Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਵੱਲੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ

August 25, 2026 03:04 PM
SehajTimes

ਜ਼ਿਲ੍ਹਾ ਅਧਿਕਾਰੀਆਂ ਅਤੇ ਵਿੱਦਿਅਕ ਸੰਸਥਾਵਾਂ ਨੂੰ ਹਰ ਯੋਗ ਵਿਦਿਆਰਥੀ ਦੀ ਸਹਾਇਤਾ ਕਰਨ ਦੇ ਨਿਰਦੇਸ਼

15 ਨਵੰਬਰ ਤੱਕ ਅਪਲਾਈ ਕਰਨ ਦੀ ਅਪੀਲ; ਕੋਈ ਵੀ ਯੋਗ ਵਿਦਿਆਰਥੀ ਸਕਾਲਰਸ਼ਿਪ ਦੇ ਲਾਭ ਤੋਂ ਵਾਂਝਾ ਨਾ ਰਹੇ

ਚੰਡੀਗੜ੍ਹ : ਅਨੁਸੂਚਿਤ ਜਾਤੀ (ਐਸ.ਸੀ.) ਵਿਦਿਆਰਥੀਆਂ ਲਈ ਅਕਾਦਮਿਕ ਸੈਸ਼ਨ 2026-27 ਦੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ, ਜੋ ਕਿ 1 ਜੁਲਾਈ, 2026 ਤੋਂ ਨੈਸ਼ਨਲ ਸਕਾਲਰਸ਼ਿਪ ਪੋਰਟਲ (NSP) ਰਾਹੀਂ ਕਾਰਜਸ਼ੀਲ ਹੈ, ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸੂਬੇ ਭਰ ਵਿੱਚ ਵਿਸ਼ੇਸ਼ ਜਾਗਰੂਕਤਾ ਅਤੇ ਸਹਾਇਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਵਿਦਿਆਰਥੀ ਜਾਣਕਾਰੀ ਦੀ ਘਾਟ, ਪ੍ਰਕਿਰਿਆ ਸਬੰਧੀ ਮੁਸ਼ਕਿਲ ਜਾਂ ਤਕਨੀਕੀ ਸਮੱਸਿਆ ਕਾਰਨ ਸਕਾਲਰਸ਼ਿਪ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਚੇਰੀ ਸਿੱਖਿਆ ਨੂੰ ਹਰ ਵਰਗ ਤੱਕ ਪਹੁੰਚਯੋਗ, ਬਰਾਬਰੀ ਵਾਲੀ ਅਤੇ ਕਿਫਾਇਤੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਤੰਗੀ ਕਿਸੇ ਵੀ ਵਿਦਿਆਰਥੀ ਦੇ ਉੱਚ ਸਿੱਖਿਆ ਹਾਸਲ ਕਰਨ ਦੇ ਸੁਪਨਿਆਂ ਵਿੱਚ ਰੁਕਾਵਟ ਨਾ ਬਣੇ। ਉਨ੍ਹਾਂ ਸਮੂਹ ਯੋਗ ਐਸ.ਸੀ. ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਖਰੀ ਮਿਤੀ ਤੋਂ ਪਹਿਲਾਂ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਕੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ। ਨਵੀਂ ਆਨਲਾਈਨ ਅਰਜ਼ੀ ਪ੍ਰਕਿਰਿਆ ਦੌਰਾਨ ਵਿਦਿਆਰਥੀਆਂ ਦੀ ਸਹੂਲਤ ਲਈ ਮੰਤਰੀ ਨੇ ਵਿਸ਼ੇਸ਼ ਹੈਲਪਡੈਸਕ ਈ-ਮੇਲ pms.nspqueries2026@gmail.com ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਨੈਸ਼ਨਲ ਸਕਾਲਰਸ਼ਿਪ ਪੋਰਟਲ ਰਾਹੀਂ ਅਪਲਾਈ ਕਰਨ ਸਮੇਂ ਆ ਰਹੀਆਂ ਤਕਨੀਕੀ ਜਾਂ ਪ੍ਰਕਿਰਿਆ ਸਬੰਧੀ ਸਮੱਸਿਆਵਾਂ ਨੂੰ ਇਸ ਈ-ਮੇਲ ਰਾਹੀਂ ਭੇਜਿਆ ਜਾ ਸਕਦਾ ਹੈ, ਜਿਨ੍ਹਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਇਸ ਪਹਿਲ ਦਾ ਉਦੇਸ਼ ਵਿਦਿਆਰਥੀਆਂ ਲਈ ਪਾਰਦਰਸ਼ੀ, ਸੁਚਾਰੂ ਅਤੇ ਸੁਵਿਧਾਜਨਕ ਅਰਜ਼ੀ ਪ੍ਰਕਿਰਿਆ ਯਕੀਨੀ ਬਣਾਉਣਾ ਹੈ। ਸਕੀਮ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਡਾ. ਬਲਜੀਤ ਕੌਰ ਨੇ ਸਮੂਹ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਧਿਕਾਰੀਆਂ ਨੂੰ ਸ਼ਹਿਰੀ, ਪੇਂਡੂ ਅਤੇ ਦੂਰ-ਦੁਰਾਡੇ ਖੇਤਰਾਂ ਵਿੱਚ ਵਿਸ਼ੇਸ਼ ਜਾਗਰੂਕਤਾ-ਕਮ-ਸਹਾਇਤਾ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਯੋਗ ਵਿਦਿਆਰਥੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਆਨਲਾਈਨ ਅਰਜ਼ੀ ਪ੍ਰਕਿਰਿਆ ਦੇ ਹਰ ਪੜਾਅ 'ਤੇ ਸਹਾਇਤਾ ਪ੍ਰਦਾਨ ਕਰਨ ਅਤੇ ਮੁਹਿੰਮ ਦੀ ਨਿਗਰਾਨੀ ਕਰਨ। ਮੰਤਰੀ ਨੇ ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਤੇ ਖੋਜ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਸਕੂਲ ਸਿੱਖਿਆ ਅਤੇ ਪਸ਼ੂ ਪਾਲਣ ਵਿਭਾਗਾਂ ਦੇ ਡਾਇਰੈਕਟਰਾਂ ਸਮੇਤ ਸਾਰੀਆਂ ਯੂਨੀਵਰਸਿਟੀਆਂ, ਕਾਲਜਾਂ ਅਤੇ ਸਬੰਧਤ ਵਿੱਦਿਅਕ ਸੰਸਥਾਵਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਦਿਆਰਥੀਆਂ ਨੂੰ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਅਤੇ ਸੰਸਥਾਵਾਂ ਦੇ ਸਾਂਝੇ ਯਤਨਾਂ ਨਾਲ ਹੀ ਸਕੀਮ ਦਾ ਵੱਧ ਤੋਂ ਵੱਧ ਲਾਭ ਯੋਗ ਵਿਦਿਆਰਥੀਆਂ ਤੱਕ ਪਹੁੰਚਾਇਆ ਜਾ ਸਕਦਾ ਹੈ। ਪਾਰਦਰਸ਼ਤਾ, ਜਵਾਬਦੇਹੀ ਅਤੇ ਸਮੇਂ ਸਿਰ ਕਾਰਵਾਈ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ (ਸੈਸ਼ਨ 2026-27) ਲਈ ਹੇਠ ਲਿਖਿਆ ਸਮਾਂ-ਬੱਧ ਸ਼ਡਿਊਲ ਜਾਰੀ ਕੀਤਾ ਗਿਆ ਹੈ:

ਸਕੀਮ ਦਾ ਸਮਾਂ-ਬੱਧ ਸ਼ਡਿਊਲ

- ਸਕਾਲਰਸ਼ਿਪ ਪੋਰਟਲ ਕਾਰਜਸ਼ੀਲ ਹੋਣ ਦੀ ਮਿਤੀ: 1 ਜੁਲਾਈ, 2026

- ਵਿਦਿਆਰਥੀਆਂ ਵੱਲੋਂ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ: 15 ਨਵੰਬਰ, 2026

- ਨੁਕਸਦਾਰ ਅਰਜ਼ੀਆਂ ਦੀ ਸੋਧ ਦੀ ਆਖਰੀ ਮਿਤੀ: 30 ਨਵੰਬਰ, 2026

- ਸੰਸਥਾ ਪੱਧਰ 'ਤੇ ਪੜਤਾਲ ਦੀ ਆਖਰੀ ਮਿਤੀ: 30 ਨਵੰਬਰ, 2026

- DNO/SNO/MNO ਪੱਧਰ 'ਤੇ ਅੰਤਿਮ ਪੜਤਾਲ: 15 ਦਸੰਬਰ, 2026

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰ ਯੋਗ ਐਸ.ਸੀ. ਵਿਦਿਆਰਥੀ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਉੱਚ ਸਿੱਖਿਆ ਦੇ ਮੌਕੇ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਾਰੇ ਵਿਭਾਗਾਂ, ਵਿੱਦਿਅਕ ਸੰਸਥਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਨਾਲ ਕੋਈ ਵੀ ਯੋਗ ਵਿਦਿਆਰਥੀ ਇਸ ਮਹੱਤਵਪੂਰਨ ਸਕੀਮ ਦੇ ਲਾਭ ਤੋਂ ਵਾਂਝਾ ਨਹੀਂ ਰਹੇਗਾ।

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ