Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਭਗਵੰਤ ਸਿੰਘ ਮਾਨ

August 25, 2026 10:26 PM
SehajTimes

ਸਾਲ 2025-26 ਵਿੱਚ ਗੰਨੇ ਦੀ ਘੱਟ ਪੈਦਾਵਾਰ ਦੇ ਬਾਵਜੂਦ ਪੰਜਾਬ ਕੋਲ ਖੰਡ ਦਾ ਪੂਰਾ ਸਟਾਕ ਮੌਜੂਦ: ਭਗਵੰਤ ਸਿੰਘ ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ ਖੰਡ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਦੇ ਭੰਡਾਰ, ਵਿਕਰੀ ਅਤੇ ਸਪਲਾਈ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਜ਼ਰੂਰੀ ਵਸਤੂ ਦੀ ਢੁਕਵੀਂ ਉਪਲਬਧਤਾ ਯਕੀਨੀ ਬਣਾਈ ਜਾਵੇ ਅਤੇ ਬਣਾਵਟੀ ਘਾਟ ਪੈਦਾ ਕਰਨ ਜਾਂ ਜ਼ਖ਼ੀਰੇਬਾਜ਼ੀ ਕਰਨ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਕੋਲ ਪਹਿਲਾਂ ਹੀ ਖੰਡ ਦਾ ਢੁਕਵਾਂ ਸਟਾਕ ਮੌਜੂਦ ਹੈ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰ ਸਮੇਂ ਲੋੜੀਂਦਾ ਸਟਾਕ ਬਰਕਰਾਰ ਰਹੇ। ਖੰਡ ਹਰ ਘਰ ਲਈ ਇੱਕ ਜ਼ਰੂਰੀ ਵਸਤੂ ਹੈ ਅਤੇ ਇਸ ਦੀ ਉਪਲਬਧਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਬਣਾਵਟੀ ਘਾਟ ਪੈਦਾ ਕਰਨ ਜਾਂ ਜ਼ਖ਼ੀਰੇਬਾਜ਼ੀ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।" ਉਨ੍ਹਾਂ ਅੱਗੇ ਕਿਹਾ ਕਿ ਅਧਿਕਾਰੀਆਂ ਨੂੰ ਖੰਡ ਦੀ ਮੌਜੂਦਗੀ ਬਾਰੇ ਲੋਕਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਜਾਂ ਗਲਤਫਹਿਮੀ ਨੂੰ ਦੂਰ ਕਰਨ ਲਈ ਵੀ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਖਰਾਬ ਮੌਸਮ ਕਾਰਨ 2025-26 ਦੌਰਾਨ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਗੰਨੇ ਦੇ ਉਤਪਾਦਨ ਵਿੱਚ ਗਿਰਾਵਟ ਆਈ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਘੱਟ ਝਾੜ ਦੇ ਬਾਵਜੂਦ ਪੰਜਾਬ ਕੋਲ ਖੰਡ ਦਾ ਢੁਕਵਾਂ ਸਟਾਕ ਹੈ ਅਤੇ ਸੂਬੇ ਵਿੱਚ ਕੋਈ ਚਿੰਤਾਜਨਕ ਸਥਿਤੀ ਨਹੀਂ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਖੰਡ ਮਿੱਲਾਂ ਕੋਲ ਮੌਜੂਦ ਖੰਡ ਦੇ ਸਟਾਕ ਦੀ ਮੌਕੇ ’ਤੇ ਤਸਦੀਕ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, "ਪੰਜਾਬ ਸਰਕਾਰ ਵਡੇਰੇ ਜਨਤਕ ਹਿੱਤ ਵਿੱਚ ਖੰਡ ਦੀ ਵਿਕਰੀ, ਸਟਾਕ ਅਤੇ ਸਪਲਾਈ 'ਤੇ ਤਿੱਖੀ ਨਜ਼ਰ ਬਣਾਈ ਰੱਖੇਗੀ।" ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਵਿੱਚ ਖੰਡ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਉਣ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਜ਼ਰੂਰੀ ਕਦਮ ਚੁੱਕਿਆ ਜਾਵੇਗਾ।" ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਹਿਕਾਰਤਾ ਵਿਭਾਗ ਦੇ ਸਕੱਤਰ ਅਜੀਤ ਬਾਲਾਜੀ ਜੋਸ਼ੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ