Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

August 25, 2026 10:23 PM
SehajTimes
ਅਧਿਆਪਕ ਸਿੱਖਿਆ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਮਾਣ-ਸਤਿਕਾਰ ਤੇ ਯੋਗ ਤਨਖਾਹ ਦੇ ਹੱਕਦਾਰ ਹਨ: ਭਗਵੰਤ ਸਿੰਘ ਮਾਨ
 
ਪੰਜਾਬ ਸਰਕਾਰ ਹਰ ਵਿਦਿਆਰਥੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਕਰੇਗੀ: ਭਗਵੰਤ ਸਿੰਘ ਮਾਨ
 
ਚੰਡੀਗੜ੍ਹ :  ਭਗਵੰਤ ਸਿੰਘ ਮਾਨ ਸਰਕਾਰ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੇ ਮਾਣ-ਸਤਿਕਾਰ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਦੇ ਇਸ ਫੈਸਲੇ ਨਾਲ ਲਗਭਗ 1,100 ਅਧਿਆਪਕਾਂ ਨੂੰ ਲਾਭ ਹੋਵੇਗਾ, ਜਿਸ ਨਾਲ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਲਗਭਗ 10,000 ਰੁਪਏ ਤੋਂ ਵਧ ਕੇ 22,000 ਰੁਪਏ ਤੋਂ ਵੱਧ ਹੋ ਜਾਵੇਗੀ। ਇਹ ਫੈਸਲਾ ਸਰਕਾਰ ਦੀ ਇਸ ਵਚਨਬੱਧਤਾ ਨੂੰ ਦੁਹਰਾਉਂਦਾ ਹੈ ਕਿ ਪੰਜਾਬ ਦਾ ਭਵਿੱਖ ਸੰਵਾਰਨ ਵਾਲਿਆਂ ਨੂੰ ਯੋਗ ਲਾਭ, ਮਾਣ-ਸਤਿਕਾਰ ਅਤੇ ਬਣਦੀ ਮਾਨਤਾ ਮਿਲਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਂਦੀ ਰਹੇਗੀ ਕਿਉਂਕਿ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਹਰ ਵਿਦਿਆਰਥੀ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਉਨ੍ਹਾਂ ਅਧਿਆਪਕਾਂ ਨੂੰ ਸਮਰੱਥ ਬਣਾਉਣ ਤੋਂ ਸ਼ੁਰੂ ਹੁੰਦਾ ਹੈ। ਅਧਿਆਪਕਾਂ ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਭਵਿੱਖ ਨੂੰ ਸੰਵਾਰਨ ਵਿੱਚ ਅਧਿਆਪਕਾਂ ਦੀ ਅਹਿਮ ਭੂਮਿਕਾ ਦੇ ਬਾਵਜੂਦ ਅਧਿਆਪਕ ਭਾਈਚਾਰੇ ਦੀ ਅਣਦੇਖੀ ਕੀਤੀ ਸੀ। ਉਨ੍ਹਾਂ ਕਿਹਾ, "ਅਧਿਆਪਕ ਸਾਡੀ ਸਿੱਖਿਆ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ। ਲਗਭਗ ਦੋ ਦਹਾਕਿਆਂ ਤੋਂ ਇਹ ਅਧਿਆਪਕ ਘੱਟ ਤਨਖਾਹ ਮਿਲਣ ਦੇ ਬਾਵਜੂਦ ਸਮਰਪਣ ਭਾਵਨਾ ਨਾਲ ਸੇਵਾਵਾਂ ਨਿਭਾ ਰਹੇ ਹਨ। " ਮੁਲਾਜ਼ਮਾਂ ਦੀ ਭਲਾਈ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਦਰਸ਼ ਸਕੂਲ ਦੇ ਅਧਿਆਪਕਾਂ ਦੀ ਅਣਦੇਖੀ ਕੀਤੀ ਅਤੇ ਅਸੀਂ ਇਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕੀਤਾ ਗਿਆ ਹੈ। ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੂਲ ਸਿੱਖਿਆ ਸਕੱਤਰ ਸੋਨਾਲੀ ਗਿਰਿ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

More in Chandigarh

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ

ਗੈਂਗਸਟਰਾਂ 'ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ 

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ