Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Delhi

ਕਾਲਕਾ ਵਲੋਂ ਸੰਗਤਾਂ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪੰਜਵੇਂ ਸਥਾਪਨਾ ਦਿਵਸ ਵਿੱਚ ਪਹੁੰਚਣ ਦੀ ਅਪੀਲ ਅਕਾਲੀ ਦਲ

August 24, 2026 09:16 PM
Rozana Sehaj times

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਕੌਮੀ ਆਗੂ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਮਾਣਮੱਤਾ ਇਤਿਹਾਸ, ਜਿਸ ਮਹਾਨ ਮਨੋਰਥ ਨਾਲ 1920 ਵਿੱਚ ਇਸ ਦੀ ਸਥਾਪਨਾ ਹੋਈ ਸੀ, ਸਿੱਖ ਪੰਥ ਦੀਆਂ ਮਰਿਆਦਾਵਾਂ, ਪ੍ਰੰਪਰਾਵਾਂ ਅਤੇ ਪੰਥਕ ਸੋਚ ਨੂੰ ਸਮਰਪਿਤ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਵਿਰਾਸਤ ਅਤੇ ਪੰਥਕ ਪ੍ਰੰਪਰਾ ਨੂੰ ਅੱਗੇ ਵਧਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵੀ ਸਿੱਖ ਕੌਮ ਦੀਆਂ ਆਸਾਂ-ਉਮੀਦਾਂ ਅਤੇ ਪੰਥਕ ਮੁੱਦਿਆਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ ਗਠਨ 2022 ਵਿੱਚ ਹੋਇਆ ਸੀ ਅਤੇ ਇਸ ਦਾ ਪੰਜਵਾਂ ਸਥਾਪਨਾ ਦਿਵਸ 25 ਅਗਸਤ, 2026 ਨੂੰ ਸ਼ਾਮ 4 ਵਜੇ ਤੋਂ 7 ਵਜੇ ਤੱਕ ਤਾਲਕਟੋਰਾ ਸਟੇਡੀਅਮ, ਨਵੀਂ ਦਿੱਲੀ ਵਿਖੇ ਪੰਥਕ ਕਨਵੈਂਸ਼ਨ ਦੇ ਰੂਪ ਵਿੱਚ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।

ਸਰਦਾਰ ਕਾਲਕਾ ਨੇ ਕਿਹਾ ਕਿ ਇਹ ਸਿਰਫ਼ ਸਥਾਪਨਾ ਦਿਵਸ ਮਨਾਉਣ ਦਾ ਸਮਾਗਮ ਨਹੀਂ, ਸਗੋਂ ਸਿੱਖੀ ਦੀਆਂ ਮਹਾਨ ਪ੍ਰੰਪਰਾਵਾਂ ਮ, ਪੰਥਕ ਵਿਰਾਸਤ ਅਤੇ ਕੌਮੀ ਜ਼ਿੰਮੇਂਵਾਰੀਆਂ ਨਾਲ ਮੁੜ ਜੁੜਨ ਦਾ ਇੱਕ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਪੰਥ ਅਤੇ ਸਮਾਜ ਸਾਹਮਣੇ ਆ ਰਹੀਆਂ ਵੱਖ-ਵੱਖ ਚੁਣੌਤੀਆਂ ’ਤੇ ਪੰਥਕ ਵਿਚਾਰ-ਵਟਾਂਦਰੇ ਰਾਹੀਂ ਵਿਚਾਰ ਕਰਨਾ ਅਤੇ ਉਨ੍ਹਾਂ ਦੇ ਹੱਲ ਲਈ ਸਾਂਝੇ ਯਤਨ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੀਆਂ ਸਮੂਹ ਸੰਗਤਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਪੰਥਕ ਕਨਵੈਂਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮਾਣਮੱਤੀ ਵਿਰਾਸਤ ਨਾਲ ਆਪਣੀ ਸਾਂਝ ਨੂੰ ਹੋਰ ਮਜ਼ਬੂਤ ਕਰਨ।

ਉਨ੍ਹਾਂ ਕਿਹਾ ਕਿ 25 ਅਗਸਤ ਨੂੰ ਸ਼ਾਮ 4 ਵਜੇ ਤੋਂ 7 ਵਜੇ ਤੱਕ ਤਾਲਕਟੋਰਾ ਸਟੇਡੀਅਮ ਵਿਖੇ ਹੋਣ ਵਾਲੀ ਇਸ ਪੰਥਕ ਕਨਵੈਂਸ਼ਨ ਵਿੱਚ ਸੰਗਤਾਂ ਦੀ ਵੱਡੀ ਸ਼ਮੂਲੀਅਤ ਪੰਥਕ ਏਕਤਾ, ਚੜ੍ਹਦੀ ਕਲਾ ਅਤੇ ਸਿੱਖੀ ਪ੍ਰਤੀ ਸਮਰਪਣ ਦਾ ਪ੍ਰਤੀਕ ਬਣੇਗੀ। ਉਨ੍ਹਾਂ ਸਮੂਹ ਸੰਗਤਾਂ ਨੂੰ ਸਮਾਗਮ ਦਾ ਹਿੱਸਾ ਬਣ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।

Have something to say? Post your comment

More in Delhi

ਕਾਲਕਾ ਤੇ ਕਾਹਲੋਂ ਵੱਲੋਂ ਦਿੱਲੀ ਕਮੇਟੀ ਦੇ ਮੈਂਬਰ ਚੱਢਾ ਨੂੰ ਜਨਮ ਦਿਨ ਤੇ ਮੁਬਾਰਕਾਂ

ਕਾਲਕਾ ਤੇ ਕਾਹਲੋਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਤੇ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ

ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ਬੀਜੇਪੀ ਦੇ ਲੋਕ ਸਭਾ ਮੈਂਬਰਾਂ ਦੀ ਸ਼ਮੂਲੀਅਤ ਦੀ ਕਾਲਕਾ ਤੇ ਕਾਹਲੋ ਵੱਲੋਂ ਨਿਖੇਧੀ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

ਅੱਜ ਦਾ ਨੌਜਵਾਨ ਹੀ ਦੇਸ਼ ਤੇ ਕੌਮ ਦਾ ਭਵਿੱਖ: ਹਰਮੀਤ ਸਿੰਘ ਕਾਲਕਾ

ਕਾਲਕਾ ਤੇ ਕਾਹਲੋਂ ਵੱਲੋਂ ਜੌਲੀ ਨੂੰ ਜਨਮ ਦਿਨ ਦੀਆਂ ਵਧਾਈਆਂ

ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਵੱਲੋਂ ਰੂਹਾਨੀ ਕੀਰਤਨ ਸਮਾਗਮ : ਕਾਲਕਾ

ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ 'ਚ ਪਿਆ 18 ਲੱਖ ਮੀਟ੍ਰਿਕ ਟਨ ਅਨਾਜ ਦਾ ਪੁਰਾਣਾ ਸਟਾਕ ਚੁੱਕੇਗੀ : ਭਗਵੰਤ ਸਿੰਘ ਮਾਨ

ਹਰਮੀਤ ਸਿੰਘ ਕਾਲਕਾ ਵੱਲੋਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ