” ਸ. ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰਾਪਤੀ ਸਮੁੱਚੇ ਅਧਿਆਪਕ ਵਰਗ ਦਾ ਮਨੋਬਲ ਉੱਚਾ ਕਰੇਗੀ ਅਤੇ ਹੋਰ ਅਧਿਆਪਕਾਂ ਨੂੰ ਵੀ ਬੇਮਿਸਾਲ ਕਾਰਗੁਜ਼ਾਰੀ ਦਿਖਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਪੰਜਾਬ ਸਰਕਾਰ ਦੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਅਧਿਆਪਕਾਂ ਨੂੰ ਇੱਕ ਪ੍ਰਗਤੀਸ਼ੀਲ ਸਮਾਜ ਦੇ ਅਸਲ ਨਿਰਮਾਤਾ ਵਜੋਂ ਮਾਨਤਾ ਦੇਣ ਦੇ ਦ੍ਰਿਸ਼ਟੀਕੋਣ ਨੂੰ ਹੋਰ ਮਜ਼ਬੂਤ ਕਰਦੇ ਹਨ।

Have something to say? Post your comment

More in Chandigarh

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ

ਗੈਂਗਸਟਰਾਂ 'ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ 

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ