Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ 'ਤੇ ਮਿਲੇਗੀ 10 ਫ਼ੀਸਦੀ ਛੋਟ: ਮੇਅਰ

August 24, 2026 07:33 PM
Rozana Sehaj times
 
ਪਟਿਆਲਾ :  ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ ਸਮੇਂ ਸਿਰ ਜਮ੍ਹਾਂ ਕਰਵਾ ਕੇ ਸਰਕਾਰ ਵੱਲੋਂ ਦਿੱਤੀ ਜਾ ਰਹੀ 10 ਫ਼ੀਸਦੀ ਛੋਟ ਦਾ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਵਿੱਤੀ ਵਰ੍ਹੇ 2026-27 ਲਈ 10 ਫ਼ੀਸਦੀ ਰਿਬੇਟ (ਛੋਟ) ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 30 ਸਤੰਬਰ 2026 ਹੈ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਾਹੀ ਸ਼ਹਿਰ ਪਟਿਆਲਾ ਦੇ ਸਰਵਪੱਖੀ ਵਿਕਾਸ, ਸਫ਼ਾਈ ਵਿਵਸਥਾ ਨੂੰ ਮਜ਼ਬੂਤ ਕਰਨ, ਸੜਕਾਂ, ਸੀਵਰੇਜ ਅਤੇ ਸਟ੍ਰੀਟ ਲਾਈਟਾਂ ਵਰਗੀਆਂ ਬੁਨਿਆਦੀ ਨਾਗਰਿਕ ਸੁਵਿਧਾਵਾਂ ਨੂੰ ਬਿਹਤਰ ਬਣਾਉਣ ਲਈ ਨਗਰ ਨਿਗਮ ਨੂੰ ਆਮ ਲੋਕਾਂ ਦੇ ਪੂਰਨ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਰੇਕ ਪ੍ਰਾਪਰਟੀ ਮਾਲਕ ਆਪਣੀ ਨੈਤਿਕ ਅਤੇ ਨਾਗਰਿਕ ਜ਼ਿੰਮੇਵਾਰੀ ਸਮਝਦੇ ਹੋਏ ਸਮੇਂ ਸਿਰ ਟੈਕਸ ਦੀ ਅਦਾਇਗੀ ਯਕੀਨੀ ਬਣਾਏ। ਮੇਅਰ ਨੇ ਸ਼ਹਿਰ ਵਾਸੀਆਂ ਨੂੰ ਸੁਝਾਅ ਦਿੱਤਾ ਕਿ ਉਹ 30 ਸਤੰਬਰ ਦੀ ਆਖ਼ਰੀ ਤਾਰੀਖ਼ ਦਾ ਇੰਤਜ਼ਾਰ ਕੀਤੇ ਬਿਨਾਂ ਪਹਿਲਾਂ ਹੀ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਤਾਂ ਜੋ ਆਖ਼ਰੀ ਦਿਨਾਂ ਵਿੱਚ ਹੋਣ ਵਾਲੀ ਭੀੜ ਅਤੇ ਕਿਸੇ ਵੀ ਕਿਸਮ ਦੀ ਖੱਜਲ-ਖ਼ੁਆਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਟੈਕਸ ਭਰਨ ਨਾਲ ਜਿੱਥੇ ਆਮ ਨਾਗਰਿਕਾਂ ਨੂੰ 10 ਫ਼ੀਸਦੀ ਦਾ ਆਰਥਿਕ ਲਾਭ ਹੋਵੇਗਾ, ਉੱਥੇ ਹੀ ਨਗਰ ਨਿਗਮ ਦੇ ਮਾਲੀ ਸਾਧਨ ਵੀ ਮਜ਼ਬੂਤ ਹੋਣਗੇ, ਜਿਸ ਨਾਲ ਵਿਕਾਸ ਪ੍ਰੋਜੈਕਟਾਂ ਨੂੰ ਹੋਰ ਰਫ਼ਤਾਰ ਮਿਲੇਗੀ।
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ