Thursday, November 26, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Health

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

August 25, 2026 10:29 PM
SehajTimes

ਮੁੱਖ ਮੰਤਰੀ ਸਿਹਤ ਯੋਜਨਾ ਵਿੱਚ 1.25 ਕਰੋੜ ਤੋਂ ਵੱਧ ਲਾਭਪਾਤਰੀ ਸ਼ਾਮਲ; 5.90 ਲੱਖ ਲਾਭਪਾਤਰੀਆਂ ਨੇ ਮੁਫ਼ਤ ਇਲਾਜ ਕਰਵਾਇਆ

ਚੰਡੀਗੜ੍ਹ  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਕਾਰ ਦੀਆਂ ਦੋ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀਆਂ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਅਤੇ ਆਮ ਆਦਮੀ ਕਲੀਨਿਕ (ਏਏਸੀ) ਦਾ ਲਾਭ ਸੂਬੇ ਭਰ ਵਿੱਚ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਨੂੰ ਆਪਣੀ ਪਹੁੰਚ ਵਿੱਚ ਤੇਜ਼ੀ ਲਿਆਉਣ ਅਤੇ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਹਰੇਕ ਯੋਗ ਲਾਭਪਾਤਰੀ ਤੱਕ ਇਨ੍ਹਾਂ ਸਿਹਤ ਸੰਭਾਲ ਪਹਿਲਕਦਮੀਆਂ ਦੇ ਲਾਭ ਪਹੁੰਚਣਾ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਸੂਬਾ ਸਰਕਾਰ ਦੀਆਂ ਦੋਵੇਂ ਯੋਜਨਾਵਾਂ ਦੇ ਲਾਗੂਕਰਨ ਅਤੇ ਪ੍ਰਗਤੀ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ 1,090 ਆਮ ਆਦਮੀ ਕਲੀਨਿਕ ਸੂਬੇ ਭਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਜਿਨ੍ਹਾਂ ਵਿੱਚੋਂ 603 ਕਲੀਨਿਕ ਪੇਂਡੂ ਖੇਤਰਾਂ ਵਿੱਚ ਅਤੇ 487 ਸ਼ਹਿਰੀ ਖੇਤਰਾਂ ਵਿੱਚ ਕਾਰਜਸ਼ੀਲ ਹਨ। ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ 6.11 ਕਰੋੜ ਮਰੀਜ਼ ਓਪੀਡੀਜ਼ ਰਾਹੀਂ ਇਲਾਜ ਪ੍ਰਾਪਤ ਕਰ ਚੁੱਕੇ ਹਨ, ਜਿਨ੍ਹਾਂ ਵਿੱਚੋਂ 1.91 ਕਰੋੜ ਮਰੀਜ਼ ਪਹਿਲੀ ਵਾਰ ਮੁਫ਼ਤ ਇਲਾਜ ਪ੍ਰਾਪਤ ਕਰਨ ਲਈ ਕਲੀਨਿਕਾਂ ਵਿੱਚ ਆਏ। ਉਨ੍ਹਾਂ ਅੱਗੇ ਕਿਹਾ ਕਿ ਪ੍ਰਤੀ ਕਲੀਨਿਕ ਰੋਜ਼ਾਨਾ 86 ਓਪੀਡੀਜ਼ ਦੀ ਔਸਤ ਦੇ ਨਾਲ ਰੋਜ਼ਾਨਾ ਲਗਭਗ 93,000 ਮਰੀਜ਼ ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਲਈ ਆਉਂਦੇ ਹਨ।" ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਮਿਲਣ ਵਾਲਾ ਡੇਟਾ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰਚਲਿਤ ਬਿਮਾਰੀਆਂ ਦੇ ਸੰਦਰਭ ਵਿੱਚ ਸਮਝਣ ਵਿੱਚ ਵੀ ਸਹਾਈ ਹੋ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 68 ਫ਼ੀਸਦ ਲਾਭਪਾਤਰੀ ਪੇਂਡੂ ਖੇਤਰਾਂ ਨਾਲ ਸਬੰਧਤ ਹਨ, ਜਦੋਂ ਕਿ ਬਾਕੀ 32 ਫ਼ੀਸਦ ਸ਼ਹਿਰੀ ਖੇਤਰਾਂ ਨਾਲ ਸਬੰਧਤ ਹਨ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

More in Health

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ