Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਭੁੱਚੋ ਮੰਡੀ ’ਚ ਵਿਵਾਦ ਨੇ ਫੜਿਆ ਤੂਲ, ਕੁੱਟਮਾਰ ਦੇ ਦੋਸ਼ਾਂ ਮਗਰੋਂ ਧਰਨਾ; ਸਕੂਲ ਪ੍ਰਿੰਸੀਪਲ ਖ਼ਿਲਾਫ਼ ਮਾਮਲਾ ਦਰਜ

August 24, 2026 09:10 PM
Rozana Sehaj times

ਭੁੱਚੋ ਮੰਡੀ : ਭੁੱਚੋ ਮੰਡੀ ਵਿਖੇ 21 ਅਗਸਤ ਨੂੰ ਵਾਪਰੇ ਇੱਕ ਵਿਵਾਦ ਨੇ ਉਸ ਸਮੇਂ ਤੂਲ ਫੜ ਲਿਆ, ਜਦੋਂ ਇੱਕ ਧਿਰ ਵੱਲੋਂ ਨਿੱਜੀ ਸਕੂਲ ਦੇ ਪ੍ਰਿੰਸੀਪਲ ’ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਗਏ, ਜਦਕਿ ਦੂਜੀ ਧਿਰ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ। ਮਾਮਲੇ ਸਬੰਧੀ ਪੱਤਰਕਾਰ ਦੇਸ਼ ਪ੍ਰਦੇਸ਼ ਵੱਲੋਂ ਸਬੰਧਤ ਧਿਰਾਂ ਨਾਲ ਗੱਲਬਾਤ ਕੀਤੀ ਗਈ। ਭੁੱਚੋ ਮੰਡੀ ਬੱਸ ਸਟੈਂਡ ਦੇ ਸਾਹਮਣੇ ਸਥਿਤ ਅਮਨ ਕੰਪਿਊਟਰ ਦੇ ਸੰਚਾਲਕ ਅਮਨਪ੍ਰੀਤ ਨੇ ਦੱਸਿਆ ਕਿ 21 ਅਗਸਤ ਨੂੰ ਇਲਾਕੇ ਵਿੱਚ ਇੱਕ ਗੱਡੀ ਖੜ੍ਹੀ ਸੀ ਅਤੇ ਉਹ ਮੋਟਰਸਾਈਕਲ ’ਤੇ ਉਥੋਂ ਲੰਘ ਰਿਹਾ ਸੀ। ਉਸ ਦੇ ਦੱਸਣ ਅਨੁਸਾਰ, ਅਚਾਨਕ ਗੱਡੀ ਦੀ ਤਾਕੀ ਖੁੱਲ੍ਹਣ ਕਾਰਨ ਉਹ ਮੋਟਰਸਾਈਕਲ ਸਮੇਤ ਸੜਕ ’ਤੇ ਡਿੱਗ ਪਿਆ ਅਤੇ ਉਸ ਨੂੰ ਸੱਟਾਂ ਲੱਗੀਆਂ। ਅਮਨਪ੍ਰੀਤ ਨੇ ਦੋਸ਼ ਲਾਇਆ ਕਿ ਇਸ ਤੋਂ ਬਾਅਦ ਉਸ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ। ਅਮਨਪ੍ਰੀਤ ਅਨੁਸਾਰ, ਮੌਕੇ ’ਤੇ ਲੰਘ ਰਹੇ ਰਮੇਸ਼ ਕੁਮਾਰ ਬੀਰੀ ਨੇ ਉਸ ਦੀ ਮਦਦ ਕੀਤੀ ਅਤੇ ਮੋਟਰਸਾਈਕਲ ਚੁੱਕਣ ਵਿੱਚ ਸਹਾਇਤਾ ਕੀਤੀ। ਰਮੇਸ਼ ਕੁਮਾਰ ਬੀਰੀ ਨੇ ਦੋਸ਼ ਲਾਇਆ ਕਿ 22 ਅਗਸਤ ਨੂੰ ਦੁਪਹਿਰ ਕਰੀਬ 1 ਵਜੇ ਅੰਗਰੇਜ਼ ਸਿੰਘ ਆਪਣੇ 10 ਤੋਂ 15 ਸਾਥੀਆਂ ਸਮੇਤ ਉੱਥੇ ਪਹੁੰਚੇ ਅਤੇ ਉਸ ਨਾਲ ਕੁੱਟਮਾਰ ਕੀਤੀ। ਉਸ ਨੇ ਧਮਕੀਆਂ ਦੇਣ ਅਤੇ ਜਾਤੀ ਸਬੰਧੀ ਟਿੱਪਣੀਆਂ ਕਰਨ ਦੇ ਵੀ ਦੋਸ਼ ਲਗਾਏ। ਦੂਜੇ ਪਾਸੇ ਅੰਗਰੇਜ਼ ਸਿੰਘ ਗਿੱਲ ਨੇ ਦੋਸ਼ਾਂ ਨੂੰ ਨਕਾਰਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ’ਤੇ ਲਗਾਏ ਜਾ ਰਹੇ ਸਾਰੇ ਇਲਜ਼ਾਮ ਬੇਬੁਨਿਆਦ ਹਨ। ਉਨ੍ਹਾਂ ਦੇ ਅਨੁਸਾਰ ਉਨ੍ਹਾਂ ਨੇ ਕਿਸੇ ਨਾਲ ਵੀ ਕਿਸੇ ਕਿਸਮ ਦੀ ਕੁੱਟਮਾਰ ਨਹੀਂ ਕੀਤੀ ਅਤੇ ਉਹ ਸਿਰਫ਼ ਗੱਲਬਾਤ ਕਰਨ ਲਈ ਗਏ ਸਨ। ਉਨ੍ਹਾਂ ਕਿਹਾ ਕਿ ਉਹ ਇੱਕ ਜ਼ਿੰਮੇਵਾਰ ਨਾਗਰਿਕ ਹਨ ਅਤੇ ਅਜਿਹੀ ਕੋਈ ਕਾਰਵਾਈ ਨਹੀਂ ਕਰ ਸਕਦੇ। ਮਾਮਲੇ ਨੂੰ ਲੈ ਕੇ ਦੇਰ ਸ਼ਾਮ ਭੁੱਚੋ ਮੰਡੀ ਪੁਲਿਸ ਚੌਕੀ ਦੇ ਬਾਹਰ ਰਮੇਸ਼ ਕੁਮਾਰ ਬੀਰੀ ਅਤੇ ਅਮਨ ਕੰਪਿਊਟਰ ਵੱਲੋਂ ਧਰਨਾ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਮਾਮਲੇ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਅੰਗਰੇਜ਼ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ