Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਗੈਂਗਸਟਰਾਂ 'ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

August 23, 2026 08:31 PM
SehajTimes

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

ਯੁੱਧ ਨਸ਼ਿਆਂ ਵਿਰੁੱਧ ਦੇ 540ਵੇਂ ਦਿਨ 87 ਨਸ਼ਾ ਤਸਕਰ ਕਾਬੂ

ਚੰਡੀਗੜ੍ਹ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 215ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 610 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 215ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 341 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 63,758 ਹੋ ਗਈਆਂ।ਇਸ ਤੋਂ ਇਲਾਵਾ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 540ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 871 ਗ੍ਰਾਮ ਹੈਰੋਇਨ, 53 ਕਿਲੋ ਭੁੱਕੀ, 1543 ਨਸ਼ੀਲੀਆਂ ਗੋਲੀਆਂ ਅਤੇ 4070 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 540 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,388 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ