Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਲੀਗਲ ਮੈਟਰੋਲੋਜੀ ਵਿੰਗ ਨੇ 53.26 ਲੱਖ ਦੀ ਕੰਪਾਊਂਡਿੰਗ ਫ਼ੀਸ ਕੀਤੀ ਇਕੱਤਰ

August 22, 2026 10:20 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਨੇ ਇਸ ਸਾਲ ਜਨਵਰੀ ਮਹੀਨੇ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ ਗਈ ਸਮਝੌਤਾ ਫੀਸ (ਕੰਪਾਊਂਡਿੰਗ ਫੀਸ) ਅਤੇ ਇਸੇ ਮਿਆਦ ਦੌਰਾਨ ਕੀਤੇ ਗਏ ਨਿਰੀਖਣਾਂ ਦੇ ਮਾਮਲੇ ਵਿੱਚ ਨਿਰੰਤਰ ਵਧੀਆ ਕਾਰਗੁਜ਼ਾਰੀ ਵਿਖਾਈ ਹੈ। ਕੰਪਾਊਂਡਿੰਗ ਫੀਸਾਂ ਦੇ ਮਾਮਲੇ ਵਿੱਚ ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਮਹੀਨੇ ਤੋਂ ਜੁਲਾਈ 2026 ਤੱਕ 53.26 ਲੱਖ ਰੁਪਏ ਇਕੱਠੇ ਕੀਤੇ। ਵਿੰਗ ਵੱਲੋਂ ਇਸੇ ਮਿਆਦ ਦੌਰਾਨ 14412 ਨਿਰੀਖਣ ਅਤੇ 1062 ਚਲਾਨ ਕੀਤੇ ਗਏ। ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਲਈ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਸਰਗਰਮੀ ਅਤੇ ਸਮਰਪਣ ਨਾਲ ਕੰਮ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਵਿੰਗ ਕੋਲ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਖੇ ਵਿਭਾਗ ਦੀ ਮਾਲਕੀ ਵਾਲੀਆਂ ਮਿਆਰੀ ਲੈਬਾਰਟਰੀਆਂ ਹਨ, ਜਦਕਿ ਸਰਹਿੰਦ ਅਤੇ ਖੰਨਾ ਵਿੱਚ ਵੀ ਇਸੇ ਤਰਜ਼ ’ਤੇ ਨਵੀਆਂ ਲੈਬਾਰਟਰੀਆਂ ਜਲਦ ਬਣਾਈਆਂ ਜਾਣਗੀਆਂ। ਲੀਗਲ ਮੈਟਰੋਲੋਜੀ ਵਿੰਗ ਦਾ ਮੁੱਖ ਉਦੇਸ਼ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਇਹ ਯਕੀਨੀ ਬਣਾਉਣਾ ਹੈ ਕਿ ਵੇਚੇ ਜਾਂ ਖ਼ਰੀਦੇ ਗਏ ਸਾਮਾਨ ਦੀ ਮਾਤਰਾ ਅਤੇ ਗੁਣਵੱਤਾ ਦਰਅਸਲ ਸਹੀ ਹੋਵੇ ।

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ