Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

August 24, 2026 05:08 PM
SehajTimes

 ਸਰਕਾਰ ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ` ਅਤੇ ਨਵੀਂ ਜੀ.ਸੀ.ਸੀ. ਨੀਤੀ 2026 ਰਾਹੀਂ ਨਿਵੇਸ਼ਕਾਂ ਨੂੰ ਪੂਰਾ ਸਹਿਯੋਗ ਦੇ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਹਰ ਇੰਜਨੀਅਰਿੰਗ, ਤਕਨਾਲੋਜੀ ਅਤੇ ਪ੍ਰਬੰਧਨ ਪੇਸ਼ੇਵਰਾਂ ਦਾ ਪ੍ਰਤਿਭਾ ਪੂਲ ਤਿਆਰ ਕਰ ਰਿਹਾ ਹੈ ਪੰਜਾਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟ੍ਰਾਈਸਿਟੀ ਵਿਸ਼ਾਲ ਪ੍ਰਤਿਭਾ ਪੂਲ ਤੱਕ ਪਹੁੰਚ ਮੁਹੱਈਆ ਕਰ ਰਿਹਾ ਹੈ, ਜਿਸ ਨਾਲ ਕੰਪਨੀਆਂ ਲਈ ਵਿਸ਼ੇਸ਼ ਟੀਮਾਂ ਬਣਾਉਣਾ ਆਸਾਨ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਮੁਹਾਲੀ ਆਈ.ਟੀ. ਸਿਟੀ, ਚੰਗੀ ਤਰ੍ਹਾਂ ਜੁੜੀਆਂ ਸੜਕਾਂ ਅਤੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਹੋਣ ਦੇ ਨਾਲ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਪੇਸ਼ ਕਰਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁਹਾਲੀ ਵਿੱਚ ਗਲੋਬਲ ਕੈਪੇਬਿਲਟੀ ਸੈਂਟਰ ਅਤੇ ਡਿਜੀਟਲ ਫਰਮਾਂ ਸਥਾਪਤ ਕਰਨ ਵਿੱਚ ਮੌਜੂਦਾ ਮੋਹਰੀ ਆਈ.ਟੀ. ਕੰਪਨੀਆਂ ਦੀ ਦਿਲਚਸਪੀ ਵਧ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਾਡੀ ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਆਈ.ਟੀ. ਖੇਤਰ ਵਿੱਚ ਮੋਹਰੀ ਬਣਾਉਣ ਲਈ ਚੰਡੀਗੜ੍ਹ ਵਿੱਚ ਨੈਸਕੌਮ ਦੇ ਵਫ਼ਦ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਨੈਸਕੌਮ (ਨੈਸ਼ਨਲ ਐਸੋਸੀਏਸ਼ਨ ਆਫ਼ ਸਾਫਟਵੇਅਰ ਐਂਡ ਸਰਵਿਸਿਜ਼ ਕੰਪਨੀਜ਼) ਦੇ ਵਫ਼ਦ ਨਾਲ ਅਹਿਮ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਪੰਜਾਬ ਤੇਜ਼ੀ ਨਾਲ ਪ੍ਰਮੁੱਖ ਆਈ.ਟੀ. ਹੱਬ ਵਜੋਂ ਉੱਭਰ ਰਿਹਾ ਹੈ, ਜਿਸ ਤਹਿਤ ਮੁਹਾਲੀ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਮੋਹਰੀ ਕੇਂਦਰ ਬਣਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਮਜ਼ਬੂਤ ਹੁਨਰਮੰਦ ਪ੍ਰਤਿਭਾ ਪੂਲ, ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ` ਅਤੇ ਨਵੀਂ ਜੀ.ਸੀ.ਸੀ. ਨੀਤੀ 2026 ਤਕਨਾਲੋਜੀ ਕੰਪਨੀਆਂ ਅਤੇ ਨਵੇਂ ਨਿਵੇਸ਼ ਲਈ ਮਜ਼ਬੂਤ ਈਕੋ-ਸਿਸਟਮ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿੱਚ ਹੋਰ ਨਿਵੇਸ਼ ਲਿਆਉਣ ਅਤੇ ਆਪਣੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ `ਤੇ ਧਿਆਨ ਕੇਂਦਰਿਤ ਕਰ ਰਹੀ ਹੈ।

ਮੀਟਿੰਗ ਦੀ ਵੀਡੀਓ ਕਲਿੱਪ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ` ਉੱਤੇ ਲਿਖਿਆ, “ਪੰਜਾਬ ਨੂੰ ਆਈ.ਟੀ. ਖੇਤਰ ਵਿੱਚ ਮੋਹਰੀ ਬਣਾਉਣ ਦੇ ਉਦੇਸ਼ ਨਾਲ ਅੱਜ ਚੰਡੀਗੜ੍ਹ ਵਿੱਚ ਨੈਸਕੌਮ ਦੇ ਵਫ਼ਦ ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਪੰਜਾਬ ਹੁਣ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ (ਜੀ.ਸੀ.ਸੀ.) ਲਈ ਪ੍ਰਮੁੱਖ ਕੇਂਦਰ ਵਜੋਂ ਉੱਭਰ ਰਿਹਾ ਹੈ। ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੇ ਨਾਲ ਮੁਹਾਲੀ ਉੱਤਰੀ ਭਾਰਤ ਵਿੱਚ ਤੇਜ਼ੀ ਨਾਲ ਪਸੰਦੀਦਾ ਸਥਾਨ ਬਣ ਰਿਹਾ ਹੈ। ਸਾਡੇ ਕੋਲ ਆਈ.ਆਈ.ਟੀ. ਅਤੇ ਆਈ.ਐੱਸ.ਬੀ. ਵਰਗੀਆਂ ਨਾਮਵਰ ਸੰਸਥਾਵਾਂ ਤੋਂ ਮਜ਼ਬੂਤ ਅਤੇ ਹੁਨਰਮੰਦ ਪ੍ਰਤਿਭਾ ਪੂਲ ਹੈ। ਇਸ ਦੇ ਨਾਲ ਹੀ ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ` ਅਤੇ ਨਵੀਂ ਜੀ.ਸੀ.ਸੀ. ਨੀਤੀ 2026 ਰਾਹੀਂ ਨਿਵੇਸ਼ਕਾਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ‘ਆਪ` ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।”

ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਤਕਨਾਲੋਜੀ ਆਧਾਰਤ ਤਬਦੀਲੀ `ਤੇ ਧਿਆਨ ਕੇਂਦਰਿਤ ਕਰ ਰਿਹਾ ਹੈ ਅਤੇ ਸੂਬੇ ਵਿੱਚ ਅਗਲੀ ਪੀੜ੍ਹੀ ਲਈ ਉਦਯੋਗਿਕ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਉੱਭਰ ਰਹੇ ਤਕਨੀਕੀ ਮਾਡਲਾਂ ਦਾ ਲਾਭ ਉਠਾਉਣਾ ਚਾਹੁੰਦਾ ਹੈ। ਮੈਂ ਨੈਸਕੌਮ ਨੂੰ ਮੁਹਾਲੀ ਵਿੱਚ ਅਤਿ-ਆਧੁਨਿਕ ਸਟਾਰਟਅੱਪ ਇਨਕਿਊਬੇਟਰ ਵਿੱਚ ਪੰਜਾਬ ਨਾਲ ਭਾਈਵਾਲੀ ਕਰਨ ਅਤੇ ਸੂਬੇ ਦੇ ਸਟਾਰਟਅੱਪ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੰਦਾ ਹਾਂ।”

ਮੁੱਖ ਮੰਤਰੀ ਨੇ ਆਖਿਆ, “ਪੰਜਾਬ ਨੇ ਸੂਬੇ ਦੇ ਖੇਤੀਬਾੜੀ ਖੇਤਰ ਵਿੱਚ ਏ.ਆਈ. ਨੂੰ ਸ਼ਾਮਲ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਆਈ.ਆਈ.ਟੀ. ਰੋਪੜ ਅਤੇ ਕੇਂਦਰੀ ਖੇਤੀਬਾੜੀ ਮੰਤਰਾਲੇ ਨਾਲ ਹੱਥ ਮਿਲਾਇਆ ਹੈ। ਇਹ ਸਹਿਯੋਗ ਕਿਸਾਨਾਂ ਦੀ ਪੈਦਾਵਾਰ ਵਧਾਉਣ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਸਮਾਰਟ ਫਾਰਮਿੰਗ ਮਾਡਲਾਂ ਅਤੇ ਭਵਿੱਖਬਾਣੀ ਵਿਸ਼ਲੇਸ਼ਣ ਨੂੰ ਏਕੀਕ੍ਰਿਤ ਕਰਨ ਵੱਲ ਕੰਮ ਕਰੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹੁ-ਕੌਮੀ ਕਾਰਪੋਰੇਸ਼ਨਾਂ ਪੰਜਾਬ ਭਰ ਵਿੱਚ, ਖ਼ਾਸ ਕਰ ਕੇ ਮੁਹਾਲੀ ਵਿੱਚ ਨਿਵੇਸ਼ ਲਈ ਭਾਰੀ ਦਿਲਚਸਪੀ ਦਿਖਾ ਰਹੀਆਂ ਹਨ। ਉਨ੍ਹਾਂ ਕਿਹਾ, “ਮੁਹਾਲੀ ਵਿਸ਼ਵ ਪੱਧਰੀ ਹਵਾਈ, ਰੇਲ ਅਤੇ ਸੜਕੀ ਸੰਪਰਕ, ਉੱਚ ਪੱਧਰੀ ਮੈਡੀਕਲ ਸਹੂਲਤਾਂ, ਮਿਆਰੀ ਵਿੱਦਿਅਕ ਸੰਸਥਾਵਾਂ ਅਤੇ ਜ਼ਮੀਨ ਦੀ ਉਪਲਬਧਤਾ ਨਾਲ ਬੇਮਿਸਾਲ ਬੁਨਿਆਦੀ ਢਾਂਚਾ ਪੇਸ਼ ਕਰਦਾ ਹੈ। ਇਹ ਚੀਜ਼ਾਂ ਮੁਹਾਲੀ ਨੂੰ ਗਲੋਬਲ ਕੰਪਨੀਆਂ ਅਤੇ ਤਕਨਾਲੋਜੀ ਆਧਾਰਤ ਨਿਵੇਸ਼ ਲਈ ਆਕਰਸ਼ਕ ਸਥਾਨ ਬਣਾਉਂਦੀਆਂ ਹਨ।”

ਉਨ੍ਹਾਂ ਕਿਹਾ, “ਮੁਹਾਲੀ ਵਿੱਚ ਅਤੇ ਇਸ ਦੇ ਆਲੇ-ਦੁਆਲੇ ਛੇ ਵਿਸ਼ਵ ਪੱਧਰੀ ਯੂਨੀਵਰਸਿਟੀਆਂ ਸਥਿਤ ਹਨ, ਜੋ ਗਲੋਬਲ ਕੰਪਨੀਆਂ ਨੂੰ ਪ੍ਰਤਿਭਾ ਪੂਲ ਤੱਕ ਸਿੱਧੀ ਪਹੁੰਚ ਦਿੰਦੀਆਂ ਹਨ। ਹੁਨਰਮੰਦ ਮਨੁੱਖੀ ਸ਼ਕਤੀ, ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਅਤੇ ਸੰਪਰਕ ਦਾ ਇਹ ਸੁਮੇਲ ਕੰਪਨੀਆਂ ਨੂੰ ਆਪਣੇ ਕੰਮਕਾਜ ਸਥਾਪਤ ਕਰਨ ਅਤੇ ਵਧਾਉਣ ਲਈ ਨਿੱਗਰ ਈਕੋ-ਸਿਸਟਮ ਮੁਹੱਈਆ ਕਰਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ, ਜਿਸ ਨੇ ਇਤਿਹਾਸਕ ‘ਰਾਈਟ ਟੂ ਬਿਜ਼ਨਸ ਐਕਟ` ਪਾਸ ਕੀਤਾ, ਜਿਸ ਨਾਲ ਉੱਦਮੀਆਂ ਲਈ ਕੰਮਕਾਜ ਸ਼ੁਰੂ ਕਰਨ ਦੀ ਪ੍ਰਕਿਰਿਆ ਸੁਖਾਲੀ ਹੋਈ। ਉਨ੍ਹਾਂ ਕਿਹਾ, “ਪੰਜਾਬ ਦਾ ਮਜ਼ਬੂਤ ਸਿੰਗਲ ਵਿੰਡੋ ਸਿਸਟਮ ਅਤੇ ਡਿਜੀਟਾਈਜ਼ਡ ਜਨਤਕ ਸੇਵਾ ਡਿਲੀਵਰੀ ਉਦਯੋਗ ਦੇ ਮਾਪਦੰਡਾਂ ਵਜੋਂ ਉੱਭਰੀ ਹੈ। ਕਈ ਹੋਰ ਰਾਜਾਂ ਨੇ ਵੀ ਪੰਜਾਬ ਮਾਡਲ ਅਪਣਾਇਆ ਹੈ। ਸਾਡੀ ਸਰਕਾਰ ਕਾਰੋਬਾਰਾਂ ਲਈ ਪੰਜਾਬ ਵਿੱਚ ਨਿਵੇਸ਼ ਕਰਨਾ, ਕੰਮ ਕਰਨਾ ਅਤੇ ਵਿਸਤਾਰ ਕਰਨਾ ਆਸਾਨ ਬਣਾਉਣ ਲਈ ਵਚਨਬੱਧ ਹੈ।”

ਮੁੱਖ ਮੰਤਰੀ ਨੇ ਪੁਸ਼ਟੀ ਕੀਤੀ, “ਸਾਡੀ ਸਰਕਾਰ ਨਿਵੇਸ਼ ਈਕੋ-ਸਿਸਟਮ ਨੂੰ ਮਜ਼ਬੂਤ ਕਰਨ, ਤਕਨਾਲੋਜੀ-ਸੰਚਾਲਿਤ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।”

ਮੀਟਿੰਗ ਦੌਰਾਨ ਉਦਯੋਗ ਤੇ ਵਣਜ ਅਤੇ ਇਨਵੈਸਟਮੈਂਟ ਪ੍ਰੋਮੋਸ਼ਨ ਮੰਤਰੀ ਅਮਨ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

More in Chandigarh

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ