Sunday, October 11, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Haryana

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ

August 26, 2026 01:32 PM
SehajTimes

ਚੰਡੀਗੜ੍ਹ :  ਹਰਿਆਣਾ ਸਰਕਾਰ ਵੱਲੋਂ ਹਰ ਸਾਲ ਵਾਂਗ ਇਸ ਸਾਲ ਵੀ ਰੱਖੜੀ ਦੇ ਪਵਿੱਤਰ ਤਿਉਹਾਰ 'ਤੇ ਸੂਬੇ ਦੀਆਂ ਔਰਤਾਂ ਨੂੰ ਵਿਸ਼ੇਸ਼ ਤੋਹਫ਼ਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਫ਼ੈਸਲੇ ਤਹਿਤ ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ ਸਾਰੀਆਂ ਮਹਿਲਾਵਾਂ ਨੂੰ ਹਰਿਆਣਾ ਰਾਜ ਟਰਾਂਸਪੋਰਟ ਦੀਆਂ ਸਾਧਾਰਨ ਬੱਸਾਂ ਵਿੱਚ ਮੁਫ਼ਤ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੁਫ਼ਤ ਯਾਤਰਾ ਦੀ ਸਹੂਲਤ 27 ਅਗਸਤ ਨੂੰ ਦੁਪਹਿਰ 12 ਵਜੇ ਤੋਂ ਸ਼ੁਰੂ ਹੋਵੇਗੀ ਜੋ 28 ਅਗਸਤ ਦੀ ਅੱਧੀ ਰਾਤ 12 ਵਜੇ ਤੱਕ ਲਾਗੂ ਰਹੇਗੀ। ਯਾਤਰਾ ਦੌਰਾਨ ਮਹਿਲਾਵਾਂ ਨਾਲ ਉਨ੍ਹਾਂ ਦੇ 15 ਸਾਲ ਤੱਕ ਦੀ ਉਮਰ ਦੇ ਬੱਚੇ ਵੀ ਹਰਿਆਣਾ ਰੋਡਵੇਜ਼ ਦੀਆਂ ਸਾਧਾਰਨ ਬੱਸਾਂ ਵਿੱਚ ਬਿਨਾਂ ਕਿਰਾਇਆ ਦਿੱਤੇ ਯਾਤਰਾ ਦਾ ਲਾਭ ਉਠਾ ਸਕਣਗੇ। ਮੁਫ਼ਤ ਯਾਤਰਾ ਦੀ ਸਹੂਲਤ ਹਰਿਆਣਾ ਰਾਜ ਵਿੱਚ ਸਥਿਤ ਕਿਸੇ ਵੀ ਇੱਕ ਥਾਂ ਤੋਂ ਦੂਜੀ ਥਾਂ ਤੱਕ ਆਉਣ-ਜਾਣ ਲਈ ਮੰਨਣਯੋਗ ਹੋਵੇਗੀ, ਜਿਸ ਵਿੱਚ ਦਿੱਲੀ ਅਤੇ ਚੰਡੀਗੜ੍ਹ ਤੱਕ ਦੀਆਂ ਯਾਤਰਾਵਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ। ਬੁਲਾਰੇ ਨੇ ਦੱਸਿਆ ਕਿ ਰਾਜ ਪੱਧਰ 'ਤੇ ਸੰਬੰਧਿਤ ਅਧਿਕਾਰੀਆਂ ਅਤੇ ਸਾਰੇ ਜ਼ਿਲ੍ਹਾ ਮੈਨੇਜਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਰੱਖੜੀ ਦੌਰਾਨ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਹੋਣ ਦੇਣ। ਇਸ ਲਈ ਬੱਸਾਂ ਦੇ ਸੰਚਾਰੂ ਸੰਚਾਲਨ ਤੋਂ ਇਲਾਵਾ ਲੋੜੀਂਦੀਆਂ ਬੱਸਾਂ ਦੀ ਉਪਲਬਧਤਾ ਅਤੇ ਯਾਤਰੀਆਂ ਦੀ ਸਹੂਲਤ ਲਈ ਜ਼ਰੂਰੀ ਪ੍ਰਬੰਧ ਸਮਾਂ ਰਹਿੰਦੇ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

ਮਾਰਗਦਰਸ਼ਨ ਲਈ ਬੱਸ ਸਟੈਂਡਾਂ 'ਤੇ ਟਰਾਂਸਪੋਰਟ ਕਰਮਚਾਰੀ ਹੋਣਗੇ ਤਾਇਨਾਤ

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਨਰਲ ਮੈਨੇਜਰ ਹਰ ਬੱਸ ਅੱਡੇ 'ਤੇ ਟਰਾਂਸਪੋਰਟ ਕਰਮਚਾਰੀ ਨੂੰ ਵਰਦੀ ਵਿੱਚ ਤਾਇਨਾਤ ਕਰਨਗੇ ਤਾਂ ਜੋ ਉਹ ਮਹਿਲਾਵਾਂ ਨੂੰ ਉਨ੍ਹਾਂ ਦੀ ਮੰਜ਼ਿਲ ਲਈ ਸਹੀ ਮਾਰਗਦਰਸ਼ਨ ਕਰ ਸਕਣ। ਇਸ ਤੋਂ ਇਲਾਵਾ ਔਰਤਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਬੱਸ ਅੱਡਿਆਂ 'ਤੇ ਲੋੜੀਂਦੀ ਮਾਤਰਾ ਵਿੱਚ ਪੁਲਿਸ ਸਟਾਫ਼ ਵੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸੂਬੇ ਦੀਆਂ ਔਰਤਾਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਮੁੱਖ ਮੰਤਰੀ ਵੱਲੋਂ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਭੈਣ-ਭਰਾ ਦੇ ਪਿਆਰ ਅਤੇ ਵਿਸ਼ਵਾਸ ਦਾ ਤਿਉਹਾਰ ਹੈ। ਸਰਕਾਰ ਦੀ ਇਸ ਪਹਿਲ ਨਾਲ ਮਹਿਲਾਵਾਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਨਾਲ ਤਿਉਹਾਰ ਮਨਾਉਣ ਲਈ ਆਉਣ-ਜਾਣ ਦੀ ਬਿਹਤਰ ਸਹੂਲਤ ਮਿਲੇਗੀ।

 
 

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਤੋਂ ਲੈ ਕੇ ਵਿਦੇਸ਼ੀ ਭਾਸ਼ਾਵਾਂ ਦੀ ਸਿੱਖਿਆ ਤੱਕ, ਹਰਿਆਣਾ ਸਰਕਾਰ ਦਾ ਵਿਜ਼ਨ ਸਪੱਸ਼ਟ: ਮਹੀਪਾਲ ਢਾਂਡਾ