Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਬਾਬਾ ਦੀਪ ਸਿੰਘ ਸਕੂਲ ਜਖੇਪਲ ਦੇ ਖਿਡਾਰੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੁਣੇ

August 25, 2026 07:06 PM
Rozana Sehaj times

ਸੁਨਾਮ : 70ਵੀਆਂ ਜਿ਼ਿਲ੍ਹਾ ਪੱਧਰੀ ਖੇਡਾਂ ਤਹਿਤ ਨੈਸ਼ਨਲ ਸਟਾਇਲ ਕਬੱਡੀ ਟੂਰਨਾਮੈਂਟ ਅੰਡਰ-17 (ਮੁੰਡੇ) ਦੇ ਸਕੂਲ ਆਫ ਐਮੀਨੈਂਸ ਸੰਗਰੂਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਚੀਮਾਂ ਜੋਨ ਨੇ ਚਾਰ ਸਾਲਾਂ ਬਾਅਦ ਜ਼ਿਲ੍ਹਾ ਸੰਗਰੂਰ ਦੀ ਟੀਮ ਬਣਨ ਦਾ ਮਾਣ ਹਾਸਲ ਕੀਤਾ ਹੈ। ਇਹਨਾਂ ਖੇਡਾਂ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਦੇ ਚਾਰ ਖਿਡਾਰੀਆਂ ਨੇ ਚੀਮਾ ਜੋਨ ਵੱਲੋਂ ਖੇਡਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਕਬੱਡੀ ਟੀਮ ਨੇ ਵੱਖ-ਵੱਖ ਜੋਨਾਂ ਤੋਂ ਆਈਆਂ ਟੀਮਾਂ ਨੂੰ ਮਾਤ ਦਿੰਦਿਆਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਗੋਲਡ ਮੈਡਲ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਹਨਾਂ ਦੋਵੇਂ ਖਿਡਾਰੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਦੇ ਚਲਦਿਆਂ ਉਨ੍ਹਾਂ ਦੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ ਵੀ ਹੋਈ ਹੈ। ਉਹਨਾਂ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫਲਤਾ ਖਿਡਾਰੀਆਂ ਦੀ ਲਗਨ, ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਹੋਣਹਾਰ ਖਿਡਾਰੀਆਂ ਅਤੇ ਡੀ.ਪੀ.ਈ. ਗਗਨਦੀਪ ਸਿੰਘ ਦੀ ਮਿਹਨਤ ਨੂੰ ਦਿੰਦਿਆਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਅੱਗੇ ਵਧਣ ਲਈ ਮੌਕੇ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸਕੂਲ ਦੇ ਇਹ ਹੋਣਹਾਰ ਖਿਡਾਰੀ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਵੀ ਬਿਹਤਰੀਨ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਹੋਰ ਉੱਚਾ ਕਰਨਗੇ।

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ