Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

August 25, 2026 10:42 PM
SehajTimes
ਬਿਲਿੰਗ ਸਿਸਟਮ ਦੀਆਂ ਤਕਨੀਕੀ ਖਾਮੀਆਂ ਨੂੰ ਦਰੁਸਤ ਕੀਤਾ ਗਿਆ; ਵੱਧ ਕੇ ਆਏ ਬਿੱਲਾਂ ਦੀ ਜਾਂਚ ਕੀਤੀ ਜਾਵੇਗੀ: ਤਰੁਨਪ੍ਰੀਤ ਸਿੰਘ ਸੌਂਦ

ਗਲ਼ਤ ਤਰੀਕੇ ਨਾਲ ਵੱਧ ਕੇ ਆਏ ਬਿੱਲਾਂ ਦਾ 2 ਹਫ਼ਤਿਆਂ ਦੇ ਅੰਦਰ ਨਿਪਟਾਰਾ ਕੀਤਾ ਜਾਵੇਗਾ; ਇਸ ਸਬੰਧੀ ਸਮਰਪਿਤ ਹੈਲਪਲਾਈਨ ਜਲਦ ਹੀ ਜਾਰੀ ਕੀਤੀ ਜਾਵੇਗੀ: ਤਰੁਨਪ੍ਰੀਤ ਸਿੰਘ ਸੌਂਦ
ਬਿੱਲਾਂ ਨਾਲ ਸਬੰਧਤ ਮਸਲਿਆਂ ਕਾਰਨ ਕੋਈ ਵੀ ਯੋਗ ਖ਼ਪਤਕਾਰ 300 ਯੂਨਿਟ ਮੁਫ਼ਤ ਬਿਜਲੀ ਦੇ ਲਾਭ ਤੋਂ ਵਾਂਝਾ ਨਹੀਂ ਰਹੇਗਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
 
ਚੰਡੀਗੜ੍ਹ  : ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਰਾਹਤ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਯੋਗ ਖ਼ਪਤਕਾਰ ਆਰਜ਼ੀ, ਗਲ਼ਤ ਜਾਂ ਵੱਧ ਕੇ ਆਏ ਬਿੱਲਾਂ ਕਾਰਨ 300 ਯੂਨਿਟ ਮੁਫ਼ਤ ਬਿਜਲੀ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਸਬੰਧੀ ਐਲਾਨ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੀਟਰ ਰੀਡਰਾਂ ਦੀ ਹੜਤਾਲ ਦੌਰਾਨ ਆਰਜ਼ੀ ਬਿੱਲਿੰਗ ਤੋਂ ਪ੍ਰਭਾਵਿਤ 63,702 ਖ਼ਪਤਕਾਰਾਂ ਲਈ ਮੁਫ਼ਤ ਬਿਜਲੀ ਦਾ ਲਾਭ ਜਾਰੀ ਰਹੇਗਾ, ਜਦੋਂ ਕਿ ਵੱਧ ਕੇ ਆਏ ਬਿੱਲਾਂ ਸਬੰਧੀ ਹਰ ਜਾਇਜ਼ ਮਾਮਲੇ ਦਾ ਦੋ ਹਫ਼ਤਿਆਂ ਦੇ ਅੰਦਰ ਹੱਲ ਕਰ ਦਿੱਤਾ ਜਾਵੇਗਾ। ਇਸ ਸਬੰਧੀ ਇੱਕ ਸਮਰਪਿਤ ਹੈਲਪਲਾਈਨ ਵੀ ਜਲਦੀ ਜਾਰੀ ਕੀਤੀ ਜਾਵੇਗੀ, ਜਿਸ ਤਹਿਤ ਬਿਲਿੰਗ ਨਾਲ ਸਬੰਧਤ ਸ਼ਿਕਾਇਤਾਂ ਨਾਲ ਨਜਿੱਠਣ ਲਈ ਪੀਐਸਪੀਸੀਐਲ ਦੇ 20 ਕਰਮਚਾਰੀਆਂ ਦੀ ਇੱਕ ਵਿਸ਼ੇਸ਼ ਟੀਮ ਪਹਿਲਾਂ ਹੀ ਹੈੱਡਕੁਆਰਟਰ ਵਿਖੇ ਤਾਇਨਾਤ ਕੀਤੀ ਗਈ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਸ. ਸੌਂਦ ਨੇ ਕਿਹਾ, "ਪੰਜਾਬ ਸਰਕਾਰ ਹਰੇਕ ਬਿਜਲੀ ਖਪਤਕਾਰ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਦਾਹਰਣ ਵਜੋਂ, ਜੇਕਰ ਤਿੰਨ ਬਿਲਿੰਗ ਸਾਈਕਲਜ਼ ਵਿੱਚ ਇੱਕ ਖ਼ਪਤਕਾਰ ਦੀ ਅਸਲ ਖ਼ਪਤ 250 ਯੂਨਿਟ, 250 ਯੂਨਿਟ ਅਤੇ 410 ਯੂਨਿਟ ਸੀ, ਪਰ ਪਹਿਲੇ ਦੋ ਬਿੱਲ 250 ਯੂਨਿਟਾਂ 'ਤੇ ਪ੍ਰੋਵੀਜ਼ਨਲ ਤੌਰ 'ਤੇ ਜਾਰੀ ਕੀਤੇ ਗਏ ਸਨ, ਤਾਂ ਬਾਅਦ ਵਿੱਚ ਮੀਟਰ ਰੀਡਿੰਗ ਵਿੱਚ 910 ਯੂਨਿਟਾਂ ਦੀ ਕੁੱਲ ਅਸਲ ਖ਼ਪਤ ਦਿਖਾਈ ਦੇਵੇਗੀ। ਅਜਿਹੇ ਮਾਮਲਿਆਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਜਿੱਥੇ ਅਸਲ ਖਪਤ ਅਤੇ ਬਿੱਲ ਵਿੱਚ ਦਰਜ ਖਪਤ ਵਿੱਚ ਅੰਤਰ ਦੇ ਕਾਰਨ ਬਿੱਲ ਵੱਧ ਆਏ ਅਤੇ ਇਨ੍ਹਾਂ ਮਾਮਲਿਆਂ ਦੀ ਤੁਰੰਤ ਜਾਂਚ ਅਤੇ ਨਿਪਟਾਰਾ ਕਰਨ ਲਈ ਆਨਲਾਈਨ ਸਿਸਟਮ ਵਿੱਚ ਵੀ ਤਬਦੀਲੀ ਕੀਤੀ ਜਾ ਰਹੀ ਹੈ।

ਖਪਤਕਾਰਾਂ ਨੂੰ ਸਿਰਫ਼ ਅਸਲ ਖਪਤ ਲਈ ਭੁਗਤਾਨ ਕਰਨਾ ਪਵੇਗਾ: ਸੀਐਮਡੀ


ਇਸ ਦੌਰਾਨ ਪੀਐਸਪੀਸੀਐਲ ਦੇ ਚੇਅਰਮੈਨ-ਕਮ ਮੈਨੇਜਿੰਗ ਡਾਇਰੈਕਟਰ (ਸੀਐਮਡੀ) ਡਾ. ਬਸੰਤ ਗਰਗ ਨੇ ਕਿਹਾ ਕਿ ਪੀਐਸਪੀਸੀਐਲ ਪਹਿਲਾਂ ਹੀ ਪ੍ਰਭਾਵਿਤ ਮਾਮਲਿਆਂ ਦੀ ਪਛਾਣ ਕਰ ਚੁੱਕੀ ਹੈ ਅਤੇ ਅਸਲ ਖਪਤ ਨਾਲ ਆਰਜ਼ੀ ਬਿੱਲਾਂ ਦਾ ਜ਼ਰੂਰੀ ਮਿਲਾਣ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਖਪਤਕਾਰਾਂ ਵੱਲੋਂ ਅਸਲ ਵਿੱਚ ਖਪਤ ਕੀਤੀ ਗਈ ਬਿਜਲੀ ਦਾ ਬਿੱਲ ਹੀ ਵਸੂਲਿਆ ਜਾਵੇਗਾ ਅਤੇ ਪਹਿਲਾਂ ਕੀਤੇ ਗਏ ਭੁਗਤਾਨ ਖਪਤਕਾਰਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰ ਦਿੱਤੇ ਜਾਣਗੇ। ਉਨ੍ਹਾਂ ਅੱਗੇ ਕਿਹਾ, “ਸਰਕਾਰ ਦਾ ਦਖ਼ਲ ਇਹ ਯਕੀਨੀ ਬਣਾਏਗਾ ਕਿ ਅਸਲ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ, ਗਲਤ ਬਿੱਲਾਂ ਨੂੰ ਸਹੀ ਤਸਦੀਕ ਰਾਹੀਂ ਠੀਕ ਕੀਤਾ ਜਾਵੇ ਅਤੇ ਪ੍ਰਣਾਲੀਗਤ ਸੁਰੱਖਿਆ ਉਪਾਅ ਹੋਰ ਮਜ਼ਬੂਤ ਕੀਤੇ ਜਾਣ ਤਾਂ ਜੋ ਖਪਤਕਾਰਾਂ ਨੂੰ ਭਵਿੱਖੀ ਬਿਲਿੰਗ ਚੱਕਰਾਂ ਵਿੱਚ ਅਜਿਹੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।”

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ