Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸੁਨਾਮ : ਨਸ਼ਾ ਮੁਕਤ ਜਾਗਰੂਕਤਾ ਅਭਿਆਨ ਚਲਾਇਆ

August 22, 2026 05:45 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਸੁਨਾਮ-1 ਬਲਾਕ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਨਸ਼ਾ ਮੁਕਤ ਜਾਗਰੂਕਤਾ ਅਭਿਆਨ ਚਲਾਇਆ ਗਿਆ। ਇਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ, ਮਾਪਿਆਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਪਰਿਵਾਰਕ ਮੈਂਬਰਾਂ ਅਤੇ ਬੱਚਿਆਂ ਦੀਆਂ ਗਤੀਵਿਧੀਆਂ ’ਤੇ ਧਿਆਨ ਦੇਣ ਅਤੇ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਜਾਗਰੂਕਤਾ ਗਤੀਵਿਧੀਆਂ ਰਾਹੀਂ “ਨਸ਼ਾ ਮੁਕਤ ਸਮਾਜ—ਸਿਹਤਮੰਦ ਸਮਾਜ”ਦਾ ਸੰਦੇਸ਼ ਦਿੱਤਾ ਗਿਆ। ਬੱਚਿਆਂ ਨੂੰ ਵੀ ਸਦਾ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸੁਨਾਮ-1 ਬਲਾਕ ਦੀ ਸੀ.ਡੀ.ਪੀ.ਓ. ਰੇਖਾ ਰਾਣੀ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਅਭਿਆਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਗਿਆ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਗਿਆ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ