Friday, April 19, 2024
BREAKING NEWS
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਨਵ ਦੁਰਗਾ ਮੰਦਿਰ ਮਾੜੀ ਕੰਬੋ ਕੇ ਵਿਖੇ ਸਲਾਨਾ ਜਾਗਰਣ ਕਰਵਾਇਆ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗSRS Vidyapith ਦੇ ਚੇਅਰਮੈਨ Amit Singla ਨੂੰ Rotary Club ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਕੀਤਾ ਸਨਮਾਨਿਤਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਮਾਣਕੀ ਵਿਖੇ ਦਸਵੀਂ ਦਾ ਦਿਹਾੜਾ ਮਨਾਇਆਜੈ ਜਵਾਨ ਕਲੋਨੀ ਵਾਸੀਆਂ ਦਾ ਵਫ਼ਦ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਮਿਲਿਆਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ਬਣਾਉਣਗੇ ਐਨ.ਕੇ ਸ਼ਰਮਾ ਦੀ ਜਿੱਤ ਨੂੰ ਯਕੀਨੀ : ਅਬਲੋਵਾਲਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾਜਖੇਪਲ ਰੋਡ ਦੀ ਖ਼ਸਤਾ ਹਾਲਤ ਤੋਂ ਖ਼ਫ਼ਾ ਲੋਕਾਂ ਨੇ ਕੀਤੀ ਨਾਅਰੇਬਾਜ਼ੀ

Doaba

ਹਾਦਸੇ ’ਚ ਮੌਤ ਮਗਰੋਂ ਭੜਕੀ ਭੀੜ ਨੇ ਕੀਤਾ ਪੁਲਿਸ ’ਤੇ ਹਮਲਾ

July 12, 2021 03:59 PM
SehajTimes

ਲੁਧਿਆਣਾ : ਇੱਥੇ ਰਾਹੋਂ ਰੋਡ ’ਤੇ ਰੇਤ ਨਾਲ ਭਰੇ ਇਕ ਟਿੱਪਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਦਰੜ ਦਿੱਤਾ, ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ। ਇਸ ਤੋਂ ਭੜਕੇ ਲੋਕਾਂ ਨੇ ਰੋਡ ਜਾਮ ਕਰ ਦਿੱਤਾ ਅਤੇ ਪਥਰਾਅ ਕਰਨਾ ਸ਼ੁਰੂ ਕਰ ਦਿੱਤਾ। ਇਸ ਪਥਰਾਅ ਦੌਰਾਨ ਇਕ ਮਹਿਲਾ ਥਾਣਾ ਪ੍ਰਭਾਰੀ ਜ਼ਖਮੀ ਹੋ ਗਈ, ਜਿਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਪਿੰਡ ਮਾਂਗਟ ਦਾ ਰਹਿਣ ਵਾਲਾ 22 ਸਾਲਾ ਨੌਜਵਾਨ ਕੀਮਤੀ ਲਾਲ ਮੋਟਰਸਾਈਕਲ ’ਤੇ ਇੰਦਰਾ ਨਗਰ ਜਾ ਰਿਹਾ ਸੀ। ਜਿੱਥੇ ਉਹ ਸੈਲੂਨ ’ਚ ਟ੍ਰੇਨਿੰਗ ਲੈ ਰਿਹਾ ਸੀ। ਜਦੋਂ ਉਹ ਰਾਹੋਂ ਰੋਡ ’ਤੇ ਪੁੱਜਿਆ ਤਾਂ ਰੇਤ ਨਾਲ ਭਰੇ ਟਿੱਪਰ ਚਾਲਕ ਨੇ ਲਾਪਰਵਾਹੀ ਨਾਲ ਡਰਾਈਵਿੰਗ ਕਰਦੇ ਹੋਏ ਉਸ ਨੂੰ ਕੁਚਲ ਦਿੱਤਾ। ਟਿੱਪਰ ਦਾ ਟਾਇਰ ਕੀਮਤੀ ਲਾਲ ਦੇ ਸਿਰ ਅਤੇ ਛਾਤੀ ਦੇ ਉੱਪਰੋਂ ਦੀ ਲੰਘ ਗਿਆ, ਜਿਸ ਕਾਰਨ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਕੀਮਤੀ ਲਾਲ ਦੇ ਘਰੋਂ ਨਿਕਲਣ ਦੇ ਕਰੀਬ 15 ਮਿੰਟਾਂ ਬਾਅਦ ਹੀ ਉਸ ਦੀ ਮੌਤ ਦੀ ਸੂਚਨਾ ਪਿੰਡ ਪਹੁੰਚ ਗਈ। ਜਵਾਨ ਮੁੰਡੇ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਿੰਡ ’ਚ ਸੋਗ ਨਾਲ ਲੋਕਾਂ ’ਚ ਗੁੱਸੇ ਦੀ ਲਹਿਰ ਦੌੜ ਗਈ। ਭਾਰੀ ਗਿਣਤੀ ’ਚ ਪਿੰਡ ਵਾਸੀ ਘਟਨਾ ਸਥਾਨ ’ਤੇ ਪਹੁੰਚੇ। ਇਸ ਸਮੇਂ ਤੱਕ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਚੁੱਕਾ ਸੀ। ਕੀਮਤੀ ਲਾਲ ਦੀ ਲਾਸ਼ ਦੀ ਹਾਲਤ ਦੇਖ ਕੇ ਲੋਕਾਂ ਦਾ ਗੁੱਸਾ ਸੱਤਵੇਂ ਆਸਮਾਨ ’ਤੇ ਪਹੁੰਚ ਗਿਆ ਅਤੇ ਉਨ੍ਹਾਂ ਨੇ ਪੁਲਸ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪੁਲਸ ਨੇ ਉਨ੍ਹਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਭੜਕ ਗਏ ਅਤੇ ਲੋਕਾਂ ਨੇ ਪਥਰਾਅ ਸ਼ੁਰੂ ਕਰ ਦਿੱਤਾ, ਜਿਸ ਦੌਰਾਨ ਐਸ. ਐਚ. ਓ. ਸਿਮਰਨਜੀਤ ਕੌਰ ਜ਼ਖਮੀ ਹੋ ਗਈ। ਪੁਲਸ ਨੇ ਲੋਕਾਂ ਨੂੰ ਖਦੇੜ ਲਈ ਲਾਠੀਚਾਰਜ ਵੀ ਕਰਨਾ ਪਿਆ।

Have something to say? Post your comment