ਗੁਰਤੇਜ ਸਿੰਘ ਪਿਆਸਾ) : ਸਪੈਸ਼ਲ ਇੰਟੈਸਿਵ ਰਿਵੀਜ਼ਨ (ਐੱਸ.ਆਈ. ਆਰ.)-2026 ਦੇ ਦੂਜੇ ਪੜਾਅ ਦੌਰਾਨ ਡਿਪਟੀ ਕਮਿਸ਼ਨਰ-ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨ ਸ਼੍ਰੀਮਤੀ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਮੁਤਾਬਕ ਸ਼੍ਰੀ ਅੰਕੁਰ ਮਹਿੰਦਰੂ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਦੀ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ/ਯੋਗ ਵੋਟਰ ਦਾ ਨਾਮ ਡਰਾਫਟ ਵੋਟਰ ਸੂਚੀ ਵਿੱਚ ਦਰਜ ਹੋਣ ਤੋਂ ਰਹਿ ਗਿਆ ਹੈ ਤਾਂ ਉਹ 12 ਸਤੰਬਰ 2026 ਤਕ ਫਾਰਮ ਨੰਬਰ 6 ਭਰ ਕੇ ਆਨਲਾਈਨ ਜਾਂ ਦਸਤੀ ਰੂਪ ਵਿੱਚ ਆਪਣਾ ਦਾਅਵਾ ਦਰਜ ਕਰ ਸਕਦੇ ਹਨ ਤਾਂ ਜੋ ਅੰਤਿਮ ਵੋਟਰ ਵੋਟਰ ਸੂਚੀ ਵਿੱਚ ਉਨ੍ਹਾਂ ਦਾ ਨਾਮ ਸ਼ਾਮਲ ਹੋ ਸਕੇ। ਕਮਿਸ਼ਨ ਦੇ ਜਾਰੀ ਕੀਤੇ ਸਡਿਊਲ ਅਨੁਸਾਰ ਮਿਤੀ 12.09.2026 ਤੱਕ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ 2026 ਤਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਤੋਂ ਇਲਾਵਾ ਚੋਣ ਤਹਿਸੀਲਦਾਰ ਸ਼੍ਰੀਮਤੀ ਪਰਮਜੀਤ ਕੌਰ ਸਮੇਤ ਚੋਣ ਸਟਾਫ ਹਾਜ਼ਰ ਸੀ।