Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮੰਗਾਂ ਲਾਗੂ ਨਾ ਹੋਈਆਂ ਤਾਂ 25 ਅਗਸਤ ਤੋਂ ਆਮ ਆਦਮੀ ਕਲੀਨਿਕਾਂ ਦੀਆਂ ਓ. ਪੀ. ਡੀ. ਸੇਵਾਵਾਂ ਬੰਦ ਕਰਨ ਦੀ ਚਿਤਾਵਨੀ

August 23, 2026 11:39 AM
SehajTimes
ਬਰਨਾਲਾ : ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਦੀ ਮੀਟਿੰਗ ਦੌਰਾਨ 27 ਜੁਲਾਈ ਦੀ ਹੜਤਾਲ ਉਪਰੰਤ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਮੰਨੀਆਂ ਗਈਆਂ ਮੰਗਾਂ ਲਾਗੂ ਨਾ ਹੋਣ ’ਤੇ ਰੋਸ ਪ੍ਰਗਟਾਇਆ ਗਿਆ। ਫਰੰਟ ਆਗੂਆਂ ਨੇ ਕਿਹਾ ਕਿ ਸਰਕਾਰ ਨਾਲ ਹੋਈ ਮੀਟਿੰਗ ਵਿੱਚ ਤਿੰਨ ਮੁੱਖ ਮੰਗਾਂ ’ਤੇ ਸਹਿਮਤੀ ਬਣੀ ਸੀ, ਪਰ ਕਰੀਬ ਇੱਕ ਮਹੀਨਾ ਬੀਤਣ ਦੇ ਬਾਵਜੂਦ ਇਨ੍ਹਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਆਗੂਆਂ ਅਨੁਸਾਰ ਇਨ੍ਹਾਂ ਮੰਗਾਂ ਵਿੱਚ ਇਨਸੈਂਟਿਵ ਵਿੱਚ ਵਾਧਾ, ਕੈਜ਼ੂਅਲ ਲੀਵ ਦੇ ਨਾਲ ਮੈਡੀਕਲ ਲੀਵ ਦੀ ਸਹੂਲਤ ਅਤੇ ਕਰਮਚਾਰੀਆਂ ਨੂੰ ਨੌਕਰੀ ਦੀ ਸੁਰੱਖਿਆ ਦੇਣਾ ਸ਼ਾਮਲ ਹੈ। ਇਸ ਤੋਂ ਇਲਾਵਾ ਮੌਜੂਦਾ ਐਂਪੈਨਲਮੈਂਟ ਪ੍ਰਣਾਲੀ ਖ਼ਤਮ ਕਰਕੇ ਕਰਮਚਾਰੀਆਂ ਨੂੰ ਡੀਐੱਚਐੱਸ ਅਧੀਨ ਕਾਂਟ੍ਰੈਕਟ ’ਤੇ ਲਿਆਉਣ ਦੀ ਮੰਗ ਵੀ ਕੀਤੀ ਗਈ ਸੀ।
ਫਰੰਟ ਨੇ ਸਰਕਾਰ ਤੋਂ ਮੰਗਾਂ ਤੁਰੰਤ ਲਾਗੂ ਕਰਨ ਅਤੇ ਫਾਈਲ ਦੀ ਮੌਜੂਦਾ ਸਥਿਤੀ ਬਾਰੇ ਕਰਮਚਾਰੀਆਂ ਨੂੰ ਸਪੱਸ਼ਟ ਜਾਣਕਾਰੀ ਦੇਣ ਦੀ ਮੰਗ ਕੀਤੀ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ 25 ਅਗਸਤ ਤੱਕ ਕੋਈ ਸਪੱਸ਼ਟੀਕਰਨ ਨਾ ਦਿੱਤਾ ਗਿਆ ਤਾਂ ਆਮ ਆਦਮੀ ਕਲੀਨਿਕਾਂ ਦੀਆਂ OPD ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੀਆਂ ਜਾਣਗੀਆਂ। ਫਰੰਟ ਨੇ 27 ਅਗਸਤ ਨੂੰ ਸੀ ਐਚ ਓ ਯੂਨੀਅਨ, ਆਊਟਸੋਰਸਿੰਗ ਯੂਨੀਅਨ, ਫਾਰਮਾਸਿਸਟ ਐਸੋਸੀਏਸ਼ਨ ਅਤੇ ਹੋਰ ਰੈਗੂਲਰ ਯੂਨੀਅਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਪੂਰਨ ਹਮਾਇਤ ਦਾ ਐਲਾਨ ਕਰਦਿਆਂ ਉਸ ਦਿਨ ਓ ਪੀ ਡੀ ਸੇਵਾਵਾਂ ਬੰਦ ਰੱਖ ਕੇ ਸ਼ਮੂਲੀਅਤ ਕਰਨ ਦਾ ਫ਼ੈਸਲਾ ਵੀ ਕੀਤਾ। ਫਰੰਟ ਆਗੂਆਂ ਨੇ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ