ਅੰਮ੍ਰਿਤਸਰ : ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੁਕਮਾਂ ਅਨੁਸਾਰ ਸਰਦਾਰ ਗੁਰਿੰਦਰ ਸਿੰਘ ਭੌਮਾ ਨੂੰ ਗੁਰਦੁਆਰਾ ਸ਼ਹੀਦਾਂ ਸਾਹਿਬ ਦਾ ਅਡੀਸ਼ਨਲ ਮੈਨੇਜਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਆਪਣੀ ਨਵੀਂ ਸੇਵਾ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਸੇਵਾ ਸੰਭਾਲਣ ਉਪਰੰਤ ਗੁਰਿੰਦਰ ਸਿੰਘ ਭੌਮਾ ਨੇ ਗੁਰੂ ਸਾਹਿਬਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੀ ਸੇਵਾ ਕਰਨ ਦਾ ਜੋ ਮੌਕਾ ਪ੍ਰਾਪਤ ਹੋਇਆ ਹੈ, ਉਹ ਇਸ ਨੂੰ ਪੂਰੀ ਸ਼ਰਧਾ, ਤਨ-ਮਨ-ਧਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ, ਸੰਗਤਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਗੁਰੂ ਘਰ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਪੂਰੀ ਤਨਦੇਹੀ ਨਾਲ ਸੇਵਾ ਕੀਤੀ ਜਾਵੇਗੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸਰਦਾਰ ਮੇਜਰ ਸਿੰਘ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ ਅਤੇ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਮੈਨੇਜਰ ਜੇ.ਪੀ. ਸਿੰਘ ਨੇ ਗੁਰਿੰਦਰ ਸਿੰਘ ਭੌਮਾ ਨੂੰ ਨਵੀਂ ਸੇਵਾ ਦੀ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਚਾਰੂ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਅਖੰਡ ਪਾਠਾਂ ਦੇ ਇੰਚਾਰਜ ਸਰਦਾਰ ਜ਼ੋਰਾਵਰ ਸਿੰਘ ਮਨਜੀਤ ਸਿੰਘ ਬਚਿੱਤਰ ਸਿੰਘ ਪ੍ਰੀਤ ਸਿੰਘ ਹਰਪਾਲ ਸਿੰਘ ਜਰਨੈਲ ਸਿੰਘ ਭਣਾਣਾ ਹੋਰ ਪਤਵੰਤੇ ਵੀ ਹਾਜ਼ਰ ਸਨ।