Monday, October 19, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਖ਼ਾਲਸਾ ਕਾਲਜ ਵਿਖੇ ਸੰਗੀਤ ਥੈਰੇਪੀ ਅਤੇ ਕੈਂਸਰ ਰੇਡੀਏਸ਼ਨ ’ਤੇ ਲੈਕਚਰ ਕਰਵਾਇਆ ਗਿਆ ਡੈਕਲਾਮੇਸ਼ਨ ਮੁਕਾਬਲੇ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ : ਪ੍ਰਿੰ: ਡਾ. ਰੰਧਾਵਾ

August 25, 2026 05:29 PM
Rozana Sehaj times
 
ਅੰਮ੍ਰਿਤਸਰ  :  ਖ਼ਾਲਸਾ ਕਾਲਜ ਦੇ ਸੰਗੀਤ ਵਿਭਾਗ ਵੱਲੋਂ ‘ਕੈਂਸਰ ਰੇਡੀਏਸ਼ਨ ’ਤੇ ਭਾਰਤੀ ਰਾਗ ਅਤੇ ਕਲਾਸੀਕਲ ਸਾਜ਼ਾਂ ਦਾ ਵਿਗਿਆਨਕ ਪ੍ਰਭਾਵ’ ਵਿਸ਼ੇ ’ਤੇ ਇਕ ਐਕਸਟੈਂਸ਼ਨ ਲੈਕਚਰ ਅਤੇ ਡੈਕਲਾਮੇਸ਼ਨ ਮੁਕਾਬਲਾ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਐੱਸ. ਜੀ. ਆਰ. ਡੀ. ਵੱਲ੍ਹਾ ਤੋਂ ਪ੍ਰੋਫੈਸਰ ਅਤੇ ਪ੍ਰਸਿੱਧ ਓਨਕੋਲੋਜਿਸਟ ਡਾ. ਨੀਰਜ ਜੈਨ ਇੰਡੀਅਨ ਨੇ ਸ਼ਿਰਕਤ ਕਰਦਿਆਂ ਭਾਰਤੀ ਰਾਗਾਂ ਅਤੇ ਕਲਾਸੀਕਲ ਸੰਗੀਤ ਯੰਤਰਾਂ ਦੇ ਵਿਗਿਆਨਕ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨੇ ਕੈਂਸਰ ਦੇਖਭਾਲ ਅਤੇ ਰੇਡੀਏਸ਼ਨ ਓਨਕੋਲੋਜੀ ’ਚ ਉਨ੍ਹਾਂ ਦੀ ਸੰਭਾਵੀ ਸਾਰਥਿਕਤਾ ਸਬੰਧੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਡਾ. ਜੈਨ ਜੋ ਕਿ ਕਾਲਜ ਆਫ਼ ਰੇਡੀਏਸ਼ਨ ਓਨਕੋਲੋਜੀ (ਆਈ. ਸੀ. ਆਰ. ਓ.) ਦੇ ਵਾਈਸ ਚੇਅਰਮੈਨ ਅਤੇ ਇਸ ਖੇਤਰ ਦੇ ਰਾਸ਼ਟਰੀ ਪੱਧਰ ’ਤੇ ਮਾਹਿਰ ਵੱਲੋਂ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀ ਗਈ ਜਾਣਕਾਰੀ ਭਵਿੱਖ ’ਚ ਉਨ੍ਹਾਂ ਲਈ ਸਹਾਈ ਸਿੱਧ ਹੋਵੇਗੀ। ਪ੍ਰੋਗਰਾਮ ਦੌਰਾਨ ਮੁਕਾਬਲੇ ਦਾ ਨਿਰਣਾ ਪ੍ਰੋ. ਹਰਸ਼ ਸਲਾਰੀਆ ਅਤੇ ਡਾ. ਅਕਾਂਕਸ਼ਾ ਨੌਟਿਆਲ ਵੱਲੋਂ ਕੀਤਾ ਗਿਆ। ਜਿਸ ’ਚ ਸਿਮਰਨ ਕੌਰ (ਐੱਮ. ਏ. ਸੈਮ-ਤੀਜਾ ਸੰਗੀਤ ਵੋਕਲ), ਮਿਸ਼ਠੀ (ਬੀ. ਏ. ਸੈਮ-ਪਹਿਲਾ), ਰੰਜੀਤਾ (ਐੱਮ. ਏ. ਸੈਮ-ਪਹਿਲਾ ਸੰਗੀਤ ਵੋਕਲ) ਨੇ ਭਾਸ਼ਣ ਮੁਕਾਬਲੇ ’ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਸਮਾਗਮ ਨੇ ਵਿਦਿਆਰਥੀਆਂ ਨੂੰ ਭਾਰਤੀ ਸ਼ਾਸਤਰੀ ਸੰਗੀਤ ਨੂੰ ਸਮਕਾਲੀ ਵਿਗਿਆਨਕ ਅਤੇ ਅੰਤਰ-ਅਨੁਸ਼ਾਸਨੀ ਦ੍ਰਿਸ਼ਟੀਕੋਣ ਰਾਹੀਂ ਦੇਖਣ ਲਈ, ਖਾਸ ਕਰਕੇ ਸੰਗੀਤ ਥੈਰੇਪੀ, ਸਿਹਤ ਸੰਭਾਲ ਅਤੇ ਤੰਦਰੁਸਤੀ ਦੇ ਉੱਭਰ ਰਹੇ ਖੇਤਰਾਂ ’ਚ ਉਤਸ਼ਾਹਿਤ ਕੀਤਾ। ਇਸ ਪ੍ਰੋਗਰਾਮ ਦਾ ਸੰਚਾਲਨ ਪ੍ਰੋ. ਨੇਹਾ ਦੁਆਰਾ ਕੀਤਾ ਗਿਆ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ