Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਸੁਨਾਮ 'ਚ ਭਾਜਪਾ ਦਾ ਲੱਗਾ ਦੋ ਰੋਜ਼ਾ ਸਿਖਲਾਈ ਕੈਂਪ 

August 24, 2026 02:32 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ -2 ਦੇ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਹੇਠ ਦੋ ਰੋਜ਼ਾ ਪੰਡਿਤ ਦੀਨ ਦਿਆਲ ਉਪਾਧਿਆਏ ਸਿਖਲਾਈ ਕੈਂਪ ਸਰਵ ਹਿਤਕਾਰੀ ਵਿੱਦਿਆ ਮੰਦਰ ਵਿਖੇ ਲਗਾਇਆ ਗਿਆ। ਕੈਂਪ ਦੀ ਸੁ਼ੁਰੂਆਤ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗਰਗ ਨੇ ਦੀਪ ਜਗਾਕੇ ਕੀਤੀ। ਇਸ ਮੌਕੇ ਮਨਜੀਤ ਸਿੰਘ ਰਾਏ, ਅਸ਼ੋਕ ਭਾਰਤੀ, ਪਰਮਪਾਲ ਕੌਰ ਮਲੂਕਾ, ਐਸ.ਕੇ. ਦੇਵ,  ਡਾਕਟਰ ਗਰਗ ਅਤੇ ਯੋਗੇਸ਼ ਸਿੰਗਲਾ ਨੇ ਵਿਸ਼ੇਸ਼ ਤੌਰ ਤੇ ਹਿੱਸਾ ਲਿਆ। ਸਿਖਲਾਈ ਕੈਂਪ ਵਿੱਚ ਮੰਡਲ ਪ੍ਰਧਾਨ, ਜ਼ਿਲ੍ਹਾ ਟੀਮ ਸ਼ਕਤੀ ਕੇਂਦਰ ਇੰਚਾਰਜ ਅਤੇ ਸੀਨੀਅਰ ਆਗੂਆਂ ਨੇ ਹਿੱਸਾ ਲਿਆ। ਇਸ ਮੌਕੇ ਬੋਲਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਪੰਡਿਤ ਦੀਨ ਦਿਆਲ ਉਪਾਧਿਆਏ ਦੀ ਸੋਚ ਨੂੰ ਪਾਰਟੀ ਦਾ ਪ੍ਰਤੀਕ ਕ਼ਰਾਰ ਦਿੱਤਾ। ਉਨ੍ਹਾਂ ਆਖਿਆ ਕਿ ਪਾਰਟੀ ਆਖਰੀ ਕਤਾਰ ਵਿੱਚ ਬੈਠੇ ਲੋਕਾਂ ਨੂੰ ਉੱਚਾ ਚੁੱਕਣ ਲਈ ਕੰਮ ਕਰ ਰਹੀ ਹੈ। ਪਰਮਪਾਲ ਕੌਰ ਮਲੂਕਾ ਅਤੇ ਅਸ਼ੋਕ ਭਾਰਤੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਯੋਜਨਾਵਾਂ ਪੰਡਿਤ ਦੀਨ ਦਿਆਲ ਉਪਾਧਿਆਏ ਦੀ ਸੋਚ ਦੇ ਆਧਾਰ 'ਤੇ ਬਣਾਈਆਂ ਗਈਆਂ ਹਨ ਤਾਂ ਜੋ ਹਰ ਗਰੀਬ ਵਿਅਕਤੀ ਇਸਦਾ ਲਾਭ ਪ੍ਰਾਪਤ ਕਰ ਸਕੇ।  ਡਾਕਟਰ. ਗਰਗ ਅਤੇ ਐਸ.ਕੇ. ਦੇਵ ਨੇ ਪਾਰਟੀ ਦੇ ਮਹਿਲਾ ਸਸ਼ਕਤੀਕਰਨ ਬਾਰੇ ਗੱਲ ਕਰਦਿਆਂ ਆਖਿਆ ਕਿ ਪਾਰਟੀ ਢਾਂਚੇ ਵਿੱਚ ਬੂਥ ਪੰਨਾ ਪ੍ਰਮੁੱਖ ਨੂੰ ਮਜ਼ਬੂਤ ਕਰਨ ਨਾਲ ਪਾਰਟੀ ਦਾ ਢਾਂਚਾ ਮਜ਼ਬੂਤ ਹੋਵੇਗਾ ਅਤੇ ਵਿਰੋਧੀਆਂ ਦੇ ਨਕਾਰਾਤਮਕ ਪ੍ਰਚਾਰ ਦਾ ਜਵਾਬ ਦੇਣ ਦੇ ਯੋਗ ਹੋਵੇਗਾ। ਇੰਜ਼ . ਯੋਗੇਸ਼ ਸਿੰਗਲਾ ਨੇ ਕਿਹਾ ਕਿ ਰਾਸ਼ਟਰੀ ਸਵੈਮ ਸੇਵਕ ਸੰਘ ਦਾ ਕੰਮ ਸ਼ਖਸੀਅਤ ਵਿਕਾਸ ਹੈ, ਸੰਘ ਦੇ ਕਈ ਅਜਿਹੇ ਸੰਗਠਨ ਹਨ ਜਿੱਥੇ ਸੰਘ ਦੇ ਵਲੰਟੀਅਰ ਆਪਣੀ ਲੋੜ ਅਨੁਸਾਰ ਖੇਤਰ ਦੇ ਕੰਮ ਨੂੰ ਅੱਗੇ ਵਧਾਉਣ ਲਈ ਕੰਮ ਕਰਦੇ ਹਨ। ਮੰਚ ਸੰਚਾਲਨ ਜਿਲਾ ਜਨਰਲ ਸਕੱਤਰ ਸੇ਼ੇਰਵਿੰਦਰ ਸਿੰਘ ਧਾਲੀਵਾਲ ਨੇ ਕੀਤਾ। ਇਸ ਮੌਕੇ ਕੌਂਸਲਰ ਮੋਨਿਕਾ ਗੋਇਲ, ਮੀਨਾ ਰਾਣੀ ਆਲਮਪੁਰੀਆ, ਅੰਮ੍ਰਿਤ ਰਾਜ ਦੀਪ ਸਿੰਘ ਚੱਠਾ, ਸ਼ੰਕਰ ਬਾਂਸਲ  ਤੇ ਹੋਰ ਆਗੂ ਹਾਜ਼ਰ ਸਨ।

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ