Sunday, October 11, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲੇ ਚੋਣ ਲੜੇਗੀ ਭਾਜਪਾ : ਬਖਸ਼ੀ

August 25, 2026 05:39 PM
Rozana Sehaj times

ਖਨੌਰੀ  :  ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਂਝਾ ਬਖਸ਼ੀ ਨੇ ਕਿਹਾ ਕਿ ਭਾਜਪਾ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਬਲਬੂਤੇ ਚੋਣ ਲੜਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਟੀਚਾ ਪੰਜਾਬ ਵਿੱਚ ਮਜ਼ਬੂਤ ਸਰਕਾਰ ਬਣਾਉਣਾ ਹੈ ਅਤੇ ਇਸ ਮੰਤਵ ਲਈ ਪਾਰਟੀ ਵੱਲੋਂ ਜਥੇਬੰਦਕ ਪੱਧਰ ’ਤੇ ਤਿਆਰੀਆਂ ਹੁਣ ਤੋਂ ਹੀ ਤੇਜ਼ ਕੀਤੀਆਂ ਜਾ ਰਹੀਆਂ ਹਨ। ਰਾਂਝਾ ਬਖਸ਼ੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵੱਲੋਂ ਹਰ ਵਿਧਾਨ ਸਭਾ ਹਲਕੇ ਵਿੱਚ ਵਰਕਰਾਂ ਨਾਲ ਸਿੱਧਾ ਸੰਪਰਕ ਵਧਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਤੇ ਵਿਕਾਸ ਯੋਜਨਾਵਾਂ ਦੀ ਜਾਣਕਾਰੀ ਘਰ-ਘਰ ਪਹੁੰਚਾਉਣ ਲਈ ਕਿਹਾ ਜਾ ਰਿਹਾ ਹੈ ਭਾਜਪਾ ਆਗੂ ਨੇ ਕਿਹਾ ਕਿ ਪਾਰਟੀ ਦਾ ਉਦੇਸ਼ ਸਿਰਫ਼ ਚੋਣਾਂ ਲੜਨਾ ਹੀ ਨਹੀਂ, ਸਗੋਂ ਸੂਬੇ ਦੇ ਹਰ ਵਰਗ ਨਾਲ ਸੰਪਰਕ ਕਾਇਮ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਨੂੰ ਪਾਰਟੀ ਦੇ ਮੰਚ ’ਤੇ ਉਠਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰੇਗੀ ਅਤੇ 117 ਸੀਟਾਂ ’ਤੇ ਆਪਣੇ ਬਲਬੂਤੇ ਚੋਣ ਲੜ ਕੇ ਪੰਜਾਬ ਵਿੱਚ ਸਰਕਾਰ ਬਣਾਉਣ ਦੇ ਟੀਚੇ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਮਿਹਨਤੀ ਅਤੇ ਸਮਰਪਿਤ ਵਰਕਰਾਂ ਦੀ ਮਜ਼ਬੂਤ ਟੀਮ ਦੇ ਸਹਾਰੇ ਭਾਜਪਾ ਪੰਜਾਬ ਵਿੱਚ ਆਪਣੇ ਸਿਆਸੀ ਆਧਾਰ ਨੂੰ ਹੋਰ ਵਿਸਥਾਰ ਦੇਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ