Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

26 ਅਗਸਤ ਨੂੰ ਬਠਿੰਡਾ ਵਿਖੇ ਹੋਵੇਗੀ ਐਨ.ਆਰ.ਆਈ. ਮਿਲਣੀ; ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ

August 23, 2026 08:11 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਵੱਖ-ਵੱਖ ਮੁੱਦਿਆਂ ਦੇ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਹੱਲ ਲਈ ਐਨ.ਆਰ.ਆਈ. ਮਿਲਣੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ 26 ਅਗਸਤ, 2026 ਨੂੰ ਬਠਿੰਡਾ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ। ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਿਲਣੀ ਮੌਕੇ ਪ੍ਰਵਾਸੀ ਪੰਜਾਬੀ ਆਪਣੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸਿੱਧੇ ਤੌਰ ’ਤੇ ਸੂਬੇ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਾਹਮਣੇ ਰੱਖ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਪ੍ਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਦੀ ਮੌਕੇ ’ਤੇ ਸੁਣਵਾਈ ਕਰਦਿਆਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਰਾਹੀਂ ਸੰਭਵ ਹੱਲ ਯਕੀਨੀ ਬਣਾਉਣਾ ਹੈ। ਐਨ.ਆਰ.ਆਈ. ਮਿਲਣੀ ਦਾ ਵੇਰਵਾ ਦਿੰਦਿਆਂ ਐਨ.ਆਰ.ਆਈ ਮੰਤਰੀ ਨੇ ਦੱਸਿਆ ਕਿ ਇਹ ਮਿਲਣੀ 26 ਅਗਸਤ, ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ, ਹੋਟਲ ਸੇਪਲ, ਜੀ.ਟੀ. ਰੋਡ, ਨੇੜੇ ਤਿੰਨਕੋਨੀ, ਬਠਿੰਡਾ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਐਨ.ਆਰ.ਆਈ. ਮਿਲਣੀ ਵਿੱਚ ਬਠਿੰਡਾ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀ ਸ਼ਾਮਲ ਹੋ ਸਕਣਗੇ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪਹਿਲਾਂ ਵੀ ਵਿਸ਼ੇਸ਼ ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਗਈਆਂ ਹਨ। ਇਸੇ ਲੜੀ ਤਹਿਤ ਐਸ.ਏ.ਐਸ. ਨਗਰ (ਮੁਹਾਲੀ) ਅਤੇ ਲੁਧਿਆਣਾ ਵਿਖੇ ਦੋ ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਕੁੱਲ ਅੱਠ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਮੁੱਦਿਆਂ ਦੀ ਸੁਣਵਾਈ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਨੂੰ ਆਪਣੇ ਪਰਿਵਾਰ ਦਾ ਅਹਿਮ ਹਿੱਸਾ ਮੰਨਦੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਿੱਧੇ ਸੰਵਾਦ, ਪਾਰਦਰਸ਼ਤਾ ਅਤੇ ਤੁਰੰਤ ਕਾਰਵਾਈ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੇ ਪੰਜਾਬ ਨਾਲ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਜਾਇਦਾਦ, ਪਰਿਵਾਰਕ, ਪ੍ਰਸ਼ਾਸਨਿਕ, ਕਾਨੂੰਨੀ ਅਤੇ ਹੋਰ ਸ਼ਿਕਾਇਤਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਐਨ.ਆਰ.ਆਈ. ਮਿਲਣੀ ਵਿੱਚ ਸ਼ਾਮਲ ਹੋ ਕੇ ਆਪਣੀਆਂ ਸਮੱਸਿਆਵਾਂ ਅਤੇ ਮੁੱਦੇ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ, ਤਾਂ ਜੋ ਉਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਨੂੰ ਤੇਜ਼ ਕੀਤਾ ਜਾ ਸਕੇ।

 

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ