ਸ੍ਰੀ ਫਤਿਹਗੜ੍ਹ ਸਾਹਿਬ : ਬਾਬੇ ਕੇ ਫਾਰਮ ਤਪ ਅਸਥਾਨ ਸੰਤ ਬਾਬਾ ਨਾਹਰ ਸਿੰਘ ਸਨੇਰਾਂ ਵਾਲਿਆਂ ਦੇ ਅਸਥਾਨ ਯੂ.ਕੇ ਵਿਖੇ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ 83ਵੀਂ ਸਲਾਨਾ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਸਿੱਖ ਧਰਮ ਨਾਲ ਸਬੰਧਤ ਉਚ ਧਾਰਮਿਕ ਸਖਸ਼ੀਅਤਾਂ ਨੇ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ। ਜਿਸ ਵਿੱਚ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਮੈਂਬਰ ਪਾਰਲੀਮੈਂਟ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਉਚੇਚੇ ਤੌਰ ਤੇ ਪੁਜੇ। ਇਸ ਵਿਸ਼ਾਲ ਧਾਰਮਿਕ ਇਕੱਠ ਨੂੰ ਸੰਬੋਧਨ ਕਰਦਿਆਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਨਾਨਕਸਰ ਸੰਪਰਦਾ ਦੇ ਮੁਖੀ ਬਾਬਾ ਨੰਦ ਸਿੰਘ ਨੇ ਬੁੱਢਾ ਦਲ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਸੀ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਖਾਲਸਾ ਪੰਥ ਦੀ ਸਾਜਨਾ ਅਤੇ ਮਹੱਲੇ ਦੀ ਪਰੰਪਰਾ ਬਾਰੇ ਵੀ ਇਤਿਹਾਸਕ ਤੇ ਧਾਰਮਿਕ ਪੱਖ ਤੋਂ ਸੰਗਤਾਂ ਨਾਲ ਸਾਂਝ ਪਾਈ। ਨਿਹੰਗ ਮੁਖੀ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਸਮੇਂ ਤਪ ਅਸਥਾਨ ਬਾਬੇ ਕੇ ਫਾਰਮ ਦੇ ਪ੍ਰਬੰਧਕਾਂ ਵੱਲੋਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦਾ ਸਾਂਝੇ ਤੌਰ ਤੇ ਸਨਮਾਨ ਕੀਤਾ ਗਿਆ। ਸੰਤ ਬਲਬੀਰ ਸਿੰਘ ਸੀਚੇਵਾਲ, ਬਾਬਾ ਜਸਵਿੰਦਰ ਸਿੰਘ ਇੰਚਾਰਜ਼ ਬੁੱਢਾ ਦਲ ਅਮਰੀਕਾ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਬਾਬਾ ਗੋਪਾ ਸਿੰਘ, ਭਾਈ ਗੁਰਦੀਪ ਸਿੰਘ, ਸ. ਜਸਵਿੰਦਰ ਸਿੰਘ ਕਾਲਾ, ਬਾਬਾ ਕਿਰਤਰਾਜ ਸਿੰਘ, ਸ. ਮਨਜੀਤ ਸਿੰਘ ਭੋਗਲ ਤੇ ਹੋਰ ਨਿਹੰਗ ਸਿੰਘ ਫੌਜਾਂ ਹਾਜ਼ਰ ਸਨ।