Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Haryana

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

August 26, 2026 01:42 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਉਨ੍ਹਾਂ ਸਾਰੇ ਪੁਰਾਣੇ ਵਾਟਰ ਵਰਕਸ ਨੂੰ ਆਰ.ਸੀ.ਸੀ. (ਸੀਮੈਂਟ-ਕੰਕਰੀਟ) ਅਧਾਰਤ ਬਣਾਇਆ ਜਾਵੇ ਜਿੱਥੇ ਧਰਤੀ ਹੇਠਲੇ ਪਾਣੀ ਨਾਲ ਮਿਲ ਕੇ ਪਾਣੀ ਦੀ ਸ਼ੁੱਧਤਾ ਪ੍ਰਭਾਵਿਤ ਹੋ ਰਹੀ ਹੈ। ਇਸ ਤੋਂ ਇਲਾਵਾ ਜਿੱਥੇ-ਜਿੱਥੇ ਸੰਭਵ ਹੋਵੇ, ਉੱਥੇ ਟਿਊਬਵੈੱਲ ਅਧਾਰਤ ਵਾਟਰ ਵਰਕਸ ਨੂੰ ਪਹਿਲ ਦੇ ਆਧਾਰ 'ਤੇ ਨਹਿਰੀ ਪਾਣੀ ਅਧਾਰਤ ਬਣਾਇਆ ਜਾਵੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਹ ਨਿਰਦੇਸ਼ ਮੰਗਲਵਾਰ ਨੂੰ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਸੂਬੇ ਵਿੱਚ ਜਲਘਰਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਸਥਿਤੀ ਦੀ ਸਮੀਖਿਆ ਲਈ ਆਯੋਜਿਤ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਮੀਟਿੰਗ ਵਿੱਚ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਸਿੰਘ ਗੰਗਵਾ ਵੀ ਮੌਜੂਦ ਸਨ। ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਪੰਕਜ ਯਾਦਵ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਸੂਬੇ ਵਿੱਚ 1888 ਨਹਿਰੀ ਪਾਣੀ ਅਧਾਰਤ ਵਾਟਰ ਵਰਕਸ ਅਤੇ 4199 ਬੂਸਟਿੰਗ ਸਟੇਸ਼ਨ ਸੰਚਾਲਿਤ ਹਨ। ਇਨ੍ਹਾਂ ਤੋਂ ਇਲਾਵਾ 12404 ਟਿਊਬਵੈੱਲ ਅਤੇ 5 ਰੇਨੀ ਵੈੱਲ ਸਕੀਮਾਂ ਵੀ ਪਾਣੀ ਦੀ ਸਪਲਾਈ ਲਈ ਵਰਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ 3674 ਟਿਊਬਵੈੱਲ ਸਬੰਧਤ ਗ੍ਰਾਮ ਪੰਚਾਇਤਾਂ ਨੂੰ ਸੌਂਪੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਲੋੜ ਅਨੁਸਾਰ 103 ਨਵੇਂ ਨਹਿਰੀ ਅਧਾਰਤ ਵਾਟਰ ਵਰਕਸ, 1065 ਨਵੇਂ ਟਿਊਬਵੈੱਲ, 369 ਨਵੇਂ ਬੂਸਟਿੰਗ ਸਟੇਸ਼ਨ ਅਤੇ 2 ਨਵੇਂ ਰੇਨੀ ਵੈੱਲ ਲਗਾਉਣ ਦੀ ਪ੍ਰਕਿਰਿਆ ਪ੍ਰਗਤੀ ਵਿੱਚ ਹੈ। ਉਨ੍ਹਾਂ ਦੱਸਿਆ ਕਿ 7005 ਕਿਲੋਮੀਟਰ ਵੰਡ ਨੈੱਟਵਰਕ ਵਿੱਚੋਂ 1525 ਕਿਲੋਮੀਟਰ ਲੰਬੀਆਂ ਲਾਈਨਾਂ ਬਦਲੀਆਂ ਜਾਣਗੀਆਂ, ਜਿਨ੍ਹਾਂ ਵਿੱਚੋਂ ਮਾਰਚ 2027 ਤੱਕ 837 ਕਿਲੋਮੀਟਰ ਵੰਡ ਨੈੱਟਵਰਕ ਨੂੰ ਬਦਲ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇੱਟਾਂ ਨਾਲ ਬਣੇ 466 ਵਾਟਰ ਵਰਕਸ ਨੂੰ ਆਰ.ਸੀ.ਸੀ. ਅਧਾਰਤ ਵਾਟਰ ਵਰਕਸ ਵਿੱਚ ਬਦਲਿਆ ਜਾ ਰਿਹਾ ਹੈ। ਇਸ ਕੰਮ 'ਤੇ ਲਗਭਗ 1000 ਕਰੋੜ ਰੁਪਏ ਦੀ ਲਾਗਤ ਆਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਦੇਸ਼ ਵਾਸੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਉਪਲਬਧ ਕਰਵਾਉਣਾ ਹਰਿਆਣਾ ਸਰਕਾਰ ਦੀ ਪਹਿਲ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਮੁੱਖ ਮੰਤਰੀ ਦੇ ਉਪ-ਪ੍ਰਧਾਨ ਸਕੱਤਰ ਸ੍ਰੀ ਯਸ਼ਪਾਲ ਯਾਦਵ ਅਤੇ ਇੰਜੀਨੀਅਰ-ਇਨ-ਚੀਫ ਸ੍ਰੀ ਦੇਵੇਂਦਰ ਦਹੀਆ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

 
 

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਤੋਂ ਲੈ ਕੇ ਵਿਦੇਸ਼ੀ ਭਾਸ਼ਾਵਾਂ ਦੀ ਸਿੱਖਿਆ ਤੱਕ, ਹਰਿਆਣਾ ਸਰਕਾਰ ਦਾ ਵਿਜ਼ਨ ਸਪੱਸ਼ਟ: ਮਹੀਪਾਲ ਢਾਂਡਾ