Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Haryana

ਸਰਵਉੱਚ ਸਿੱਖ ਸੰਸਥਾਵਾਂ ਵੰਦੇ ਮਾਤਰਮ ਗੀਤ ਬਾਰੇ ਸਿੱਖ ਭਾਈਚਾਰੇ ਲਈ ਵਿਸ਼ੇਸ਼ ਆਦੇਸ਼ ਜਾਰੀ ਕਰਨ : ਖੋਸਾ

August 25, 2026 05:34 PM
Rozana Sehaj times
ਸਿਰਸਾ :   ਸਰਵਉੱਚ ਸਿੱਖ ਸੰਸਥਾਵਾਂ ਨੂੰ ਵੰਦੇ ਮਾਤਰਮ ਗੀਤ ਪ੍ਰਤੀ ਆਪਣਾ ਸਟੈਂਡ ਸਪੱਸ਼ਟ ਕਰਦੇ ਹੋਏ ਸਿੱਖ ਭਾਈਚਾਰੇ ਲਈ ਵਿਸ਼ੇਸ਼ ਆਦੇਸ਼ ਜਾਰੀ ਕਰਨੇ ਚਾਹੀਦੇ ਹਨ। ਇਹ ਸ਼ਬਦ ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਦੇ ਸਾਬਕਾ ਜਨਰਲ ਸਕੱਤਰ ਮਲਕੀਤ ਸਿੰਘ ਖੋਸਾ ਨੇ ਕਹੇਂ। ਉਨ੍ਹਾਂ ਕਿਹਾ ਕਿ ਵੰਦੇ ਮਾਤਰਮ ਗੀਤ ਵਿੱਚ ਦੇਵੀ-ਦੇਵਤਿਆਂ ਦਾ ਗੁਣਗਾਨ ਕੀਤਾ ਗਿਆ ਹੈ ਪਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਧਾਰਮਿਕ ਫਲਸਫੇ ਅਨੁਸਾਰ ਕੇਵਲ ਇੱਕ ਪਰਮਾਤਮਾ ਨੂੰ ਮੰਨਣਾ ਹੀ ਸਿੱਖੀ ਸਿਧਾਂਤ ਹੈ। ਖੋਸਾ ਨੇ ਕਿਹਾ ਕਿ ਕੁਝ ਸਿੱਖ ਜਥੇਬੰਦੀਆਂ ਦੇ ਵੀ ਵੰਦੇ ਮਾਤਰਮ ਗੀਤ ਬਾਰੇ ਵੱਖ-ਵੱਖ ਵਿਚਾਰ ਹਨ। ਜਿਸਦਾ ਮੁੱਖ ਕਾਰਨ ਇਹੀ ਹੈ ਕਿ ਅਕਾਲ ਤਖ਼ਤ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਇਸ ਸਬੰਧ ਵਿੱਚ ਸਿੱਖਾਂ ਲਈ ਕੋਈ ਵਿਸ਼ੇਸ਼ ਆਦੇਸ਼ ਜਾਰੀ ਨਹੀਂ ਕੀਤੇ ਗਏ। ਅਕਾਲ ਤਖ਼ਤ ਸ੍ਰੀ ਅੰਮ੍ਰਿਤਸਰ ਸਾਹਿਬ ਹਰ ਸਿੱਖ ਲਈ ਸਰਵਉੱਚ ਹੈ। ਇਸ ਲਈ ਸਿੱਖਾਂ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੰਦੇ ਮਾਤਰਮ ਗੀਤ ਬਾਰੇ ਆਦੇਸ਼ ਜਾਰੀ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਵੀ ਸਿੱਖ ਜਥੇਬੰਦੀ ਨੇ ਇਸ ਗੀਤ 'ਤੇ ਕੋਈ ਇਤਰਾਜ਼ ਨਹੀਂ ਉਠਾਇਆ ਹੈ। ਉਨ੍ਹਾਂ ਮੰਗ ਕੀਤੀ ਕਿ ਅਕਾਲ ਤਖ਼ਤ ਸ੍ਰੀ ਅੰਮ੍ਰਿਤਸਰ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਵੰਦੇ ਮਾਤਰਮ ਗੀਤ ਬਾਰੇ ਆਪਣਾ ਰੁਖ਼ ਸਪੱਸ਼ਟ ਕਰਨ ਲਈ ਵਿਸ਼ੇਸ਼ ਆਦੇਸ਼ ਜਾਰੀ ਕਰਨੇ ਚਾਹੀਦੇ ਹਨ।
 
 

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ