Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੇ ਰਹੀਆਂ ਹਨ ਹੋਰ ਮਜ਼ਬੂਤੀ

August 25, 2026 10:21 PM
SehajTimes

ਹਾਰਮ-ਰਿਡਕਸ਼ਨ ਪਹੁੰਚ ਤਹਿਤ ਸੰਵੇਦਨਸ਼ੀਲਤਾ, ਇਲਾਜ ਅਤੇ ਮੁੜ ਵਸੇਬੇ ਨੂੰ ਦਿੱਤੀ ਜਾ ਰਹੀ ਹੈ ਤਰਜ਼ੀਹ : ਡਾ. ਬਲਬੀਰ ਸਿੰਘ*

ਚੰਡੀਗੜ੍ਹ  :  ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਸੂਬੇ ਦੀ ਲੜਾਈ ਵਿੱਚ ਅਹਿਮ ਥੰਮ੍ਹ ਵਜੋਂ ਉੱਭਰ ਰਹੀਆਂ ਹਨ। ਸਬਸਟੈਂਸ ਯੂਜ਼ ਡਿਸਆਰਡਰ (ਐਸਯੂਡੀ) ਤੋਂ ਪੀੜਤ ਲੋਕ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ 547 ਆਊਟਪੇਸ਼ੈਂਟ ਓਪਿਓਇਡ ਅਸਿਸਟਡ ਟ੍ਰੀਟਮੈਂਟ (ਓਓਏਟੀ) ਕੇਂਦਰਾਂ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਚਲਾਏ ਜਾ ਰਹੇ 47 ਓਪਿਓਇਡ ਸਬਸਟੀਟਿਊਸ਼ਨ ਥੈਰੇਪੀ (ਓਐਸਟੀ) ਕੇਂਦਰਾਂ ਦੇ ਨਾਲ-ਨਾਲ ਟਾਰਗੇਟਿਡ ਇੰਟਰਵੈਂਸ਼ਨ ਸੇਵਾਵਾਂ ਰਾਹੀਂ ਹਾਰਮ-ਰਿਡਕਸ਼ਨ ਸਰਵਿਸਿਜ਼ ਦਾ ਲਾਭ ਲੈ ਸਕਦੇ ਹਨ। ਡਾ. ਬਲਬੀਰ ਸਿੰਘ ਨੇ ਕਿਹਾ, “ਸਾਨੂੰ ਪ੍ਰਭਾਵਿਤ ਲੋਕਾਂ ਪ੍ਰਤੀ ਸੰਵੇਦਨਸ਼ੀਲ ਪਹੁੰਚ ਅਪਣਾਉਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਇਲਾਜ ਦੇ ਨਾਲ-ਨਾਲ ਸਨਮਾਨਜਨਕ ਪੁਨਰ-ਏਕੀਰਨ ਲਈ ਲੋੜੀਂਦੇ ਹੁਨਰ ਵੀ ਮੁਹੱਈਆ ਕਰਵਾਉਣੇ ਚਾਹੀਦੇ ਹਨ।” ਉਨ੍ਹਾਂ ਨੇ ਸਰਕਾਰ ਦੀ ਇਸ ਪਹੁੰਚ ਨੂੰ ਸਪੱਸ਼ਟ ਕੀਤਾ, ਜਿਸ ਤਹਿਤ ਪ੍ਰਭਾਵਿਤ ਲੋਕਾਂ ਨੂੰ ਇਲਾਜ ਤੋਂ ਦੂਰ ਰਹਿਣ ਦੀ ਬਜਾਏ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸੂਬੇ ਵਿੱਚ ਹਾਰਮ-ਰਿਡਕਸ਼ਨ ਸਰਵਿਸਿਜ਼ ਸਬੰਧੀ ਸਭ ਤੋਂ ਵੱਡਾ ਪ੍ਰੋਗਰਾਮ 500 ਤੋਂ ਵੱਧ ਓਓਏਟ ਕੇਂਦਰਾਂ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ ਇਸ ਆਊਟਪੇਸ਼ੈਂਟ ਇਲਾਜ ਰਣਨੀਤੀ ਤਹਿਤ ਬਿਊਪ੍ਰੇਨੋਰਫਿਨ (ਬੀਪੀਐਨ) ਜਾਂ ਬਿਊਪ੍ਰੇਨੋਰਫਿਨ ਅਤੇ ਨੈਲੋਕਸੋਨ ਦੇ ਸੁਮੇਲ ਵਾਲੀ ਦਵਾਈ ਦਿੱਤੀ ਜਾਂਦੀ ਹੈ। ਸੂਬੇ ਨੇ ਇਲਾਜ ਦੇ ਵਿਕਲਪਾਂ ਦਾ ਵੀ ਵਿਸਥਾਰ ਕੀਤਾ ਹੈ, ਜਿਸ ਵਿੱਚ ਖ਼ਾਸ ਤੌਰ ’ਤੇ ਤਰਲ ਮੈਥਾਡੋਨ ਰਾਹੀਂ ਓਰਲ ਸਬਸਟੀਟਿਊਸ਼ਨ ਥੈਰੇਪੀ ਸ਼ਾਮਲ ਹੈ। ਬਿਊਪ੍ਰੇਨੋਰਫਿਨ ਦੇ ਵਿਕਲਪ ਵਜੋਂ ਛੇ ਸਮਰਪਿਤ ਮੈਥਾਡੋਨ ਕਲੀਨਿਕ ਹੁਣ ਫ਼ਰੀਦਕੋਟ, ਲੁਧਿਆਣਾ, ਪਟਿਆਲਾ, ਗੁਰਦਾਸਪੁਰ, ਮੋਹਾਲੀ ਅਤੇ ਜਲੰਧਰ ਵਿੱਚ ਚੱਲ ਰਹੇ ਹਨ। ਸੂਬਾ ਛੇ ਹੋਰ ਮੈਥਾਡੋਨ ਮੇਨਟੇਨੈਂਸ ਟ੍ਰੀਟਮੈਂਟ ਕੇਂਦਰ ਸਥਾਪਤ ਕਰ ਰਿਹਾ ਹੈ, ਜਿਸ ਨਾਲ ਅਜਿਹੇ ਸਮਰਪਿਤ ਕੇਂਦਰਾਂ ਦੀ ਕੁੱਲ ਗਿਣਤੀ 12 ਹੋ ਜਾਵੇਗੀ। 

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ