Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ ਤੇ ਮਨੁੱਖੀ ਸਨਮਾਨ ਦਾ ਸੰਦੇਸ਼ ਦਿੰਦੀ ਹੈ: ਪੰਡੋਰੀ

August 25, 2026 09:34 PM
Rozana Sehaj times

ਖਰੜ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਸੱਤਵਾਂ ਰਾਜ ਪੱਧਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਮਹਿਲ ਕਲਾਂ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਸ੍ਰੀ ਕੁਲਵੰਤ ਸਿੰਘ ਪੰਡੋਰੀ ਨੇ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਪੰਜਾਬ ਦੇ ਪਿੰਡਾਂ ਵਿੱਚ ਮੋਬਾਇਲ ਐਲ.ਈ.ਡੀ. ਵੈਨਾਂ ਰਾਹੀਂ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਈ ਜਾ ਰਹੀ ਹੈ। ਇਸੇ ਤਰ੍ਹਾਂ ਵੱਖ-ਵੱਖ ਹਲਕਿਆਂ ਵਿੱਚ ਗੁਰੂ ਸਾਹਿਬ ਦੀ ਸ਼ਖ਼ਸੀਅਤ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਕਾਸ਼ੀ ਤੋਂ ਇਲਾਵਾ ਬਠਿੰਡਾ ਅਤੇ ਫਰੀਦਕੋਟ ਤੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਤੱਕ ਪਵਿੱਤਰ ਸ਼ੋਭਾ ਯਾਤਰਾਵਾਂ ਵੀ ਉਲੀਕੀਆਂ ਗਈਆਂ ਹਨ। ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਕਿਹਾ ਕਿ ਭਾਰਤ ਵਿਭਿੰਨਤਾਵਾਂ ਭਰਪੂਰ ਦੇਸ਼ ਹੈ, ਜਿਸ ਦੀ ਬੌਧਿਕ ਅਤੇ ਅਧਿਆਤਮਿਕ ਵਿਰਾਸਤ ਬੇਹੱਦ ਅਮੀਰ ਹੈ। ਡੀਨ ਵਿਦਿਆਰਥੀ ਭਲਾਈ ਡਾ. ਸਿਮਰਜੀਤ ਕੌਰ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਰੋਤਿਆਂ ਦੀ ਸਾਂਝ ਪਾਈ ਅਤੇ ਸਮੁੱਚੇ ਸੈਮੀਨਾਰ ਦਾ ਮੰਚ ਸੰਚਾਲਨ ਕੀਤਾ। ਇਸ ਮੌਕੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਵੀ ਦਿਖਾਈ ਗਈ।

 

 

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ