Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Haryana

ਹਰਿਆਣਾ ਦੀ ਨਵੀਂ ਆਰਥਿਕ ਰਫਤਾਰ ਨੂੰ ਮਿਲੀ ਹਰੀ ਝੰਡੀ, ਦੁਨੀਆ ਦੇ ਬਾਜ਼ਾਰਾਂ ਤੱਕ ਪਹੁੰਚੇਗਾ ਸੂਬੇ ਦਾ ਉਤਪਾਦ

August 23, 2026 09:54 PM
SehajTimes

ਆਉਣ ਵਾਲੇ ਸਮੇਂ ਵਿੱਚ ਸੂਬੇ ਦੀ ਆਰਥਿਕ ਰਾਜਧਾਨੀ ਬਣੇਗਾ ਇਹ ਖੇਤਰ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਨਾਂਗਲ ਚੌਧਰੀ ਖੇਤਰ ਵਿੱਚ ਇੰਟੀਗ੍ਰੇਟੇਡ ਮਲਟੀ ਮਾਡਲ ਲੌਜਿਸਟਿਕ ਹਬ ਦੇ ਰੇਲ ਸੰਪਰਕ ਸ਼ੁਭਆਰੰਭ ਸਮਾਰੋਹ ਦੇ ਬਾਅਦ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਨਾਲ ਹੋਈ ਮੀਟਿੰਗ ਵਿੱਚ ਕਿਹਾ ਕਿ ਅੱਜ ਸਿਰਫ ਇੱਕ ਰੇਲਗੱਡੀ ਨੂੰ ਰਵਾਨਾ ਨਹੀਂ ਕੀਤਾ ਗਿਆ ਹੈ, ਸਗੋਂ ਇਹ ਹਰਿਆਣਾ ਦੀ ਨਵੀਂ ਆਰਥਿਕ ਰਫਤਾਰ ਨੂੰ ਹਰੀ ਝੰਡੀ ਦਿਖਾਈ ਗਈ ਹੈ। ਇਸ ਮੌਕੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਨਾਰਨੌਲ ਦੇ ਵਿਧਾਇਕ ਓਮ ਪ੍ਰਕਾਸ਼ ਯਾਦਵ, ਮਹਿੰਦਰਗੜ੍ਹ ਦੇ ਵਿਧਾਇਕ ਕੰਵਰ ਸਿੰਘ ਯਾਦਵ ਮੌਜੂਦ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਹੁਣ ਸਿਰਫ ਵਸਤੂਆਂ ਦਾ ਉਤਪਾਦਕ ਹੀ ਨਹੀਂ ਰਹੇਗਾ, ਸਗੋਂ ਆਪਣੇ ਉਤਪਾਦਾਂ ਨੂੰ ਗਲੋਬਲ ਅਤੇ ਘਰੇਲੂ ਬਾਜ਼ਾਰ ਤੱਕ ਤੇਜ਼ੀ ਨਾਲ ਪਹੁੰਚਾਉਣ ਦਾ ਇੱਕ ਪ੍ਰਮੁੱਖ ਕੇਂਦਰ ਬਣ ਕੇ ਉਭਰੇਗਾ। ਉਨ੍ਹਾਂ ਇਸ ਦੂਰਗਾਮੀ ਪ੍ਰੋਜੈਕਟ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਲਗਾਤਾਰ ਮਾਰਗਦਰਸ਼ਨ ਅਤੇ ਨਿਗਰਾਨੀ ਵਿੱਚ ਇਹ ਏਕੀਕ੍ਰਿਤ ਬਹੁ-ਪ੍ਰਣਾਲੀ ਮਾਲ ਢੁਆਈ ਕੇਂਦਰ ਸੂਬੇ ਦੇ ਸਮੁੱਚੇ ਵਿਕਾਸ ਦਾ ਇਤਿਹਾਸਕ ਮੀਲ ਦਾ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਮਹੱਤਵਪੂਰਨ ਯੋਜਨਾ ਦੀ ਮਜ਼ਬੂਤ ਨੀਂਹ ਰੱਖੀ ਸੀ। ਹੁਣ ਇਹ ਪ੍ਰੋਜੈਕਟ ਪ੍ਰਧਾਨ ਮੰਤਰੀ ਦੇ ਸਾਲ 2047 ਦੇ 'ਵਿਕਸਤ ਭਾਰਤ' ਦੇ ਰਾਸ਼ਟਰੀ ਸੰਕਲਪ ਨੂੰ ਸਾਕਾਰ ਕਰਨ ਵਿੱਚ ਨੀਂਹ ਪੱਥਰ ਦੀ ਭੂਮਿਕਾ ਨਿਭਾਏਗਾ।

ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਦਾ ਨਵਾਂ ਵਿਕਾਸ ਮਾਡਲ ਜ਼ਮੀਨੀ ਪੱਧਰ 'ਤੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਇਸ ਮਾਡਲ ਰਾਹੀਂ ਹੁਣ ਹਰਿਆਣਾ ਦੇ ਸਥਾਨਕ ਉਤਪਾਦ ਸਿੱਧੇ ਦੁਨੀਆ ਦੇ ਵੱਡੇ ਬਾਜ਼ਾਰਾਂ ਤੱਕ ਆਪਣੀ ਮਜ਼ਬੂਤ ਪਹੁੰਚ ਬਣਾਉਣਗੇ ਅਤੇ ਇਹ ਸੰਪੂਰਨ ਖੇਤਰ ਆਉਣ ਵਾਲੇ ਸਮੇਂ ਵਿੱਚ ਇੱਕ ਪ੍ਰਮੁੱਖ ਆਰਥਿਕ ਰਾਜਧਾਨੀ ਵਜੋ ਆਪਣੀ ਪਛਾਣ ਸਥਾਪਿਤ ਕਰੇਗਾ। ਉਨ੍ਹਾਂ ਕਿਹਾ ਕਿ ਸਮੁੱਚੀ ਦ੍ਰਿਸ਼ਟੀ ਤੋਂ ਇਹ ਪੂਰਾ ਪ੍ਰੋਜੈਕਟ ਦੋ ਪੜਾਵਾਂ ਵਿੱਚ ਕੁੱਲ 886 ਏਕੜ ਦੇ ਵਿਸ਼ਾਲ ਭੂਭਾਗ 'ਤੇ ਆਕਾਰ ਲੈ ਰਿਹਾ ਹੈ। ਫਿਲਹਾਲ ਪਹਿਲੇ ਫੇਜ਼ ਵਿੱਚ 408 ਏਕੜ ਵਿੱਚ ਕੰਮ ਪੂਰਾ ਹੋ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇੱਥੇ ਆਧੁਨਿਕ ਮਾਲ ਢੁਆਈ, ਭੰਡਾਰਨ, ਵਸਤੂਆਂ ਦੀ ਲਦਾਈ-ਉਤਾਰੀ ਅਤੇ ਉਨ੍ਹਾਂ ਦੇ ਤੁਰੰਤਤ ਪ੍ਰੇਸ਼ਣ ਦੀ ਵਿਵਸਥਾ ਨੂੰ ਬਹੁਤ ਜ਼ਿਆਦਾ ਵਿਵਸਥਿਤ ਅਤੇ ਸਮਾਂ ਬਚਾਉਣ ਵਾਲਾ ਬਣਾਇਆ ਗਿਆ ਹੈ। ਇਸ ਨਾਲ ਨਾ ਸਿਰਫ ਉਦਯੋਗਾਂ ਦੇ ਸਮੇਂ ਅਤੇ ਧਨ ਦੀ ਬਚਤ ਹੋਵੇਗੀ, ਸਗੋਂ ਉਦਯੋਗਿਕ ਕੁਸ਼ਲਤਾ ਵਿੱਚ ਵੀ ਭਾਰੀ ਵਾਧਾ ਹੋਵੇਗਾ।

ਉਨ੍ਹਾਂ ਦੇਸ਼ ਅਤੇ ਸੂਬੇ ਦੇ ਪ੍ਰਮੁੱਖ ਉਦਯੋਗਪਤੀਆਂ ਨੂੰ ਅਪੀਲ ਕੀਤਾ ਕਿ ਉਹ ਜਨਤਕ-ਨਿੱਜੀ ਸਾਝੀਦਾਰੀ ਵਿਵਸਥਾ ਦੇ ਤਹਿਤ ਸੱਦੇ ਗਏ ਟੈਂਡਰਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਅਤੇ ਹਰਿਆਣਾ ਦੀ ਇਸ ਅਭੂਤਪੂਰਵ ਪ੍ਰਗਤੀ ਯਾਤਰਾ ਵਿੱਚ ਸਰਗਰਮ ਸਾਝੇਦਾਰ ਬਣਨ। ਇਹ ਆਧੁਨਿਕ ਕੇਂਦਰ ਆਉਣ ਵਾਲੇ ਦਿਨਾਂ ਵਿੱਚ ਸਥਾਨਕ ਨੌਜਵਾਨਾਂ, ਵਪਾਰੀਆਂ ਅਤੇ ਉਦਯੋਗਪਤੀਆਂ ਲਈ ਖੁਸ਼ਹਾਲੀ ਦੇ ਅਣਗਿਣਤ ਨਵੇਂ ਰਾਹ ਪ੍ਰਸ਼ਸਤ ਕਰੇਗਾ।

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ