Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ

August 25, 2026 11:14 PM
SehajTimes

ਚੰਡੀਗੜ੍ਹ :  ਤਕਨਾਲੋਜੀ ਦੇ ਨਵੇਂ ਯੁੱਗ ਨਾਲ ਕਦਮ ਮਿਲਾ ਕੇ ਚੱਲਣ ਦੀ ਦਿਸ਼ਾ ਵਿੱਚ ਇੱਕ ਮਿਸਾਲੀ ਕਦਮ ਚੁੱਕਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੰਸਪੈਕਟਰ ਕਾਡਰ ਦੇ ਅਧਿਕਾਰੀਆਂ ਲਈ ਲੈਪਟਾਪਾਂ ਦੀ ਖਰੀਦ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਵਿਭਾਗ ਦੀ ਇੰਸਪੈਕਟਰ ਯੂਨੀਅਨ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਇਸ ਕਦਮ ਨੂੰ ਇੱਕ ਇਤਿਹਾਸਿਕ ਫ਼ੈਸਲਾ ਕਰਾਰ ਦਿੱਤਾ, ਜਿਸ ਨਾਲ ਇੰਸਪੈਕਟਰ ਹੁਣ ਵਧੇਰੇ ਸਟੀਕਤਾ ਅਤੇ ਪਾਰਦਰਸ਼ਿਤਾ ਨਾਲ ਆਪਣੀ ਡਿਊਟੀ ਨਿਭਾਉਣ ਦੇ ਯੋਗ ਬਣ ਜਾਣਗੇ, ਕਿਉਂਜੋ ਉਹ ਜ਼ਮੀਨੀ ਪੱਧਰ 'ਤੇ ਵਿਭਾਗ ਦੇ ਅਸਲ ਸਿਪਾਹੀ ਹਨ। ਮੰਤਰੀ ਨੇ ਅੱਗੇ ਕਿਹਾ ਕਿ ਇਹ ਫ਼ੈਸਲਾ ਇਸ ਲਈ ਵੀ ਅਹਿਮ ਹੋ ਜਾਂਦਾ ਹੈ ਕਿਉਂਕਿ ਇੰਸਪੈਕਟਰ ਹੇਠਲੇ ਪੱਧਰ 'ਤੇ ਖਰੀਦ ਪ੍ਰਕਿਰਿਆ ਨਾਲ ਜੁੜੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਭਾਈਵਾਲਾਂ ਨਾਲ ਸਿੱਧਾ ਰਾਬਤਾ ਕਾਇਮ ਕਰਦੇ ਹਨ। ਮੰਤਰੀ ਨੇ ਇੰਸਪੈਕਟਰਾਂ ਲਈ ਸਫਰੀ ਭੱਤਾ (ਕਨਵੇਐਂਸ ਅਲਾਊਂਸ) ਨੂੰ ਵੀ ਮਨਜ਼ੂਰੀ ਦਿੱਤੀ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਦਾ ਦੌਰਾ ਕਰਨ ਅਤੇ ਖਾਸ ਤੌਰ 'ਤੇ ਖਰੀਦ ਕਾਰਜਾਂ ਦੌਰਾਨ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਵਿੱਚ ਕੋਈ ਦਿੱਕਤ ਨਾ ਆਵੇ। ਮੰਤਰੀ ਨੇ ਇੰਸਪੈਕਟਰਾਂ ਨੂੰ ਸਮਾਜ ਦੇ ਗਰੀਬ ਵਰਗਾਂ ਲਈ ਆਉਂਦਾ ਅਨਾਜ ਉਨ੍ਹਾਂ ਤੱਕ ਹਰ ਹਾਲਤ ਵਿੱਚ ਪਹੁੰਚਣਾ ਯਕੀਨੀ ਬਣਾਉਣ ਲਈ ਵੀ ਪ੍ਰੇਰਿਆ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਪਨਗਰੇਨ ਦੇ ਵਧੀਕ ਪ੍ਰਬੰਧ ਨਿਰਦੇਸ਼ਕ ਕਮਲ ਕੁਮਾਰ ਗਰਗ, ਵਧੀਕ ਨਿਰਦੇਸ਼ਕ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਮੌਜੂਦ ਸਨ।

Have something to say? Post your comment

More in Chandigarh

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ