Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਕੂਟਰੀ 'ਤੇ ਸ਼ਹਿਰ ਦਾ ਜਾਇਜ਼ਾ ਲੈਣ ਨਿੱਕਲੇ ਮੇਅਰ

August 25, 2026 09:08 PM
Rozana Sehaj times
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਦਾ ਇੱਕ ਬੇਹੱਦ ਸਾਦਗੀ ਭਰਿਆ ਅੰਦਾਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਬਿਨਾਂ ਕਿਸੇ ਸੁਰੱਖਿਆ ਕਾਫ਼ਲੇ ਜਾਂ ਸਰਕਾਰੀ ਲਾਮ-ਲਸ਼ਕਰ ਦੇ ਇਕੱਲੇ ਹੀ ਸਕੂਟਰੀ 'ਤੇ ਸ਼ਹਿਰ ਦੀਆਂ ਸੜਕਾਂ 'ਤੇ ਘੁੰਮਦੇ ਨਜ਼ਰ ਆ ਰਹੇ ਹਨ। ਚੱਲਦੀ ਸਕੂਟਰੀ 'ਤੇ ਸ਼ਹਿਰ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਦੀ ਇਹ ਵੀਡੀਓ ਸ਼ਹਿਰ ਵਾਸੀਆਂ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਸਕੂਟਰੀ 'ਤੇ ਘੁੰਮਣ ਦੀ ਵਾਇਰਲ ਵੀਡੀਓ ਸਬੰਧੀ ਗੱਲਬਾਤ ਕਰਦਿਆਂ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਲੋਕ-ਪੱਖੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਦੀ ਅਸਲ ਹਕੀਕਤ ਜਾਣਨ ਲਈ ਸਿਰਫ਼ ਦਫ਼ਤਰੀ ਕੁਰਸੀਆਂ 'ਤੇ ਬੈਠਣਾ ਕਾਫ਼ੀ ਨਹੀਂ ਹੁੰਦਾ। ਮੇਅਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਪਟਿਆਲਾ ਦੇ ਲੋਕ ਉਨ੍ਹਾਂ ਨੂੰ ਸਿਰਫ਼ ਇੱਕ ਮੇਅਰ ਨਹੀਂ, ਸਗੋਂ ਆਪਣੇ ਪਰਿਵਾਰ ਦਾ ਮੈਂਬਰ ਅਤੇ ਆਪਣਾ ਛੋਟਾ-ਵੱਡਾ ਭਰਾ ਸਮਝਦੇ ਹਨ। ਜਦੋਂ ਉਹ ਬਿਨਾਂ ਕਿਸੇ ਪ੍ਰੋਟੋਕੋਲ ਦੇ ਸੜਕਾਂ 'ਤੇ ਜਾਂਦੇ ਹਨ ਤਾਂ ਲੋਕ ਬਿਨਾਂ ਕਿਸੇ ਝਿਜਕ ਦੇ ਆਪਣੀਆਂ ਮੁਸ਼ਕਿਲਾਂ ਸਾਂਝੀਆਂ ਕਰਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਮੱਸਿਆ-ਮੁਕਤ ਬਣਾਉਣ ਲਈ ਉਹ ਅੱਗੇ ਵੀ ਇਸੇ ਤਰ੍ਹਾਂ ਆਮ ਲੋਕਾਂ ਵਿਚਕਾਰ ਜਾ ਕੇ ਸਿੱਧਾ ਰਾਬਤਾ ਕਾਇਮ ਰੱਖਣਗੇ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ