Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਤ੍ਰੈ ਸ਼ਤਾਬਦੀ ਖਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂ ਹੋਈ ਗੱਤਕੇ ਦੀ ਸਿਖਲਾਈ

August 25, 2026 09:41 PM
Rozana Sehaj times

ਅੰਮ੍ਰਿਤਸਰ : ਅਜੋਕੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਆਪਣੀ ਅਮੀਰ ਵਿਰਾਸਤ, ਸਭਿਆਚਾਰ ਅਤੇ ਸ਼ਸਤਰ ਵਿੱਦਿਆ ਨਾਲ ਜੋੜਨ ਦੇ ਮਕਸਦ ਨਾਲ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਕਾਲਜ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਦੇ ਅਟੁੱਟ ਅੰਗ ਰਹੇ ਗੱਤਕੇ ਦੀ ਪੇਸ਼ੇਵਰ ਸਿਖਲਾਈ ਦੇਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਸ ਸਿਖਲਾਈ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਤੌਰ 'ਤੇ ਕੋਚ ਸ. ਗੁਰਪ੍ਰੀਤ ਸਿੰਘ ਦੀ ਨਿਯੁਕਤੀ ਕੀਤੀ ਗਈ ਹੈ, ਜੋ ਵਿਦਿਆਰਥੀਆਂ ਨੂੰ ਗੱਤਕੇ ਦੇ ਦਾਅ-ਪੇਚ ਅਤੇ ਇਸ ਦੀਆਂ ਬਰੀਕੀਆਂ ਸਿਖਾ ਰਹੇ ਹਨ। ਕਾਲਜ ਦੇ ਵਿਦਿਆਰਥੀਆਂ ਵਿੱਚ ਆਪਣੀ ਵਿਰਾਸਤੀ ਖੇਡ ਪ੍ਰਤੀ ਭਾਰੀ ਉਤਸ਼ਾਹ ਅਤੇ ਦੇਖਣ ਨੂੰ ਮਿਲ ਰਿਹਾ ਹੈ। ਵੱਡੀ ਗਿਣਤੀ ਵਿੱਚ ਵਿਦਿਆਰਥੀ ਇਸ ਸਿਖਲਾਈ ਵਿੱਚ ਹਿੱਸਾ ਲੈਣ ਲਈ ਅੱਗੇ ਆ ਰਹੇ ਹਨ। ਇਸ ਮੌਕੇ ਕਾਲਜ ਦੇ ਸਟਾਫ਼ ਵੱਲੋਂ ਵੀ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਖਾਸ ਮੌਕੇ 'ਤੇ ਡਾ. ਇਕਵਿੰਦਰਪਾਲ ਸਿੰਘ , ਪ੍ਰੋ. ਜਗਤੇਸ਼ਵਰ ਸਿੰਘ ਅਤੇ ਕਾਲਜ ਸੁਪਰਡੈਂਟ ਸ ਜਸਪਾਲ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਪ੍ਰਬੰਧਕਾਂ ਦਾ ਮੰਨਣਾ ਹੈ ਕਿ ਅਜਿਹੇ ਉਪਰਾਲਿਆਂ ਨਾਲ ਜਿੱਥੇ ਵਿਦਿਆਰਥੀ ਸਰੀਰਕ ਤੌਰ 'ਤੇ ਤੰਦਰੁਸਤ ਰਹਿਣਗੇ, ਉੱਥੇ ਹੀ ਉਹ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਵੀ ਮਜ਼ਬੂਤੀ ਨਾਲ ਜੁੜੇ ਰਹਿਣਗੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ