Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ

August 25, 2026 11:16 PM
SehajTimes

ਇਹ ਖੇਪ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ

ਖੇਪ ਭੇਜਣ ਵਾਲੇ ਤਸਕਰਾਂ ਅਤੇ ਖੇਪ ਪ੍ਰਾਪਤ ਕਰਨ ਵਾਲੇ ਸੰਭਾਵੀ ਵਿਅਕਤੀਆਂ ਦੀ ਪਛਾਣ ਲਈ ਜਾਂਚ ਜਾਰੀ: ਆਈਜੀਪੀ ਸੀਆਈ ਆਸ਼ੀਸ਼ ਚੌਧਰੀ

ਫਿਰੋਜ਼ਪੁਰ : 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਫਿਰੋਜ਼ਪੁਰ ਦੇ ਪਿੰਡ ਗਜਨੀਵਾਲਾ ਦੇ ਸਰਹੱਦੀ ਖੇਤਰ ਤੋਂ 44.5 ਕਿਲੋਗ੍ਰਾਮ ਹੈਰੋਇਨ ਅਤੇ 3 ਕਿਲੋਗ੍ਰਾਮ ਮੈਥਾਮਫੇਟਾਮਾਈਨ, ਜਿਸ ਨੂੰ ਆਈਸੀਈ ਡਰੱਗ ਵਜੋਂ ਜਾਣਿਆ ਜਾਂਦਾ ਹੈ, ਦੀ ਵੱਡੀ ਖੇਪ ਬਰਾਮਦ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਹ ਖੇਪ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਗਈ ਸੀ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਖਾਸ ਜਾਣਕਾਰੀ ਦੇ ਆਧਾਰ 'ਤੇ ਸੀਆਈ ਫਿਰੋਜ਼ਪੁਰ ਵੱਲੋਂ ਬੀਐਸਐਫ ਨਾਲ ਸਾਂਝੇ ਆਪਰੇਸ਼ਨ ਤਹਿਤ, ਫਿਰੋਜ਼ਪੁਰ ਦੇ ਪਿੰਡ ਗਜਨੀਵਾਲਾ ਦੇ ਖੇਤਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਚਲਾਈ ਗਈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਨੇ ਦੱਸਿਆ ਕਿ ਗਜਨੀਵਾਲਾ ਖੇਤਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਡਰੋਨ ਗਤੀਵਿਧੀ ਸਬੰਧੀ ਭਰੋਸੇਯੋਗ ਸਰੋਤ ਰਾਹੀਂ ਮਿਲੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਫਿਰੋਜ਼ਪੁਰ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀਐਸਐਫ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਸਬੰਧੀ, ਅਣਪਛਾਤੇ ਵਿਅਕਤੀਆਂ ਵਿਰੁੱਧ ਐਫਆਈਆਰ ਨੰਬਰ 19 ਮਿਤੀ 25/8/2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ 29 ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਵਿਖੇ ਦਰਜ ਕੀਤੀ ਗਈ ਹੈ।
 
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ