ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਤੋਂ ਖ਼ਾਲਸਈ ਜਾਹੋਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤ ਹਾਜ਼ਰ ਸਨ। ਰਵਾਨਗੀ ਮੌਕੇ ਸਜੇ ਧਾਰਮਿਕ ਦੀਵਾਨ ਸਮੇਂ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ। ਰਵਾਨਗੀ ਦੀ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪਾਲਕੀ ’ਚ ਸ਼ੁਸ਼ੋਭਿਤ ਕੀਤਾ। ਉਨ੍ਹਾਂ ਸੰਗਤਾਂ ਨੂੰ ਪੰਥ ਵਿਰੋਧੀ ਅਜਿਹੇ ਲੋਕਾਂ ਨੂੰ ਢੁੱਕਵਾਂ ਜਵਾਬ ਦੇਣ ਲਈ ਆਖਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਿਹੰਗ ਸਿੰਘ ਦਲਾਂ, ਨਿਰਮਲੇ, ਉਦਾਸੀ ਸੰਪ੍ਰਦਾਵਾਂ ਅਤੇ ਹੋਰ ਧਾਰਮਿਕ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਾਬਾ ਬਲਬੀਰ ਸਿੰਘ ਘੁੰਨਣ, ਬਾਬਾ ਬੂਟਾ ਸਿੰਘ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਬਾਬਾ ਹਾਕਮ ਸਿੰਘ, ਬਾਬਾ ਲਾਲ ਸਿੰਘ, ਬਾਬਾ ਸੁਖਵਿੰਦਰ ਸਿੰਘ, ਬਾਬਾ ਰੇਸ਼ਮ ਸਿੰਘ, ਬਾਬਾ ਰਣਪ੍ਰੀਤ ਸਿੰਘ, ਬਾਬਾ ਚਮਕੌਰ ਸਿੰਘ, ਬਾਬਾ ਅਮਨਦੀਪ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਸੀਨੀਅਰ ਅਕਾਲੀ ਆਗੂ ਸ. ਕੁਲਵੰਤ ਸਿੰਘ ਕੀਤੂ, ਜਥੇਦਾਰ ਨਾਥ ਸਿੰਘ ਹਮੀਦੀ, ਬੀਬੀ ਬੇਅੰਤ ਕੌਰ, ਬੀਬੀ ਬਲਜੀਤ ਕੌਰ, ਸ. ਯਾਦਵਿੰਦਰ ਸਿੰਘ ਬਿੱਟੂ, ਵਿਧਾਇਕ ਕੁਲਬੀਰ ਸਿੰਘ, ਬਾਬਾ ਕੁਲਵੰਤ ਸਿੰਘ, ਸ. ਮਲਕੀਤ ਸਿੰਘ ਕੀਤੂ, ਸਾਬਕਾ ਮੈਂਬਰ ਸ. ਜਰਨੈਲ ਸਿੰਘ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਮਨਪ੍ਰੀਤ ਸਿੰਘ ਬਾਲੇਵਾਲ, ਬਾਬਾ ਕੁਲਵਿੰਦਰ ਸਿੰਘ, ਮੈਨੇਜਰ ਸ. ਸੁਰਜੀਤ ਸਿੰਘ ਠੀਕਰੀਵਾਲ, ਸ. ਮਨਜੀਤ ਸਿੰਘ, ਸ. ਜਸਬੀਰ ਸਿੰਘ, ਸ. ਹਰਭਗਵਾਨ ਸਿੰਘ, ਸ. ਸੰਦੀਪ ਸਿੰਘ ਕਲੋਤਾ, ਇੰਚਾਰਜ ਭੋਲਾ ਸਿੰਘ, ਭਾਈ ਇੰਦਰਜੀਤ ਸਿੰਘ, ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।