Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਕਿਸਾਨਾਂ ਦੇ ਸਮਾਨ ਦੀ ਭਰਪਾਈ ਲਈ 31 ਅਗਸਤ ਨੂੰ ਡੀ.ਸੀ. ਦਫ਼ਤਰਾਂ ਅੱਗੇ ਰੋਸ ਮੁਜ਼ਾਹਰੇ ਦਾ ਐਲਾਨ

August 25, 2026 05:12 PM
Rozana Sehaj times
ਖਨੌਰੀ : ਕਿਸਾਨ ਮਜ਼ਦੂਰ ਮੋਰਚਾ (ਭਾਰਤ) ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਬਲਾਕ ਮੂਣਕ ਵੱਲੋਂ ਅੱਜ ਵੱਖ-ਵੱਖ ਪਿੰਡਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਪੋਸਟਰ ਲਗਾ ਕੇ ਲੋਕਾਂ ਨੂੰ ਕਿਸਾਨੀ ਮਸਲਿਆਂ ਅਤੇ ਸੰਘਰਸ਼ ਦੌਰਾਨ ਕਿਸਾਨਾਂ ਨਾਲ ਵਾਪਰੀਆਂ ਘਟਨਾਵਾਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਮੀਟਿੰਗਾਂ ਦੇ ਬਹਾਨੇ ਬੁਲਾ ਕੇ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਅਤੇ ਇਸ ਤੋਂ ਬਾਅਦ ਮੋਰਚਿਆਂ ਨੂੰ ਜਬਰੀ ਖਾਲੀ ਕਰਵਾਇਆ ਗਿਆ। ਆਗੂਆਂ ਨੇ ਕਿਹਾ ਕਿ ਕਿਸਾਨਾਂ ਨੇ ਆਪਣੇ ਹੱਕਾਂ ਲਈ ਲੰਬੇ ਸਮੇਂ ਤੱਕ ਮੋਰਚਿਆਂ ਵਿੱਚ ਰਹਿ ਕੇ ਸੰਘਰਸ਼ ਕੀਤਾ ਉਨ੍ਹਾਂ ਦਾਅਵਾ ਕੀਤਾ ਕਿ ਇਸ ਸਬੰਧੀ ਕਿਸਾਨਾਂ ਕੋਲ ਕਥਿਤ ਤੌਰ ’ਤੇ ਸਬੂਤ ਵੀ ਮੌਜੂਦ ਹਨ। ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਕੁਝ ਟਰਾਲੀਆਂ ਨਾਭਾ ਦੇ ਈ.ਓ. ਦੀ ਸਰਕਾਰੀ ਰਿਹਾਇਸ਼ ਅਤੇ ਕੁਝ ਟਰਾਲੀਆਂ ਆਮ ਆਦਮੀ ਪਾਰਟੀ ਦੇ ਇੱਕ ਆਗੂ ਦੀ ਵਰਕਸ਼ਾਪ ਵਿੱਚੋਂ ਪੁਲਿਸ ਦੀ ਮੌਜੂਦਗੀ ਵਿੱਚ ਬਰਾਮਦ ਕਰਵਾਈਆਂ ਗਈਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਸੰਘਰਸ਼ ਸਿਰਫ਼ ਕਿਸਾਨਾਂ ਦੇ ਸਮਾਨ ਦੀ ਭਰਪਾਈ ਤੱਕ ਸੀਮਤ ਨਹੀਂ ਰਹੇਗਾ, ਸਗੋਂ ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਅਤੇ ਉਨ੍ਹਾਂ ਦੇ ਹੱਕਾਂ ਨਾਲ ਸਬੰਧਤ ਹੋਰ ਮਸਲਿਆਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸਾਨੀ ਮਸਲਿਆਂ ਪ੍ਰਤੀ ਜਾਗਰੂਕ ਹੋਣ ਅਤੇ ਕਿਸਾਨਾਂ ਦੇ ਸੰਘਰਸ਼ ਵਿੱਚ ਸਹਿਯੋਗ ਦੇਣ।
 
 
 
 
 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ