Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਗੈਂਗਸਟਰਾਂ ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਨੇ 634 ਛਾਪੇਮਾਰੀ ਕੀਤੀ; 352 ਵਿਅਕਤੀ ਗ੍ਰਿਫ਼ਤਾਰ

August 22, 2026 10:06 PM
Rozana Sehaj times

 

ਚੰਡੀਗੜ੍ਹ  : ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 214ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂਦੇ ਪਛਾਣੇ ਗਏ ਅਤੇ ਮੈਪ ਕੀਤੇ 634 ਟਿਕਾਣਿਆਂ ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ,ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 214ਵੇਂ ਦਿਨ, ਪੁਲਿਸ ਟੀਮਾਂ ਨੇ 352 ਵਿਅਕਤੀਆਂ ਨੂੰ 4 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 63,417 ਹੋਈਆਂ ਹਨ । ਇਸ ਤੋਂ ਇਲਾਵਾ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ -ਗੈਂਗਸਟਰ ਹੈਲਪਲਾਈਨ 93946 93946 ਰਾਹੀਂ, ਗੁਪਤ ਰੂਪ ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ I ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁਧ" ਨੂੰ 539ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਵਿੱਚ ਅੱਜ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.1 ਕਿਲੋ ਹੈਰੋਇਨ, 17 ਕਿਲੋ ਭੁੱਕੀ, 310 ਨਸ਼ੀਲੀਆਂ ਗੋਲੀਆਂ ਅਤੇ 39,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 539 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,330 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ

ਗੈਂਗਸਟਰਾਂ 'ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ 

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ