Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Sports

ਰਾਸ਼ਟਰੀ ਖੇਡ ਦਿਵਸ ਮੌਕੇ ਨਾਮਵਰ ਖਿਡਾਰੀ ਸਨਮਾਨਿਤ 

August 24, 2026 02:47 PM
ਦਰਸ਼ਨ ਸਿੰਘ ਚੌਹਾਨ
ਸੁਨਾਮ :  ਰਾਸ਼ਟਰੀ ਖੇਡ ਦਿਵਸ ਮੌਕੇ ਸੁਨਾਮ ਦੇ ਅਕੇਡੀਆ ਵਰਲਡ ਸਕੂਲ ਦੇ ਹਾਲ ਵਿੱਚ ਇਲਾਕੇ ਦੇ ਨਾਮਵਰ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਗਮ ਵਿੱਚ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਸਪੁੱਤਰ  ਅਸ਼ੋਕ ਧਿਆਨ ਚੰਦ ਓਲੰਪੀਅਨ/ਅਰਜੁਨਾ ਐਵਾਰਡੀ ਨੇ ਸ਼ਿਰਕਤ ਕੀਤੀ । ਪ੍ਰੋਗਰਾਮ ਦੇ ਆਯੋਜਕ ਸੁਨਾਮ ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਅਤੇ ਮਨਦੀਪ ਸਿੰਘ ਸੁਨਾਮ ਅਧਿਆਪਕ ਅਤੇ ਖੇਡ ਲੇਖਕ ਨੇ ਦੱਸਿਆ ਕਿ ਇਸ ਵਾਰ ਇਸ ਪ੍ਰੋਗਰਾਮ ਵਿੱਚ ਸੁਨਾਮ ਦੇ ਉਹਨਾਂ ਪੁਰਾਣੇ ਦਿੱਗਜ ਖ਼ਿਡਾਰੀਆਂ ਦਾ ਸਨਮਾਨ ਕੀਤਾ ਗਿਆ ਜਿੰਨ੍ਹਾਂ ਨੇ ਆਪਣੇ ਸਮੇਂ ਦੌਰਾਨ ਆਪੋ ਆਪਣੀ ਖੇਡ ਵਿੱਚ ਨਾਮਣਾ ਖੱਟਿਆ ਸੀ , ਇਸ ਪ੍ਰੋਗਰਾਮ ਵਿੱਚ ਇਹੋ ਜਿਹੀਆਂ ਤਕਰੀਬਨ ਪੰਜਾਹ ਹਸਤੀਆਂ ਦੇ ਨਾਮ ਸ਼ਾਮਲ ਹਨ। ਇਸ ਪ੍ਰੋਗਰਾਮ ਵਿੱਚ ਭਾਰਤੀ ਮੁੱਕੇਬਾਜ਼ੀ ਦੇ ਦ੍ਰੋਣਾਚਾਰੀਆ ਗੁਰਬਖਸ਼ ਸਿੰਘ ਸੰਧੂ ਨੇ ਵੀ ਖਾਸ ਤੌਰ 'ਤੇ ਸ਼ਿਰਕਤ ਕੀਤੀ । ਅਸ਼ੋਕ ਧਿਆਨ ਚੰਦ ਨੇ ਪ੍ਰੋਗਰਾਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਹਾਕੀ ਦੇ ਜਾਦੂਗਰ ਨੂੰ ਸਮਰਪਿਤ ਇਹੋ ਜਿਹੇ ਪ੍ਰੋਗਰਾਮ ਦੇਸ਼ ਭਰ ਵਿੱਚ ਹੋਣੇ ਚਾਹੀਦੇ ਹਨ ਤਾਂ ਜੋ ਖੇਡਾਂ ਦਾ ਸਾਰਥਕ ਵਾਤਾਵਰਨ ਬਣ ਸਕੇ । ਮੁੱਕੇਬਾਜ਼ੀ ਦੇ ਕੋਚ ਗੁਰਬਖਸ਼ ਸਿੰਘ ਸੰਧੂ ਨੇ ਹਰ ਵਿਅਕਤੀ ਨੂੰ ਖੇਡਾਂ ਨਾਲ ਜੁੜਨ ਦੀ ਤਾਕੀਦ ਕੀਤੀ । ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਰੋਟਰੀ ਕਲੱਬ ਸੁਨਾਮ ਸਟਾਰ ਦਾ ਵਿਸ਼ੇਸ਼ ਯੋਗਦਾਨ ਰਿਹਾ ਅਤੇ ਉਹਨਾਂ ਦੀ ਪੂਰੀ ਟੀਮ ਪ੍ਰਧਾਨ ਪੁਨੀਤ ਜਿੰਦਲ ਦੀ ਅਗਵਾਈ ਵਿੱਚ ਪ੍ਰੋਗਰਾਮ ਦੀ ਸ਼ੋਭਾ ਵਧਾਉਣ ਲਈ ਪਹੁੰਚੀ ਸੀ । ਇਸ ਮੌਕੇ ਰਿਟਾਇਰ ਬਾਕਸਿੰਗ ਕੋਚ ਪ੍ਰੇਮ ਸ਼ਰਮਾ,  ਹਰਪਾਲ ਸਿੰਘ ਸੰਧੇ, ਮਨਦੀਪ ਸਿੰਘ ਸੰਧੇ, ਜਤਿੰਦਰ ਕੁਮਾਰ, ਪਰਮਿੰਦਰ ਸ਼ੈਰੀ, ਕੋਚ ਜਸਪਾਲ ਸਿੰਘ, ਕੋਚ ਗੁਰਪ੍ਰੀਤ ਸਿੰਘ, ਕੋਚ ਸੁਨੀਲ ਵਰਮਾ, ਅਸ਼ੋਕ ਕੁਮਾਰ, ਸੁਰਿੰਦਰ ਸਿੰਘ, ਪ੍ਰਿਥੀ ਚੰਦ ਨਾਇਬ ਤਹਿਸੀਲਦਾਰ, ਕਪੂਰ ਸਿੰਘ ਆਦਿ ਹਾਜ਼ਰ ਸਨ ‌।

Have something to say? Post your comment

More in Sports

ਏਸ਼ੀਅਨ ਖੇਡਾਂ  2026 : ਅਮਨ ਸਹਿਰਾਵਤ ਨੇ ਫ੍ਰੀਸਟਾਈਲ 57 ਕਿਲੋਗ੍ਰਾਮ ’ਚ ਉਤਰੀ ਕੋਰੀਆ ਦੇ ਚੋਂਗ ਸੋਂਗ ਹਾਨ ਦਾ ਘੋਗਾ ਚਿੱਤ ਕੀਤਾ

ਏਸ਼ੀਆਈ ਖੇਡਾਂ 2026 : ਦੀਪਕ ਨੇ ਮੰਗੋਲੀਆ ਦੇ ਗੰਖੁਯਾਗ ਦੀਆਂ ਲਵਾਈਆਂ ਗੋਡਣੀਆਂ

ਏਸ਼ੀਅਨ ਖੇਡਾਂ  2026 : ਅੰਤਿਮ ਪੰਘਾਲ ਨੇ ਔਰਤਾਂ ਦੀ 53 ਕਿਲੋਗ੍ਰਾਮ ਕੁਸ਼ਤੀ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਕਰੀ ਨੇ ਏਸ਼ੀਅਨ ਖੇਡਾਂ ਦੇ ਸੋਨ ਤਗ਼ਮੇ ਤੋਂ ਬਾਅਦ ਪੁਰਸ਼ ਟੀਮ ਲਈ ਐਲਾਨੀ ਨਕਦ ਰਾਸ਼ੀ

ਏਸ਼ੀਆਈ ਖੇਡਾਂ 2026 : ਭਾਰਤੀ ਮਹਿਲਾ ਹਾਕੀ ਨੇ ਟੀਮ ਨੇ ਸਿਰਜਿਆ ਇਤਿਹਾਸ, ਚੀਨ ਨੂੰ 1-0 ਨਾਲ ਹਰਾਇਆ

ਏਸ਼ੀਆਈ ਖੇਡਾਂ 2026 : ਭਾਰਤ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ"