ਜੰਡਿਆਲਾ ਗੁਰੂ : ਸੇਂਟ ਸੋਲਜਰ ਇਲੀਟ ਕੌਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਵਿਦਿਆਰਥੀਆਂ ਨੇ ਸੀਬੀਐਸਈ ਦੀਆਂ ਕਲਸਟਰ ਦੀਆਂ ਅਥਲੈਟਿਕਸ ਖੇਡਾਂ ਵਿੱਚ ਸ਼ਾਨਦਾਰ ਮੱਲਾਂ ਮਾਰੀਆਂ। ਸੀਬੀਐਸਈ ਦੀਆਂ ਕਲਸਟਰ ਅਥਲੈਟਿਕਸ ਦੀਆਂ ਖੇਡਾਂ ਪ੍ਰਤਾਪ ਵਰਲਡ ਸਕੂਲ ਪਠਾਨਕੋਟ ਵਿੱਚ ਹੋਈਆਂ ।ਜਿਨਾਂ ਵਿੱਚ 100 ਮੀਟਰ ਦੌੜ ਅੰਡਰ 17 ਕੈਟੇਗਰੀ ਵਿੱਚ ਕਮਲਪ੍ਰੀਤ ਕੌਰ ਨੇ ਤੀਸਰੀ ਪੁਜੀਸ਼ਨ ਹਾਸਿਲ ਕੀਤੀ। ਇਸੇ ਤਰਾਂ 200 ਮੀਟਰ ਅੰਡਰ 17 ਵਿੱਚ ਕਮਲਪ੍ਰੀਤ ਕੌਰ ਨੇ ਕਾਂਸੀ ਦਾ ਤਮਗਾ ਆਪਣੇ ਨਾਮ ਕੀਤਾ । ਟਰਿਪਲ ਜੰਪ ਅੰਡਰ 17 ਕੈਟੇਗਰੀ ਵਿੱਚ ਕੋਮਲਪ੍ਰੀਤ ਕੌਰ ਨੇ ਦੂਸਰੀ ਪੁਜੀਸ਼ਨ ਹਾਸਲ ਕਰਕੇ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ ਅਤੇ ਕੋਮਲਪ੍ਰੀਤ ਕੌਰ ਨੂੰ ਨੈਸ਼ਨਲ ਖੇਡਾਂ ਲਈ ਵੀ ਚੁਣਿਆ ਗਿਆ ।ਇਸੇ ਤਰ੍ਹਾਂ 1500 ਮੀਟਰ ਦੌੜ ਵਿੱਚ ਅੰਡਰ 19 ਕੈਟੇਗਰੀ ਵਿੱਚ ਪਰਨੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਸਕੂਲ ਪਹੁੰਚਣ ਤੇ ਸਕੂਲ ਦੇ ਮੈਨੇਜਰ ਡਾਇਰੈਕਟਰ ਡਾ.ਮੰਗਲ ਸਿੰਘ ਕਿਸ਼ਨਪੁਰੀ ਜੀ ਅਤੇ ਡਾਇਰੈਕਟਰ ਪ੍ਰਿੰਸੀਪਲ ਸ੍ਰੀਮਤੀ ਡਾ.ਅਮਰਪ੍ਰੀਤ ਕੌਰ ਜੀ ਨੇ ਜੇਤੂ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਹੋਰ ਸਖਤ ਮਿਹਨਤ ਕਰਨ ਲਈ ਪ੍ਰੇਰਿਆ .ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੰਦੀਪ ਸ਼ਰਮਾ ,ਵਾਈਸ ਪ੍ਰਿੰਸੀਪਲ ਸ਼ਿਲਪਾ ਸ਼ਰਮਾ ਕੁਆਡੀਨੇਟਰ ਨੀਲਾਕਸ਼ੀ ਗੁਪਤਾ ਸਮੂਹ ਸਟਾਫ ਅਤੇ ਬੱਚੇ ਹਾਜ਼ਰ ਸਨ।।