Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਮੋਹਿੰਦਰ ਭਗਤ ਤੇ ਦੀਪਕ ਬਾਲੀ

August 25, 2026 10:53 PM
SehajTimes

ਪੰਜਾਬ ਸਰਕਾਰ ਵਲੋਂ ਧਾਰਮਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਅਤੇ ਅਮੀਰ ਅਧਿਆਤਮਕ ਵਿਰਾਸਤ ਦੀ ਸੰਭਾਲ ਲਈ ਵਿਸ਼ੇਸ਼ ਪਹਿਲਕਦਮੀਆਂ


ਜਲੰਧਰ : 
ਜਲੰਧਰ ਦਾ ਸੀ.ਟੀ.ਇੰਸਟੀਚਿਊਟ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੀ ਪੇਸ਼ਕਾਰੀ ਲਈ ਪੂਰੀ ਤਰ੍ਹਾਂ ਤਿਆਰ ਹੈ। ਨਾਮੀ ਕਲਾਕਾਰ ਆਸੂਤੋਸ਼ ਰਾਣਾ ਵਲੋਂ ਆਪਣੀ ਪੂਰੀ ਟੀਮ ਦੇ ਨਾਲ ਰਮਾਇਣ ’ਤੇ ਅਧਾਰਿਤ ਭਗਵਾਨ ਰਾਮ ਜੀ ਦੇ ਜੀਵਨ, ਕਦਰਾਂ-ਕੀਮਤਾਂ ਅਤੇ ਫਲਸਫ਼ੇ ਸਬੰਧੀ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਪੰਜਾਬ ਸਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸਾਰੇ ਧਰਮਾਂ ਦੇ ਸਤਿਕਾਰ ਨੂੰ ਪਹਿਲ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਅਤੇ ਸਲਾਹਕਾਰ ਨੇ ਹਲਕਾ ਇੰਚਾਰਜ ਨਿਤਿਨ ਕੋਹਲੀ, ਰਾਜਵਿੰਦਰ ਕੌਰ ਥਿਆੜਾ, ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਇੰਦਰਵੰਸ਼ ਸਿੰਘ ਚੱਢਾ, ਸੀਨੀਅਰ ਆਗੂ ਪੂਜਾ ਸਿੰਘ ਅਤੇ ਰੂਪ ਸੰਧੂ ਸਮੇਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਸਨਾਤਮ ਧਰਮ ਦੇ ਰੂਹਾਨੀ ਸੰਦੇਸ਼ ਅਤੇ ਕਦਰਾਂ-ਕੀਮਤਾਂ ’ਤੇ ਚਾਨਣਾ ਪਾਉਣ ਲਈ ‘ਹਮਾਰੇ ਰਾਮ’ ਪ੍ਰਸਿੱਧ ਨਾਟਕ ਦੀ ਪੇਸ਼ਕਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੀ.ਟੀ.ਇੰਸਟੀਚਿਊਟ ਸ਼ਾਹਪੁਰ ਕੈਂਪਸ ਵਿਖੇ 28 ਤੇ 29 ਅਗਸਤ ਨੂੰ ਹਰ ਰੋਜ਼ 2-2 ਸ਼ੋਅ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਫ਼ਲਤਾਪੂਰਵਕ ਢੰਗ ਮਨਾਇਆ ਗਿਆ ਹੈ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਸਾਲ ਭਰ ਮਨਾਇਆ ਜਾ ਰਿਹਾ ਹੈ। 

 
 

Have something to say? Post your comment

More in Chandigarh

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ