Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ

August 24, 2026 06:39 PM
SehajTimes

ਕਬੱਡੀ ਜਗਤ ਵਿੱਚ ਗੁਰਜੀਤ ਸਿੰਘ ਤੂਤ ਦਾ ਯੋਗਦਾਨ ਖਿਡਾਰੀਆਂ ਦੇ ਦਿਲਾਂ ਵਿੱਚ ਹਮੇਸ਼ਾ ਜ਼ਿੰਦਾ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਣਹਾਰ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੀ ਬੇਵਕਤੀ ਮੌਤ 'ਤੇ ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮੁੱਖ ਮੰਤਰੀ ਨੇ ਫ਼ਿਰੋਜ਼ਪੁਰ ਸਥਿਤ ਮ੍ਰਿਤਕ ਖਿਡਾਰੀ ਦੇ ਜੱਦੀ ਪਿੰਡ ਤੂਤ ਵਿਖੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਗੁਰਜੀਤ ਸਿੰਘ ਤੂਤ ਦਾ ਬੇਵਕਤੀ ਦੇਹਾਂਤ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੰਜਾਬ ਦੇ ਖੇਡ ਜਗਤ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਮੈਂ ਪੀੜਤ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹਾਂ ਅਤੇ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਾ ਹਾਂ।”

ਮੁੱਖ ਮੰਤਰੀ ਨੇ ਕਿਹਾ ਕਿ ਗੁਰਜੀਤ ਸਿੰਘ ਤੂਤ ਨੇ ਕਬੱਡੀ ਵਿੱਚ ਵਡਮੁੱਲਾ ਯੋਗਦਾਨ ਪਾਇਆ ਅਤੇ ਖੇਡ ਪ੍ਰਤੀ ਉਨ੍ਹਾਂ ਦਾ ਸਮਰਪਣ ਨੌਜਵਾਨ ਪੀੜ੍ਹੀ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ, “ਗੁਰਜੀਤ ਸਿੰਘ ਤੂਤ ਦੇ ਕਬੱਡੀ ਵਿੱਚ ਪਾਏ ਯੋਗਦਾਨ ਨੂੰ ਅਮਰ ਬਣਾਉਣ ਅਤੇ ਉਨ੍ਹਾਂ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ ਉਨ੍ਹਾਂ ਦੇ ਜੱਦੀ ਪਿੰਡ ਤੂਤ, ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸ਼ਾਨਦਾਰ ਸਟੇਡੀਅਮ ਬਣਾਇਆ ਜਾਵੇਗਾ, ਜੋ ਖੇਡ ਪ੍ਰਤੀ ਇਸ ਖਿਡਾਰੀ ਦੇ ਸਮਰਪਣ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਮ੍ਰਿਤਕ ਖਿਡਾਰੀ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਖੜ੍ਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਸ ਹੋਣਹਾਰ ਸਪੂਤ ਦਾ ਯੋਗਦਾਨ ਕਬੱਡੀ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਦੇ ਦਿਲਾਂ ਵਿੱਚ ਹਮੇਸ਼ਾ ਜ਼ਿੰਦਾ ਰਹੇਗਾ ਅਤੇ ਖੇਡ ਪ੍ਰਤੀ ਗੁਰਜੀਤ ਸਿੰਘ ਤੂਤ ਦਾ ਸਮਰਪਣ ਸਾਡੇ ਨੌਜਵਾਨਾਂ ਨੂੰ ਲਗਾਤਾਰ ਪ੍ਰੇਰਿਤ ਕਰਦਾ ਰਹੇਗਾ।” ਮੁੱਖ ਮੰਤਰੀ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਲਈ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ