Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

August 23, 2026 08:25 PM
SehajTimes

ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ

ਅੰਮ੍ਰਿਤਸਰ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 10 ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ 10 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਗੁਲਜ਼ਾਰ ਸਿੰਘ, ਦੋਵੇਂ ਵਾਸੀ ਪਿੰਡ ਹਵੇਲੀਆਂ, ਤਰਨਤਾਰਨ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਨੌਂ 9-ਐਮਐਮ ਪਿਸਤੌਲਾਂ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਗ੍ਰੇਅ ਰੰਗ ਦਾ ਮੋਟਰਸਾਈਕਲ ਬਜਾਜ ਪਲਾਟਿਨਾ (ਪੀ.ਬੀ.-38-ਸੀ-1658), ਜਿਸ ਨੂੰ ਖੇਪਾਂ ਦੀ ਢੋਆ-ਢੁਆਈ ਲਈ ਵਰਤਿਆ ਜਾਂਦਾ ਸੀ, ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪ੍ਰਾਰੰਭਿਕ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਥਿਤ ਤੌਰ 'ਤੇ ਵਿਦੇਸ਼ ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਹੋਰ ਧਿਰਾਂ ਨੂੰ ਅੱਗੇ ਸਪਲਾਈ ਕਰਨ ਲਈ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖਤਾ ਇਤਲਾਹ ਮਿਲੀ ਸੀ ਕਿ ਦੋ ਸ਼ੱਕੀ, ਜਿਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਨੇ ਆਪਣੇ ਵਿਦੇਸ਼ ਅਧਾਰਤ ਹੈਂਡਲਰ ਦੇ ਨਿਰਦੇਸ਼ਾਂ 'ਤੇ ਭਾਰਤ-ਪਾਕਿ ਸਰਹੱਦੀ ਵਾੜ ਦੇ ਨੇੜਲੇ ਪਿੰਡ ਹਵੇਲੀਆਂ ਦੇ ਖੇਤਰ ਵਿੱਚ ਡਰੋਨ ਰਾਹੀਂ ਹਥਿਆਰਾਂ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਹ ਖੇਪ ਅੱਗੇ ਹੋਰ ਧਿਰ ਨੂੰ ਸਪਲਾਈ ਕਰਨ ਜਾ ਰਹੇ ਸਨ। ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ-ਅਟਾਰੀ ਜੀ.ਟੀ. ਰੋਡ 'ਤੇ ਪਿੰਡ ਖਾਸਾ ਦੇ ਨੇੜਲੇ ਇਲਾਕੇ ਤੋਂ 10 ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਦੋਵਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੋਰਨਾਂ ਦੀ ਪਛਾਣ ਕਰਨ ਅਤੇ ਸਰਹੱਦ ਪਾਰੋਂ ਤਸਕਰੀ ਦੇ ਵਿਆਪਕ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੂਰੀ ਤਰ੍ਹਾਂ ਅਗਲੇ-ਪਿਛਲੇ ਪਿੱਛੇ ਸਬੰਧ ਸਥਾਪਤ ਕਰਨ ਲਈ ਅਗਲਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25 (1)(ਏ) ਅਤੇ 25 (8) ਅਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 61(2) ਤਹਿਤ ਐਫ.ਆਈ.ਆਰ. ਨੰ. 51 ਮਿਤੀ 22-08-2026 ਦਰਜ ਕੀਤੀ ਗਈ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼