Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

"ਟਰਾਲੀ ਚੋਰੋ, ਸਮਾਨ ਮੋੜੋ" ਦੇ ਨਮੋਲ 'ਚ ਲੱਗੇ ਪੋਸਟਰ

August 26, 2026 01:10 PM
ਦਰਸ਼ਨ ਸਿੰਘ ਚੌਹਾਨ

ਸੁਨਾਮ :  ਕਿਸਾਨੀ ਮੰਗਾਂ ਦੀ ਪੂਰਤੀ ਲਈ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਸੰਭੂ ਅਤੇ ਖਨੌਰੀ ਬਾਰਡਰਾਂ ਤੇ ਲਾਏ ਧਰਨਿਆਂ ਵਿੱਚੋਂ ਲੁੱਟਿਆ ਸਮਾਨ ਵਾਪਿਸ ਕਰਨ ਦੀ ਮੰਗ ਕਰਦੇ ਪੋਸਟਰ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਨਮੋਲ ਵਿਖੇ ਲਾਏ ਗਏ। ਬੀਕੇਯੂ ਅਜ਼ਾਦ ਦੇ ਜ਼ਿਲਾ ਆਗੂ ਹੈਪੀ ਨਮੋਲ ਨੇ ਆਖਿਆ ਕਿ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਸੰਭੂ ਅਤੇ ਖਨੌਰੀ ਬਾਰਡਰਾਂ ਤੇ ਕਿਸਾਨਾਂ ਵੱਲੋਂ ਲਾਏ ਮੋਰਚਿਆਂ ਨੂੰ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੇਂਦਰ ਸਰਕਾਰ ਦੇ ਇਸਾ਼ਰਿਆਂ ਤੇ ਜ਼ਬਰੀ ਖਦੇੜ ਦਿੱਤੇ ਇਸ ਜਗ੍ਹਾ ਤੇ ਪਿਆ ਕਰੀਬ ਪੌਣੇ ਚਾਰ ਕਰੋੜ ਰੁਪਏ ਦਾ ਸਮਾਨ ਕਥਿਤ ਤੌਰ ਤੇ ਹਾਕਮ ਧਿਰ ਦੇ ਆਗੂਆਂ ਨੇ ਚੋਰੀ ਕਰ ਲਿਆ। ਕਿਸਾਨਾਂ ਦੇ ਸੰਘਰਸ਼ ਤੋਂ ਬਾਅਦ ਮੋਰਚਿਆਂ ਤੋਂ ਲੁਟਿਆ ਸਮਾਨ ਬਰਾਮਦ ਕਰਵਾਇਆ ਗਿਆ ਲੇਕਿਨ ਮਾਲਕਾਂ ਨੂੰ ਸਮਾਨ ਵਾਪਿਸ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੱਟੜ ਇਮਾਨਦਾਰ ਕਹਾਉਣ ਵਾਲੀ ਸਰਕਾਰ ਦੇ ਲੀਡਰਾਂ ਦੀਆਂ ਵਰਕਸ਼ਾਪਾਂ ਅਤੇ ਨਗਰ ਕੌਂਸਲ ਦੇ ਦਫ਼ਤਰਾਂ ਵਿੱਚੋਂ ਵੱਢਕੇ ਦੱਬਿਆ ਸਾਮਾਨ ਬਰਾਮਦ ਵੀ ਹੋ ਗਿਆ ਪਰ ਆਪ ਸਰਕਾਰ ਹਾਲੇ ਵੀ ਦੋਸ਼ੀ ਚਹੇਤੇ ਲੀਡਰਾਂ ਨੂੰ ਬਚਾਉਣ ਤੇ ਲੱਗੀ ਹੋਈ ਹੈ। ਕਿਸਾਨਾਂ ਦੇ ਸਮਾਨ ਦੀ ਭਰਪਾਈ ਕਰਨ ਲਈ ਤਿਆਰ ਨਹੀਂ ਹੈ। ਉਨ੍ਹਾਂ ਆਖਿਆ ਕਿ ਚੋਰੀ ਕੀਤਾ ਸਮਾਨ ਵਾਪਿਸ ਕਰਵਾਉਣ ਲਈ ਕਿਸਾਨ ਪਿੰਡਾਂ ਵਿੱਚ ਫਲੈਕਸ ਲਾਕੇ ਲੋਕਾਂ ਨੂੰ ਸਰਕਾਰ ਦੀ ਅਸਲੀਅਤ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੰਗਾਂ ਦੇ ਸਬੰਧ ਵਿੱਚ 31 ਅਗਸਤ ਨੂੰ ਡੀ ਸੀ ਸੰਗਰੂਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਮੰਗਾਂ ਨਾ ਮੰਨਣ ਦੀ ਸੂਰਤ ਵਿੱਚ 14 ਤੋਂ 18 ਸਤੰਬਰ ਨੂੰ ਸੈਂਕੜੇ ਟਰੈਕਟਰ ਟਰਾਲੀਆਂ ਸਮੇਤ ਵੱਡੇ ਇਕੱਠ ਕਰਕੇ ਆਪ ਪਾਰਟੀ ਪ੍ਰਧਾਨ ਅਮਨ ਅਰੋੜਾ ਦੇ ਗੇਟ ਅੱਗੇ 5 ਦਿਨਾਂ ਮੋਰਚਾ ਲਾਇਆ ਜਾਵੇਗਾ। ਇਸ ਮੌਕੇ ਮਤਵਾਲ ਸਿੰਘ,ਭੋਲਾ ਸਿੰਘ,ਰਾਮ ਸਿੰਘ ,ਮਿੱਠਾ ਸਿੰਘ,ਜੱਸੀ ਸਿੰਘ, ਜਸਵੀਰ ਸਿੰਘ, ਪਰਮਿੰਦਰ ਸਿੰਘ,ਮਨੀ ਸਿੰਘ,ਸੁੱਖੀ ਸਿੰਘ,ਨਾਜਰ ਸਿੰਘ,ਸਿੰਗਾਰਾ ਸਿੰਘ,ਜੀਤ ਸਿੰਘ, ਗੁਰਮੀਤ ਸਿੰਘ ਹਾਜ਼ਰ ਸਨ।

 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ