ਸਨੌਰ : ਹਲਕਾ ਸਨੌਰ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸੇ ਤਹਿਤ ਕਾਂਗਰਸ ਪਾਰਟੀ ਵੱਲੋਂ ਵੀ ਹਲਕੇ ਅੰਦਰ ਆਪਣੀਆਂ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਾਬਕਾ ਚੇਅਰਮੈਨ ਬੈਂਕਫਿਨਕੋ ਪੰਜਾਬ ਨਿਰਮਲ ਸਿੰਘ ਭੱਟੀਆਂ ਵੱਲੋਂ ਵੱਖ-ਵੱਖ ਆਗੂਆਂ ਅਤੇ ਪਾਰਟੀ ਨਾਲ ਜੁੜੇ ਆਗੂਆਂ ਨਾਲ ਮੁਲਾਕਾਤ ਕਰਕੇ ਸਿਆਸੀ ਹਾਲਾਤ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਆੜ੍ਹਤੀ ਰਘਬੀਰ ਚੰਦ ਵਾਲੀਆ, ਸਨੌਰ, ਸਾਬਕਾ ਪ੍ਰਧਾਨ ਨਗਰ ਕੌਂਸਲ ਸਨੌਰ ਕੁਲਦੀਪ ਸਿੰਘ ਕਾਲਾ ਅਤੇ ਕਾਹਨ ਸਿੰਘ ਮੰਜਾਲ ਸਮੇਤ ਹੋਰਨਾਂ ਨਾਲ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀਆਂ ਗਤੀਵਿਧੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਇਸ ਦੌਰਾਨ ਆਗੂਆਂ ਨੇ ਹਲਕਾ ਸਨੌਰ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਤਾਲਮੇਲ ਵਧਾਉਣ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ’ਤੇ ਜ਼ੋਰ ਦਿੱਤਾ। ਨਿਰਮਲ ਸਿੰਘ ਭੱਟੀਆਂ ਨੇ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਹਲਕੇ ਵਿੱਚ ਕਾਂਗਰਸ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।